Thursday, April 25, 2024

ਜਨਵਾਦੀ ਇਸਤਰੀ ਸਭਾ ਨੇ ਮੰਗਾਂ ਸਬੰਧੀ ਡੀ.ਸੀ ਨੂੰ ਸੌਂਪਿਆ ਮੰਗ ਪੱਤਰ

ਬਠਿੰਡਾ, 21 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈੰਥ) – ਜਨਵਾਦੀ ਇਸਤਰੀ ਸਭਾ ਪੰਜਾਬ ਦੀ ਸੂਬਾ ਵਰਕਿੰਗ ਕਮੇਟੀ ਦੇ ਫੈਸਲੇ ਅਨੁਸਾਰ ਸਭਾ ਦੀ ਜਿਲ੍ਹਾ ਇਕਾਈ ਵੱਲੋਂ ਆਪਣੀਆਂ ਮੰਗਾਂ ਸਬੰਧੀ ਮੈਡਮ ਨੀਲਮ ਘੁਮਾਣ ਜਨਰਲ ਸਕੱਤਰ ਜਨਵਾਦੀ ਇਸਤਰੀ ਸਭਾ ਪੰਜਾਬ ਦੀ ਅਗਵਾਈ ‘ਚ ਡਿਪਟੀ ਕਮਿਸ਼ਨਰ ਬਠਿੰਡਾ ਮੰਗ ਪੱਤਰ ਸੌਂਪਿਆ ਗਿਆ, ਜਿਸ ਰਾਹੀਂ ਉਨ੍ਹਾਂ ਵੇਲਾ ਵਿਹਾ ਚੁੱਕੀ ਘੋਰ ਔਰਤ ਵਿਰੋਧੀ ਪ੍ਰਗਤੀ ਮਾਨੂੰਵਾਦੀ ਵਿਵਸਥਾ ਦੀ ਮੁੜ ਸਥਾਪਤੀ ਦੇ ਕੋਝੇ ਯਤਨਾਂ ‘ਤੇ ਰੋਕ ਲਗਾਈ ਜਾਵੇ, ਨਿਜ਼ੀਕਰਨ ਦੀਆਂ ਨੀਤੀਆਂ ਲਾਗੂ ਕਰਨ ਦੇ ਸਿੱਟੇ ਵਜੋਂ ਔਰਤਾਂ ‘ਤੇ ਹੋ ਰਹੇ ਅੱਤਿਆਚਾਰ ‘ਤੇ ਰੋਕ ਲਗਾਈ ਜਾਵੇ, ਔਰਤਾਂ ਨੂੰ ਹਰ ਖੇਤਰ ‘ਚ ਸਨਮਾਨਿਤ ਅਧਿਕਾਰਾਂ ਦੀ ਗਰੰਟੀ ਦਿੱਤੀ ਜਾਵੇ, ਸਥਾਈ ਰੁਜ਼ਗਾਰ ਅਤੇ ਸਨਮਾਨਯੋਗ ਉਜਰਤਾਂ ਦਿੱਤੀਆਂ ਜਾਣ, ਔਰਤ ਸੁਰੱਖਿਆ ਕਮੇਟੀਆਂ ਗਠਿਤ ਕੀਤੀਆਂ ਜਾਣ, ਹਰ ਕਿਸਮ ਦੇ ਵਿਸਮਾਨੀ ਅਪਰਾਧਾਂ ਨੂੰ ਸਖਤੀ ਨਾਲ ਠੱਲ੍ਹ ਪਾਈ ਜਾਵੇ, ਔਰਤ ਵਿਰੋਧੀ ਅਪਰਾਧਾਂ ‘ਚ ਲਾਪ੍ਰਵਾਹੀ ਵਰਤਣ ਵਾਲੇ ਅਧਿਕਾਰੀਆਂ ਦੀ ਪਛਾਣ ਕੀਤੀ ਜਾਵੇ, ਮਹਿੰਗਾਈ ਤੋਂ ਰਾਹਤ ਦਿੰਦੀ ਹਕੀਕੀ ਜਨਤਕ ਪ੍ਰਣਾਲੀ ਲਾਗੂ ਕੀਤੀ ਜਾਵੇ, ਘਰੇਲੂ ਮਜ਼ਦੂਰ ਮਨਰੇਗਾ ਕਿਰਤੀ ਔਰਤਾਂ ਅਤੇ ਗੈਰ ਜਥੇਬੰਦਕ ਔਰਤਾਂ ਦੇ ਸਮੁੱਚੇ ਅਧਿਕਾਰਾਂ ਦੀ ਗਰੰਟੀ ਦਿੱਤੀ ਜਾਵੇ ਆਦਿ ਮੰਗ ਰੱਖੀ ਗਈ।ਇਸ ਮੌਕੇ ਮਲਕੀਤ ਕੌਰ, ਕਿਰਨਜੀਤ ਕੌਰ ਅਤੇ ਸਰਬਜੀਤ ਕੌਰ ਸਮੇਤ ਸਭਾ ਦੀਆਂ ਸਮੂਹ ਮੈਂਬਰ ਹਾਜ਼ਰ ਸਨ।

Check Also

ਮੰਡੀਆਂ ਵਿਚੋਂ ਕਣਕ ਦੀ ਚੁਕਾਈ ਨਾਲੋ ਨਾਲ ਕਰਨ ‘ਚ ਅੰਮ੍ਰਿਤਸਰ ਜਿਲ੍ਹਾ ਪੰਜਾਬ ਵਿੱਚ ਸਭ ਤੋਂ ਅੱਗੇ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਜਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਸੀਜ਼ਨ ਅਜੇ ਸ਼ੁਰੂਆਤੀ …

Leave a Reply