Friday, April 19, 2024

ਸ੍ਰੀ ਹੇਮਕੁੰਟ ਲੰਗਰ ਕਮੇਟੀ ਦੀ ਕੀਤੀ ਨਵੀਂ ਚੋਣ

ਸਮਾਜ ਸੇਵੀ ਤੇ ਧਾਰਮਿਕ ਗਤੀਵਿਧੀਆਂ ਜਾਰੀ ਰੱਖਣ ਦਾ ਕੀਤਾ ਐਲਾਨ

PPN2306201814ਬਠਿੰਡਾ, 23 ਜੂੁਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ੍ਰੀ ਹੇਮਕੁੰਟ ਸਾਹਿਬ ਲੰਗਰ ਐਂਡ ਵੈਲਫ਼ੇਅਰ ਸੁਸਾਇਟੀ ਰਜਿ. ਬਠਿੰਡਾ ਦੀਆਂ ਧਾਰਮਿਕ ਤੇ ਸਮਾਜਿਕ ਗਤੀਵਿਧੀਆਂ ਨੂੰ ਸਹੀ ਢੰਗ ਨਾਲ ਜਾਰੀ ਰੱਖਣ ਲਈ ਮੈਂਬਰਾਂ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ।ਸੁਸਾਇਟੀ ਦੇ ਨਿਯਮਾਂ ਮੁਤਾਬਕ ਚੋਣ ਦੌਰਾਨ ਸੁਸਾਇਟੀ ਦੇ ਪ੍ਰਧਾਨ ਮਨਮੋਹਨ ਸਿੰਘ ਸੰਧੂ, ਮੀਤ ਪ੍ਰਧਾਨ ਕਰਮਜੀਤ ਸਿੰਘ, ਸਕੱਤਰ ਹਰਜਿੰਦਰ ਸਿੰਘ ਹੈਪੀ, ਵਿੱਤ ਸਕੱਤਰ ਹਰਜਸ ਸਿੰਘ ਸਿੱਧੂ ਤੋਂ ਇਲਾਵਾ 8 ਮੈਂਬਰੀ ਕਮੇਟੀ ਦੀ ਚੋਣ ਵੀ ਕੀਤੀ ਗਈ। ਇਕੱਤਰ ਮੈਂਬਰਾਂ ਨੇ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਕਿ ਸ਼੍ਰੀ ਹੇਮਕੁੰਟ ਸਾਹਿਬ ਲਈ ਲੰਗਰ ਇਕੱਤਰ ਕਰਕੇ ਲੰਗਰ ਲਗਾਉਣ ਤੋਂ ਇਲਾਵਾ ਸਥਾਨਕ ਸ਼ਹਿਰ ਵਿੱਚ ਧਾਰਮਿਕ ਤੇ ਸਮਾਜਿਕ ਸਰਗਰਮੀਆਂ ਦੀ ਗਿਣਤੀ ਵਧਾਉਣ ਤੇ ਜਾਰੀ ਰੱਖਣ ਦਾ ਮਤਾ ਵੀ ਪਾਸ ਕੀਤਾ ਗਿਆ। ਜਿਸ ਤਹਿਤ ਪਿਛੜੇ ਇਲਾਕਿਆਂ ਵਿੱਚ ਪਹਿਨਣ ਵਾਲੇ ਕੱਪੜੇ, ਲੰਗਰ ਲਈ ਰਾਸ਼ਨ ਪਾਣੀ ਆਦਿ ਦੇਣ ਲਈ ਮਤਾ ਪਾਸ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆ ਪ੍ਰੈਸ ਸਕੱਤਰ ਸਵਰਨ ਸਿੰਘ ਨੇ ਦੱਸਿਆ ਕਿ ਇਸ ਕਮੇਟੀ ਵੱਲੋਂ ਹੁਣ ਤੱਕ 22 ਸਾਲਾਂ ਵਿੱਚ 22ਵਾਂ ਲੰਗਰ ਸ੍ਰੀ ਹੇਮਕੁੰਟ ਸਾਹਿਬ ਦੇ ਰਸਤੇ ’ਚ ਲਗਾਇਆ ਗਿਆ।ਇਸ ਵਾਰ 1 ਜੂਨ ਤੋਂ ਲੈ ਕੇ 15 ਜੂਨ ਤੱਕ ਲਗਾਏ ਲੰਗਰ ਵਿੱਚ ਕਮੇਟੀ ਮੈਂਬਰਾਂ ਤੇ ਸਹਿਯੋਗੀ ਸੰਗਤਾਂ ਨੇ ਨਿਸ਼ਕਾਮ ਸੇਵਾ ਕੀਤੀ।ਕਮੇਟੀ ਦੇ ਸਰਪ੍ਰਸਤ ਰੱਖੇ ਗਏ ਮਹਿੰਦਰ ਸਿੰਘ ਸੋਹਲ ਨੇ ਲੰਗਰ ਸੇਵਾ ਲਈ ਸੰਗਤਾਂ ਦਾ ਧੰਨਵਾਦ ਵੀ ਕੀਤਾ।

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …

Leave a Reply