Friday, March 29, 2024

ਰਿਜਨਲ ਟਰਾਂਸਪੋਰਟ ਅਥਾਰਟੀ ਵਲੋਂ ਲਗਾਇਆ ਗਿਆ ਮੁਫਤ ਪ੍ਰਦੂਸ਼ਣ ਚੈਕਅੱਪ ਕੈਂਪ

PPN2306201810 ਪਠਾਨਕੋਟ, 23 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ‘ਮਿਸ਼ਨ ਤੰਦਰੁਸਤ ਪੰਜਾਬ’ ਅਧੀਨ ਲੋਕਾਂ ਨੂੰ ਜਿਆਦਾ ਤੋਂ ਜਿਆਦਾ ਜਾਗਰੁਕ ਕੀਤਾ ਜਾ ਰਿਹਾ ਹੈ ਤਾਂ ਜੋ ਪੰਜਾਬ ਨੂੰ ਪੂਰੀ ਤਰ੍ਹਾ ਨਾਲ ਤੰਦਰੁਸਤ ਬਣਾਇਆ ਜਾ ਸਕੇ।ਇਸ ਅਧੀਨ ਰਿਜਨਲ ਟਰਾਂਸਪੋਰਟ ਅਥਾਰਟੀ ਗੁਰਦਾਸਪੁਰ/ਪਠਾਨਕੋਟ ਵਲੋਂ ਮਲਿਕਪੁਰ ਪਠਾਨਕੋਟ ਚੋਕ ਵਿੱਚ ਇਕ ਮੁਫਤ ਪ੍ਰਦੂਸ਼ਣ ਚੈਕਅੱਪ ਕੈਂਪ ਬਲਦੇਵ ਰੰਧਾਵਾ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਗੁਰਦਾਸਪੁਰ/ਪਠਾਨਕੋਟ ਦੀ ਅਗਵਾਈ `ਚ ਆਯੋਜਿਤ ਕੀਤਾ ਗਿਆ। PPN2306201811
    ਇਸ ਮੋਕੇ ਤੇ ਜਾਣਕਾਰੀ ਦਿੰਦਿਆਂ ਬਲਦੇਵ ਰੰਧਾਵਾ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਗੁਰਦਾਸਪੁਰ/ਪਠਾਨਕੋਟ ਨੇ ਦੱਸਿਆ ਕਿ ਅੱਜ ਦੇ ਕੈਂਪ ਦੋਰਾਨ ਕਰੀਬ 110 ਵਾਹਨਾਂ ਦਾ ਫ੍ਰੀ ਪ੍ਰਦੂਸ਼ਣ ਚੈਕਅਪ ਕਰ ਕੇ ਸਰਟੀਫਿਕੇਟ ਦਿੱਤੇ ਗਏ ਹਨ।ਉਨ੍ਹਾਂ ਇਸ ਮੋਕੇ ਤੇ ਵਾਹਨ ਚਾਲਕਾਂ ਨੂੰ ਸੰਬੋਧਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਕ ਮਿਸਨ ਤੰਦਰੁਸਤ ਪੰਜਾਬ ਮੁਹਿੰਮ ਸੁਰੂ ਕੀਤੀ ਗਈ ਹੈ।ਜਿਸ ਅਧੀਨ ਇਹ ਸਾਡਾ ਵੀ ਫਰਜ ਬਣਦਾ ਹੈ ਕਿ ਸਮੇਂ ਤੇ ਵਾਹਣ ਦਾ ਪ੍ਰਦੁਸਣ ਚੈਕ ਕਰਵਾਈਏ ਅਤੇ ਵਾਹਨ ਵਿੱਚ ਪਏ ਨੁਕਸ ਨੂੰ ਜਲਦੀ ਤੋਂ ਜਲਦੀ ਠੀਕ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਸੁੱਧ ਰੱਖਣ ਦੇ ਲਈ ਸਾਨੂੰ ਸਾਰਿਆਂ ਨੂੰ ਜਾਗਰੁਕ ਹੋਣ ਦੀ ਜਰੂਰਤ ਹੈ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਮਲਿਕਪੁਰ ਚੋਕ ਵਿੱਚ ਹੀ ਇਕ ਵਿਸ਼ੇਸ ਚੈਕਿੰਗ ਅਭਿਆਨ ਵੀ ਚਲਾਇਆ ਗਿਆ ਜਿਸ ਵਿੱਚ ਵਾਹਨਾਂ ਦੇ ਕਾਗਜਾਤ ਚੈਕ ਕੀਤੇ ਗਏ ਅਤੇ ਜਿਨ੍ਹਾਂ ਵਾਹਨਾਂ ਕੋਲ ਪ੍ਰਦੂਸ਼ਣ ਸਰਟੀਫਿਕੇਟ ਨਹੀਂ ਸੀ ਉਨ੍ਹਾਂ ਵਾਹਨਾਂ ਦੇ ਚਲਾਨ ਵੀ ਕੱਟੇ ਗਏ ਹਨ।ਉਨ੍ਹਾਂ ਵਾਹਨ ਚਾਲਕਾਂ ਨੂੰ ਵੀ ਅਪੀਲ ਕੀਤੀ  ਕਿ ਸਮੇਂ ਰਹਿੰਦਿਆਂ ਵਾਹਨ ਦਾ ਪ੍ਰਦੂਸ਼ਣ ਜਰੂਰੀ ਚੈਕ ਕਰਵਾਇਆ ਜਾਵੇ ਤਾਂ ਜੋ ਵਾਤਾਵਰਣ ਨੂੰ ਸੁੱਧ ਰੱਖਿਆ ਜਾ ਸਕੇ ਅਤੇ ਮਿਸ਼ਨ ਤੰਦਰੁਸਤ ਪੰਜਾਬ ਨੂੰ ਕਾਮਯਾਬ ਕੀਤਾ ਜਾ ਸਕੇ। 

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply