Saturday, April 20, 2024

ਜਲ ਸਪਲਾਈ ਵਿਭਾਗ ਦੇ ਦਫਤਰੀ ਸਟਾਫ ਨੇ ਸਰਕਾਰੀ ਪੱਤਰ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ

ਬਠਿੰਡਾ, 23 ਜੂੁਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਬਠਿੰਡਾ ਦੇ ਸਬ ਕਮੇਟੀ ਦਫਤਰੀ ਸਟਾਫ ਨੇ ਐਚ.ਓ.ਡੀ ਵਲੋਂ ਤਨਖ਼ਾਹਾਂ ਦੇ ਸਵੀਪ ਵਿੱਚ ਹੈਡ ਬਦਲਣ ਵਾਲਾ ਪੱਤਰ ਸਾੜ ਕੇ ਵਿਭਾਗ ਦੀ ਮੈਨੇਜਮੈਂਟ ਪ੍ਰਤੀ ਰੋਸ ਜ਼ਾਹਿਰ ਕਰਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਸਮੇਂ ਇੱਕਤਰ ਹੋਏ ਸਟਾਫ ਨੂੰ ਸੂਬਾ ਕਮੇਟੀ ਦੇ ਪ੍ਰਧਾਨ ਸੋਹਣ ਕਿੰਗਰਾ ਅਤੇ ਸੂਬਾ ਮੀਤ ਪ੍ਰਧਾਨ ਅਨੁਰਾਗ ਬਾਂਸਲ ਵੱਲੋਂ ਐਚ.ਓ.ਡੀ ਦਫਤਰ ਮੋਹਾਲੀ ਵਿਖੇ 27 ਜੂਨ ਨੂੰ ਲਾਏ ਜਾ ਰਹੇ ਧਰਨੇ ਬਾਰੇ ਜਾਣਕਾਰੀ ਦਿੱਤੀ ਗਈ।ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ 27 ਜੂਨ ਤੱਕ ਮੁਲਾਜ਼ਮਾਂ ਦੀਆਂ ਮੰਗਾਂ ਲਾਗੂ ਨਾ ਕੀਤੀਆ ਤਾਂ ਉਹ ਇਸ ਧਰਨੇ ਵਿੱਚ ਪਰਿਵਾਰਾਂ ਸਮੇਤ ਸਮੂਲੀਅਤ ਕਰਕੇ ਪੰਜਾਬ ਸਰਕਾਰ ਖਿਲਾਫ ਸੰਘਰਸ਼ ਤੇਜ਼ ਕਰਨਗੇ। ਉਨਾਂ ਰੋਸ ਜਤਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇੱਕ ਪਾਸੇ ਨੋਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਦਾਅਵੇ ਕਰ ਰਹੇ ਹਨ, ਪਰ ਦੂਜੇ ਪਾਸੇ ਵਿਭਾਗਾਂ ਅੰਦਰ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਤਨਖ਼ਾਹਾਂ ਜਾਰੀ ਨਹੀ ਕੀਤੀਆਂ ਜਾ ਰਹੀਆਂ ਜਿਸ ਕਾਰਨ ਸਮੂਹ ਮੁਲਾਜ਼ਮਾਂ ਵਿੱਚ ਪੰਜਾਬ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ।ਇਸ ਮੋਕੇ ਸਬ ਕਮੇਟੀ ਸੀਨੀਅਰ ਮੈਂਬਰ ਸੰਦੀਪ ਸਿੰਘ, ਸੁਬੇਗ ਸਿੰਘ, ਰਜਿੰਦਰ ਕੁਮਾਰ, ਬਲਜੀਤ ਸਿੰਘ, ਜਿਲਾ ਪ੍ਰਧਾਨ ਸੰਦੀਪ ਖਾਂ, ਅਮਿਤ ਬਾਂਸਲ ਹਾਜਰ ਸਨ।  

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …

Leave a Reply