Friday, April 19, 2024

ਸਾਂਝ ਕੇਂਦਰ ਦੇ ਕਰਮਚਾਰੀਆਂ ਨੇ ਲਾਏ ਰੁੱਖ

ਭੀਖੀ, 21 ਜੂਨ (ਪੰਜਾਬ ਪੋਸਟ- ਕਮਲ ਜ਼ਿੰਦਲ) – ਜਿਲ੍ਹਾ ਕਮਿਊਨਟੀ ਪੁਲਿਸ ਅਫਸਰ ਐਸ.ਪੀ ਡਾ. ਸਚਿਨ ਗੁਪਤਾ ਆਈ.ਪੀ.ਐਸ ਦੇ ਨਿਰਦੇਸ਼ਾਂ `ਤੇ ਜਿਲ੍ਹਾ ਸਾਂਝ PPN2106201815ਕੇਂਦਰ ਅਤੇ ਉਪ ਮੰਡਲ ਸਾਂਝ ਕੇਂਦਰ ਦੇ ਕਰਮਚਾਰੀਆਂ ਵੱਲੋ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਆਲੇ-ਦੁਆਲੇ ਦੀ ਸਾਫ ਸਫਾਈ ਉਪਰੰਤ ਰੁੱਖ ਲਗ੍ਹਾ ਕੇ ਵਣ ਮਹਾਂ ਉਤਸਵ ਮਨਾਇਆ ਗਿਆ। ਇਸ ਮੋਕੇ ਸਹਾਇਕ ਸਬ ਇੰਪੈਕਟਰ ਸੁਖਦਰਸ਼ਨ ਸਿੰਘ ਨੇ ਕਿਹਾ ਕਿ ਵਾਤਾਵਰਣ ਦੀ ਸੁਧਤਾ ਲਈ ਉਨ੍ਹਾਂ ਦਾ ਵਿਭਾਗ ਨੇ ਰੁੱਖ ਲਗਾ ਕੇ ਆਪਣੇ ਫਰਜ਼ ਅਦਾ ਕੀਤੇ ਹਨ ਅਤੇ ਉਹ ਅੱਗੇ ਤੋਂ ਵੀ ਇਹ ਕਾਰਜ਼ ਕਰਦੇ ਰਹਿਣਗੇ।ਇਸ ਮੋਕੇ ਹੋਲਦਾਰ ਸਤਨਾਮ ਸਿੰਘ ਨੇ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਰੱਖਣ ਅਤੇ ਪਾਣੀ ਦੀ ਸੰਭਾਲ ਸੰਬੰਧੀ ਆਪਣੇ ਵਿਚਾਰ ਰੱਖੇ।ਇਸ ਵਣ ਉਤਸ਼ਵ ਵਿੱਚ ਜਗਦੀਪ ਸਿੰਘ, ਅਮਨਦੀਪ ਸਿੰਘ, ਸੁਖਵੀਰ ਸਿੰਘ, ਲਖਵੀਰ ਸਿੰਘ, ਜਸਪ੍ਰੀਤ ਸਿੰਘ, ਸੱਤਨਰਾਇਣ, ਰਾਮ ਸਿੰਘ, ਸੋਨੂੰ, ਗੁਰਮੀਤ ਕੌਰ ਅਤੇ ਜਤਿੰਦਰ ਕੌਰ ਨੇ ਭਾਗ ਲਿਆ।

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …

Leave a Reply