Friday, March 29, 2024

ਨਸ਼ਿਆਂ ਖ਼ਿਲਾਫ਼ ‘ਆਪ‘ ਯੂਥ ਵਿੰਗ ਵਲੋਂ ਐਸ.ਐਸ.ਪੀ ਤਰਨਤਾਰਨ ਦਾ ਘਿਰਾਓ ਅੱਜ

ਅੰਮ੍ਰਿਤਸਰ, 29 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬ ਵਿਚ ਸਭ ਤੋਂ ਵੱਧ ਨਸ਼ਿਆਂ ਦੇ ਪ੍ਰਕੋਪ ‘ਚ ਆਏ ਸਰਹੱਦੀ ਖੇਤਰ ਦੇ ਪੁਲਸ-ਪ੍ਰਸ਼ਾਸਨ ਨੂੰ ਜਗਾਉਣ AAP Logoਲਈ ਆਮ ਆਦਮੀ ਪਾਰਟੀ (ਆਪ) ਦੇ ਯੂਥ ਵਿੰਗ ਵੱਲੋਂ ਸ਼ਨੀਵਾਰ 30 ਜੂਨ ਨੂੰ ਜ਼ਿਲ੍ਹਾ ਪੁਲਿਸ ਮੁੱਖ (ਐਸ.ਐਸ.ਪੀ) ਤਰਨਤਾਰਨ ਦੇ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ।
‘ਆਪ‘ ਯੂਥ ਵਿੰਗ ਦੇ ਸੂਬਾ ਪ੍ਰਧਾਨ ਮਨਜਿੰਦਰ ਸਿੰਘ ਸਿੱਧੂ ਨੇ ਜਾਰੀ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਤਿੰਨ ਹਫ਼ਤਿਆਂ ਦੌਰਾਨ ਹੀ ਨਸ਼ਿਆਂ ਦੇ ਟੀਕਿਆਂ ਅਤੇ ਓਵਰਡੋਜ਼ ਕਾਰਨ ਨੌਜਵਾਨਾਂ ਦੀਆਂ 25 ਮੌਤਾਂ ਦਾ ਖ਼ੁਲਾਸਾ ਹੋ ਚੁੱਕਿਆ ਹੈ।ਅਣ-ਅਧਿਕਾਰਤ ਤੌਰ ‘ਤੇ ਇਹ ਗਿਣਤੀ ਹੋਰ ਵੀ ਜ਼ਿਆਦਾ ਹੋ ਸਕਦੀ ਹੈ।ਮਨਜਿੰਦਰ ਸਿੱਧੂ ਨੇ ਕਿਹਾ ਕਿ ਦਿਲ-ਦਹਿਲਾਉਣ ਵਾਲੇ ਤੱਥ ਇਹ ਹਨ ਕਿ ਕਰੀਬ ਸਾਰੇ ਮਿ੍ਰਤਕ ਨੌਜਵਾਨਾਂ ਦੀ ਉਮਰ 20 ਤੋਂ 30 ਸਾਲ ਦੇ ਦਰਮਿਆਨ ਹੈ ਅਤੇ ਮਾਝੇ ਦੇ ਤਰਨਤਾਰਨ ਜ਼ਿਲ੍ਹੇ ‘ਚ ਸਭ ਤੋਂ ਵੱਧ ਨੌਜਵਾਨ ਨਸ਼ਿਆਂ ਕਾਰਨ ਮੌਤ ਦੇ ਮੂੰਹ ਜਾ ਪਏ। ਉਨਾਂ ਕਿਹਾ ਕਿ ਨਸ਼ਿਆਂ ਲਈ ਜ਼ਿਲ੍ਹਾ ਪੁਲਸ ਮੁਖੀ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੈ।ਨਸ਼ਿਆਂ ਖ਼ਿਲਾਫ਼ ਸਪੈਸ਼ਲ ਟਾਸਕ ਫੋਰਸ ਦੇ ਡਾਇਰੈਕਟਰ ਅਤੇ ਏ.ਡੀ.ਜੀ.ਪੀ ਹਰਪ੍ਰੀਤ ਸਿੱਧੂ ਵੀ ਸਪਸ਼ਟ ਤੌਰ ‘ਤੇ ਕਹਿ ਚੁੱਕੇ ਹਨ ਕਿ ਨਸ਼ਿਆਂ ਦੀ ਸਮਗਲਿੰਗ ਨੂੰ ਰੋਕਣ ਲਈ ਜ਼ਿਲ੍ਹਾ ਪੁਲਿਸ ਮੁੱਖ ਤੌਰ ‘ਤੇ ਜ਼ਿੰਮੇਵਾਰ ਹੈ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply