Saturday, April 20, 2024

26 ਜੂਨ ਨੂੰ ਜ਼ਿਲ੍ਹੇ ਭਰ ’ਚ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ – ਡੀ.ਸੀ

ਡਿਪਟੀ ਕਮਿਸ਼ਨਰ ਵਲੋਂ ਤਿਆਰੀਆਂ ਸਬੰਧੀ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਬੈਠਕ

PPN2306201816ਬਠਿੰਡਾ, 23 ਜੂੁਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਮੁੱਖ ਮੰਤਰੀ ਪੰਜਾਬ, ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ਼ ਛੇੜੀ ਗਈ ਜੰਗ ਤਹਿਤ 26 ਜੂਨ ਨੂੰ ਨਸ਼ਿਆਂ ਦੀ ਵਰਤੋਂ ਅਤੇ ਗੈਰ-ਕਾਨੂੰਨੀ ਵਿਕਰੀ ਖਿਲਾਫ਼ ਅੰਤਰ-ਰਾਸ਼ਟਰੀ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ। 26 ਜੂਨ ਨੂੰ ਜ਼ਿਲ੍ਹਾ, ਸਬ-ਡਵੀਜ਼ਨ ਅਤੇ ਪਿੰਡ ਪੱਧਰ ’ਤੇ ਇਹ ਦਿਨ ਮਨਾਇਆ ਜਾਵੇਗਾ, ਜਿਸ ਦੌਰਾਨ ਵੱਖ-ਵੱਖ ਤਰੀਕੇ ਦੀਆਂ ਗਤੀਵਿਧੀਆਂ ਕਰਵਾਈਆਂ ਜਾਣਗੀਆਂ।  ਡਿਪਟੀ ਕਮਿਸ਼ਨਰ ਦੀਪਰਵਾ ਲਾਕਰਾ ਨੇ ਇਸ ਗੱਲ ਦਾ ਪ੍ਰਗਟਾਵਾ ਅੱਜ ਇਸ ਸਬੰਧੀ ਬੁਲਾਈ ਗਈ ਜ਼ਿਲ੍ਹਾ ਅਧਿਕਾਰੀਆਂ ਦੀ ਬੈਠਕ ਨੂੰ ਸੰਬੋਧਨ ਕਰਦਿਆਂ ਕੀਤਾ।ਉਨ੍ਹਾਂ ਦੱਸਿਆ ਕਿ 26 ਜੂਨ ਨੂੰ ਸਵੇਰੇ 7:30 ਵਜੇ ਜ਼ਿਲ੍ਹੇ ’ਚ ਵੱਖ-ਵੱਖ ਥਾਂਵਾਂ ’ਤੇ ਨਸ਼ਿਆਂ ਖਿਲਾਫ਼ ਸਹੰੁ ਲੈਣ ਉਪਰੰਤ ਰੈਲੀ ਕੱਢੀ ਜਾਵੇਗੀ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਸਮਾਗਮ ਦੌਰਾਨ 5 ਅਗਾਂਹਵਧੂ ਨੌਜਵਾਨਾਂ ਨੂੰ ਸਨਮਾਨਿਤ ਕੀਤਾ ਜਾਵੇਗਾ ਅਤੇ ਨਾਲ ਹੀ ਨਸ਼ੇ ਦੀ ਆਦਤ ਛੱਡ ਚੁੱਕੇ ਵਿਅਕਤੀਆਂ ਦੁਆਰਾ ਨਸ਼ਿਆਂ ਦੇ ਦਲ-ਦਲ ’ਚ ਫਸੇ ਲੋਕਾਂ ਨੂੰ ਇਹ ਕੋਹੜ ਛੱਡਣ ਲਈ ਪ੍ਰੇਰਿਆ ਜਾਵੇਗਾ।ਡੀ.ਸੀ ਨੇ ਕਿਹਾ ਕਿ ਨਸ਼ਾ ਨਿਗਰਾਨ ਰੋਕੂ ਕਮੇਟੀਆਂ ਦੇ ਨੁਮਾਇੰਦੇ, ਡੇਪੋ ਵਲੰਟੀਅਰ, ਖੁਸ਼ਹਾਲੀ ਦੇ ਰਾਖੇ ਅਤੇ ਗੈਰ-ਸਰਕਾਰੀ ਅਤੇ ਸਵੈ-ਸੇਵੀ ਸੰਸਥਾਂਵਾਂ ਦੀ ਇਸ ਪ੍ਰੋਗਰਾਮ ’ਚ ਅਹਿਮ ਭੂਮਿਕਾ ਹੋਵੇਗੀ।ਉਨ੍ਹਾਂ ਕਿਹਾ ਕਿ ਇਹ ਦਿਨ ਮਨਾਉਣ ਦਾ ਮੁੱਖ ਮੰਤਵ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਕੇ ਸਿਹਤਮੰਦ ਜੀਵਣ ਲਈ ਜਾਗਰੂਕ ਕਰਨਾ ਹੈ।
ਇਹ ਜਾਗਰੂਕਤਾ ਫੈਲਾਉਣ ਲਈ ਜਾਗਰੂਕਤਾ ਕੈਂਪ, ਨੁੱਕੜ-ਨਾਟਕ, ਰੈਲੀਆਂ, ਸੈਮੀਨਾਰ ਆਦਿ ਦਾ ਆਯੋਜਨ ਕੀਤਾ ਜਾਵੇਗਾ।    ਬਠਿੰਡਾ ਵਿਖੇ ਇਹ ਸਮਾਗਮ ਬਹੁ-ਮੰਤਵੀ ਖੇਡ ਸਟੇਡੀਅਮ ਵਿਖੇ ਕਰਵਾਇਆ ਜਾਵੇਗਾ। ਰਾਮਪੁਰਾ ਵਿਖੇ ਸ਼ਾਂਤੀ ਹਾਲ ਫੂਲ ਰੋਡ ਵਿਖੇ, ਤਲਵੰਡੀ ਸਾਬੋ ਵਿਖੇ ਕਮਿਊਨਿਟੀ ਹਾਲ ਨਗਰ ਪੰਚਾਇਤ ਵਿਖੇ ਅਤੇ ਮੌੜ ਮੰਡੀ ’ਚ ਸਦਭਾਵਨਾ ਹਾਲ ਵਿਖੇ ਕਰਵਾਇਆ ਜਾਵੇਗਾ। ਬੈਠਕ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ, ਸਹਾਇਕ ਕਮਿਸ਼ਨਰ ਬੱਬਨਦੀਪ ਸਿੰਘ, ਉਪ ਮੰਡਲ ਮੈਜਿਟਰੇਟ ਵਰਿੰਦਰ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਵੀਨ ਗਡਵਾਲ, ਜ਼ਿਲ੍ਹਾ ਪੰਚਾਇਤ ਵਿਕਾਸ ਅਫ਼ਸਰ ਰਜਿੰਦਰ ਸਿੰਘ ਜੱਸਲ, ਤਹਿਸੀਲਦਾਰ ਬਠਿੰਡਾ ਸੁਖਬੀਰ ਸਿੰਘ, ਬੀ.ਡੀ.ਪੀ.ਓਜ਼. ਅਤੇ ਹੋਰ ਅਫ਼ਸਰ ਵੀ ਹਾਜ਼ਰ ਸਨ।

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …

Leave a Reply