Friday, April 19, 2024

ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਜਿਲ੍ਹਾ ਪ੍ਰਸਾਸਨ ਨੇ ਮਨਾਇਆ ਵਿਸ਼ਵ ਯੋਗਾ ਦਿਵਸ

ਚੋਥੇ ਵਿਸਵ ਯੋਗ ਦਿਵਸ `ਚ ਐਨ.ਸੀ.ਸੀ ਕੈਡਿਟਾਂ ਤੇ ਸਰਕਾਰੀ ਅਧਿਕਾਰੀਆਂ ਨੇ ਲਿਆ ਭਾਗ

 PPN2206201810ਪਠਾਨਕੋਟ, 21 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਪੂਰੇ ਪੰਜਾਬ ਅੰਦਰ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਸੁਰੂ ਕੀਤੀ ਗਈ ਜਿਸ ਅਧੀਨ ਅੱਜ ਸਥਾਨਕ ਏ.ਬੀ ਕਾਲਜ ਦੀ ਗਰਾਊਂਡ ਵਿਖੇ ਆਯੂਰਵੈਦਿਕ ਵਿਭਾਗ ਪੰਜਾਬ  ਵੱਲੋਂ ਜ਼ਿਲ੍ਹਾ ਪ੍ਰਸ਼ਾਸਨ, 7 ਐਨ.ਸੀ.ਸੀ ਬਟਾਲੀਅਨ ਪੰਜਾਬ, ਪਤੰਜਲੀ ਯੋਗ ਸਮਿਤੀ, ਸ੍ਰੀ.ਸ੍ਰੀ ਰਵੀ ਸੰਕਰ ਸਮਿਤੀ ਅਤੇ ਵੱਖ ਵੱਖ ਸਵੈ ਸੇਵੀ ਜੱਥੇਬੰਦੀਆਂ ਦੇ ਸਹਿਯੋਗ ਨਾਲ ਚੌਥੇ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਯੋਗਾ ਕੈਂਪ ਆਯੋਜਿਤ ਕੀਤਾ ਗਿਆ।ਜਿਸ ਵਿੱਚ ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਤੌਰ `ਤੇ ਸਾਮਲ ਹੋਏ। ਇਸ ਸਮੇਂ ਭਾਗੀਰੱਥ ਮੀਨਾ ਐਸ.ਪੀ, ਅਸ਼ੋਕ ਕੁਮਾਰ ਸਹਾਇਕ ਕਮਿਸ਼ਨਰ ਜਨਰਲ, ਅਰਸ਼ਦੀਪ ਸਿੰਘ ਸਹਾਇਕ ਕਮਿਸ਼ਨਰ ਸਿਕਾਇਤਾਂ,  ਡਾ. ਅਮਿਤ ਮਹਾਜਨ ਐਸ.ਡੀ.ਐਮ ਪਠਾਨਕੋਟ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫ਼ਸਰ, ਡਾ. ਨੈਨਾ ਸਲਾਥੀਆ ਸਿਵਲ ਸਰਜਨ ਪਠਾਨਕੋਟ, ਡਾ. ਭੁਪਿੰਦਰ ਸਿੰਘ ਐਸ.ਐਮ.ਓ, ਡਾ. ਮੋਹਨ ਲਾਲ ਅੱਤਰੀ, ਡਾ. ਕੁਲਵੰਤ ਕੌਰ ਜਿਲ੍ਹਾ ਆਰਯੂਵੈਦਿਕ ਅਫਸਰ, ਡਾ. ਤਰਸੇਮ ਸਿੰਘ ਡੀ.ਐਚ.ਓ, ਪ੍ਰਿ੍ਰਸੀਪਲ ਦਿਨੇਸ਼ ਸ਼ਰਮਾ, ਹਰਿੰਦਰ ਸਿੰਘ ਬੈਂਸ ਖੇਤੀ ਬਾੜੀ ਅਫਸ਼ਰ, ਡਾ. ਮੰਨੂ ਸ਼ਰਮਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ, ਵੱਖ ਵੱਖ ਸਵੈਸੇਵੀ ਜੱਥੇਬੰਦੀਆਂ ਦੇ ਨੁੰਮਾਇਦੇ, ਪਤਵੰਤੇ ਸ਼ਹਿਰੀ ਅਤੇ ਆਮ ਲੋਕ ਭਾਰੀ ਗਿਣਤੀ ਵਿੱਚ ਹਾਜ਼ਰ ਸਨ। PPN2206201809
     ਇਸ ਯੋਗਾ ਕੈਂਪ ਦੀ ਸ਼ੁਰੂਆਤ ਵਿੱਚ ਮਾਸਟਰ ਟਰੇਨਰ ਪਵਨ ਮਿਨਹਾਸ, ਦੀਪਕ ਸਰਮਾ ਅਤੇ ਹੋਰ ਮਾਸਟਰ ਟਰੇਨਰਾਂ ਨੇ ਯੋਗਾ ਕੈਂਪ ਵਿੱਚ ਹਿੱਸਾ ਲੈਣ ਵਾਲਿਆਂ ਨੂੰ ਯੋਗ ਅਭਿਆਸ ਅਤੇ ਯੋਗਾ ਦੇ ਵੱਖ ਵੱਖ ਤਰ੍ਹਾਂ ਦੇ ਆਸਨ ਕਰਵਾਏ ਅਤੇ ਯੋਗਾ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।
     ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਦੱਸਿਆ ਕਿ ਯੋਗਾ ਕਰਨ ਨਾਲ ਜਿੱਥੇ ਵਿਅਕਤੀ ਦੀ ਬੁੱਧੀ ਅਤੇ ਮਾਨਸਿਕਤਾ ਦਾ ਵਿਕਾਸ ਹੁੰਦਾ ਹੈ, ਉੱਥੇ ਸਰੀਰਕ ਰੋਗਾਂ ਤੋਂ ਵੀ ਮੁਕਤੀ ਮਿਲਦੀ ਹੈ ਅਤੇ ਵਿਅਕਤੀ ਤੰਦਰੁਸਤ ਰਹਿੰਦਾ ਹੈ।ਉਨ੍ਹਾਂ ਕਿਹਾ ਕਿ ਯੋਗਾ ਕਰਨ ਨਾਲ ਜਿੱਥੇ ਲੋਕ ਸਰੀਰਿਕ ਪੱਖੋਂ ਸਿਹਤਮੰਦ ਹੋਣਗੇ, ਉੱਥੇ ਮਾਨਸਿਕ ਤਣਾਅ ਵੀ ਘੱਟਣਗੇ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਇਹ ਦਿਨ ਮਨਾਉਣੇ ਚਾਹੀਦੇ ਹਨ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰ ਵਿਅਕਤੀ ਨੂੰ ਸਮਾਂ ਕੱਢ ਕੇ ਹਰ ਰੋਜ਼ ਸਵੇਰੇ ਯੋਗਾ ਕਰਨਾ ਚਾਹੀਦਾ ਹੈ।ਇਸ ਮੋਕੇ ਤੇ 7 ਐਨ.ਸੀ.ਸੀ ਬਟਾਲੀਅਨ ਪੰਜਾਬ ਦੇ 622 ਕੈਡਿਟ ਨੇ ਕੈਪਟਨ ਸ਼ਮਸ਼ੇਰ ਸਿੰਘ ਦੀ ਅਗਵਾਈ ਵਿੱਚ ਭਾਗ ਲਿਆ ਅਤੇ 7 ਐਨ.ਸੀ.ਸੀ ਬਟਾਲੀਅਨ ਪੰਜਾਬ  ਵੱਲੋਂ ਯੋਗਾ ਕਰਨ ਵਾਲੇ ਹਰੇਕ ਵਿਅਕਤੀ ਨੂੰ ਰਿਫਰੈਸਮੈਂਟ ਵੀ ਦਿੱਤੀ ਗਈ।

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …

Leave a Reply