Friday, April 19, 2024

ਜਿਲ੍ਹਾ ਪਠਾਨਕੋਟ `ਚ 6 ਸਰਕਾਰੀ ਸਕੂਲ ਬਨਣਗੇ ਸਮਾਰਟ ਸਕੂਲ – ਅਮਿਤ ਵਿੱਜ

ਪਠਾਨਕੋਟ, 30  ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਹੋਰ ਊਪਰ ਚੁੱਕਣ ਦੇ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ Amit Vij MLaਅਤੇ ਜਲਦੀ ਹੀ ਜਿਲ੍ਹਾ ਪਠਾਨਕੋਟ ਵਿੱਚ ਇਕ ਹੋਰ ਕੀਰਤੀਮਾਨ ਸਥਾਪਤ ਕੀਤਾ ਜਾ ਰਿਹਾ ਹੈ।ਜਿਸ ਅਧੀਨ ਜਿਲ੍ਹਾ ਪਠਾਨਕੋਟ ਅੰਦਰ 6 ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਸ੍ਰੀ ਅਮਿਤ ਵਿੱਜ ਵਿਧਾਇਕ ਪਠਾਨਕੋਟ ਨੇ ਕੀਤਾ।ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜਣ ਵਾਲੇ ਬੱਚਿਆਂ ਨੂੰ ਫ੍ਰੀ ਕਿਤਾਬਾਂ, ਫ੍ਰੀ ਵਰਦੀਆਂ, ਵਜੀਫੇ, ਮਿਡ-ਏ-ਮੀਲ ਅਧੀਨ ਦੁਪਿਹਰ ਦਾ ਭੋਜਨ ਦਿੱਤਾ ਜਾ ਰਿਹਾ ਹੈ ਅਤੇ ਹੁਣ ਜਲਦੀ ਹੀ ਜਿਲ੍ਹਾ ਪਠਾਨਕੋਟ ਦੇ 6 ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਏ ਜਾਣ ਦੀ ਪ੍ਰਕਿਆ ਅਰੰਭ ਕੀਤੀ ਜਾ ਰਹੀ ਹੈ।ਜਿਸ ਨਾਲ ਸਰਕਾਰੀ ਸਕੂਲਾਂ ਦੀ ਸਿੱਖਿਆ ਵਿੱਚ ਹੋਰ ਨਿਖਾਰ ਆਵੇਗਾ।
    ਵਿਧਾਇਕ ਪਠਾਨਕੋਟ ਅਮਿਤ ਵਿੱਜ ਨੇ ਦੱਸਿਆ ਕਿ ਪੰਜਾਬ ਦੀ ਕੈਪਟਨ ਸਰਕਾਰ ਵੱਲੋ ਸਿੱਖਿਆ ਦੇ ਖੇਤਰ ਵਿੱਚ ਹੋਰ ਸੁਧਾਰ ਕਰਦਿਆਂ ਹੋਏ ਜਿਲ੍ਹਾ ਪਠਾਨਕੋਟ ਵਿਖੇ ਸਮਾਰਟ ਸਕੂਲ ਬਣਾਏ ਜਾਣ ਦੀ ਪ੍ਰੀਕਿਆ ਅਰੰਭੀ ਜਾ ਰਹੀ ਹੈ। ਜਿਕਰਯੋਗ ਹੈ ਕਿ ਜਿਲ੍ਹਾ ਪਠਾਨਕੋਟ ਦੇ ਸਿੱਖਿਆ ਖੇਤਰ ਨੂੰ 6 ਬਲਾਕ ਪਠਾਨਕੋਟ-1, ਪਠਾਨਕੋਟ-2, ਪਠਾਨਕੋਟ-3, ਧਾਰ-1, ਧਾਰ-2 ਅਤੇ ਨਰੋਟ ਜੈਮਲ ਸਿੰਘ ਵਿੱਚ ਵੰਡਿਆ ਹੋਇਆ ਹੈ ਅਤੇ ਇਨ੍ਹਾਂ ਹਰੇਕ ਬਲਾਕ ਵਿੱਚੋਂ ਇੱਕ ਸਕੂਲ ਸਮਾਰਟ ਬਣਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਪਠਾਨਕੋਟ-1 ਬਲਾਕ ਅੰਦਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਗਲ, ਪਠਾਨਕੋਟ-2 ਬਲਾਕ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਆ, ਪਠਾਨਕੋਟ-3 ਬਲਾਕ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੀਰਥਲ, ਧਾਰ-1 ਬਲਾਕ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਾਰ ਕਲ੍ਹਾ, ਧਾਰ-2 ਬਲਾਕ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੋਹ ਅਤੇ ਨਰੋਟ ਜੈਮਲ ਸਿੰਘ ਬਲਾਕ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਰੋਟ ਜੈਮਲ ਸਿੰਘ ਸਕੂਲ ਨੂੰ ਸਮਾਰਟ ਸਕੂਲ ਬਣਾਇਆ ਜਾ ਰਿਹਾ ਹੈ।
      ਵਿਧਾਇਕ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਹਰੇਕ ਸਮਾਰਟ ਸਕੂਲ ਵਿੱਚ ਸਰਕਾਰ ਵੱਲੋਂ ਇਕ ਕਮਰਾ ਪੂਰੀ ਤਰ੍ਹਾ ਨਾਲ ਡਿਜੀਟਲ ਬਣਾਇਆ ਜਾਵੇਗਾ ਜਿੱਥੇ ਵਾਈ-ਫਾਈ ਦੀ ਸੁਵਿਧਾ ਵੀ ਹੋਵੇਗੀ। ਸਾਰੇ ਸਮਾਰਟ ਸਕੂਲਾਂ ਵਿੱਚ ਸਰਕਾਰ ਦੀ ਸੋਲਰ ਸਿਸਟਮ ਲਗਾ ਕੇ ਬਿਜਲੀ ਦੀ ਸਪਲਾਈ ਦੇਣ ਦੀ ਯੋਜਨਾਂ ਹੈ।ਇਸ ਤੋਂ ਇਲਾਵਾ ਸਕੂਲਾਂ ਵਿੱਚ ਸਟਾਫ ਦੀ ਕਮੀ ਨੂੰ ਪੂਰਾ ਕਰਦੇ ਹੋਏ ਸਟਾਫ ਹੋਰ ਵਧਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਸਮਾਰਟ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੀ ਵਰਦੀ ਬਾਕੀਆਂ ਸਕੂਲਾਂ ਤੋਂ ਵੱਖਰੀ ਹੋਵੇਗੀ ਅਤੇ ਸਰਕਾਰ ਵੱਲੋਂ ਬੱਚਿਆਂ ਨੂੰ ਸਕੂਲ ਆਉਂਣ ਅਤੇ ਸਕੂਲ ਤੋਂ ਘਰ ਜਾਉਂਣ ਦੇ ਲਈ ਟਰਾਂਸਪੋਰਟ ਸੁਵਿਧਾ ਵੀ ਮੁਹਈਆ ਕਰਵਾਈ ਜਾਵੇਗੀ।ਉਨ੍ਹਾਂ ਦੱਸਿਆ ਕਿ ਸਾਰੇ ਸਕੂਲਾਂ ਵਿੱਚ ਫਰਨੀਚਰ ਆਦਿ ਸਾਰਾ ਹੀ ਨਵਾਂ ਦਿੱਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਹਰੇਕ ਸਮਾਰਟ ਸਕੂਲ ਅੰਦਰ 40 ਫੁੱਟ ਚੋੜਾਈ ਅਤੇ 70 ਫੁੱਟ ਲੰਬਾਈ ਦੀ ਇਕ ਡਾਈਨਿੰਗ ਸੈਡ ਤਿਆਰ ਕੀਤੀ ਜਾਵੇਗੀ ਅਤੇ ਇਕ ਅਲੱਗ ਤੋਂ ਰਸੋਈ ਦੀ ਵਿਵਸਥਾ ਕੀਤੀ ਜਾਵੇਗੀ।
    ਇਸ ਸਬੰਧੀ ਜਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਰਵਿੰਦਰ ਕੁਮਾਰ ਨੇ ਦੱਸਿਆ ਕਿ ਸਮਾਰਟ ਸਕੂਲਾਂ ਵਿੱਚ ਪਹਿਲੇ ਪੜਾਅ ਅੰਦਰ ਰੰਗ ਰੋਗਨ ਅਤੇ ਰਿਪੇਅਰਿੰਗ ਦੇ ਲਈ 3-3 ਲੱਖ ਰੁਪਏ ਦਿੱਤੇ ਜਾਣਗੇ।

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …

Leave a Reply