Wednesday, December 12, 2018
ਤਾਜ਼ੀਆਂ ਖ਼ਬਰਾਂ

ਚੀਫ ਜਸਟਿਸ ਨੇ ਤੜਕੇ ਸ੍ਰੀ ਹਰਿਮੰਦਰ ਸਾਹਿਬ ਪਾਲਕੀ ਸਾਹਿਬ ਦੀ ਕੀਤੀ ਸੇਵਾ

ਜਲਿਆਂ ਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਭੇਟ ਕੀਤੀ ਸਰਧਾਂਜਲੀ ਤੇ ਦੁਰਗਿਆਣਾ ਮੰਦਰ ਟੇਕਿਆ ਮੱਥਾ
PPN3006201814ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ – ਮਨਜੀਤ ਸਿੰਘ) – ਪੰਜਾਬ ਅਤੇ ਹਰਿਆਣਾ ਦੇ ਨਵੇਂ ਨਿਯੁੱਕਤ ਹੋਏ ਮੁੱਖ ਜੱਜ ਸ੍ਰੀ ਕ੍ਰਿਸ਼ਨਾ ਮੁਰਾਰੀ ਅਤੇ ਉਨਾਂ ਦੇ ਧਰਮ ਪਤਨੀ ਸ੍ਰੀਮਤੀ ਰੂਪਮ ਸ੍ਰੀਵਾਸਤਵ ਅੱਜ ਤੜਕੇ ਸਾਢੇ ਤਿੰਨ ਵਜੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਪੁੱਜੇ।ਇਸ ਮੌਕੇ ਉਨਾਂ ਪਾਲਕੀ ਸਾਹਿਬ ਦੀ ਸੇਵਾ ਵੀ ਕੀਤੀ ਅਤੇ ਸੰਗਤ ਨਾਲ ਬੈਠ ਕੇ ਹੁਕਮਨਾਮਾ ਸਰਵਣ ਕੀਤਾ।ਪਾਲਕੀ ਸਾਹਿਬ ਦੀ ਸੇਵਾ ਵੇੇਲੇ ਰਜਿਸਟਰਾਰ ਜਨਰਲ ਹਾਈਕੋਰਟ ਅਰੁਣ ਕੁਮਾਰ ਤਿਆਗੀ, ਜਿਲ੍ਹਾ ਤੇ ਸੈਸ਼ਨ ਜੱਜ ਕੇ.ਐਸ ਕੰਗ ਤੇ ਹੋਰ ਸੀਨੀਅਰ ਜੱਜ ਵੀ ਉਨਾਂ ਨਾਲ ਸਨ।ਉਨਾਂ ਸ੍ਰੀ ਹਰਮਿੰਦਰ ਸਾਹਿਬ ਦੇ ਦਰਸ਼ਨ ਕੀਤੇ।ਇਸ ਉਪਰੰਤ ਸੂਚਨਾ ਕੇਂਦਰ ਵਿਖੇ ਸ੍ਰੋਮਣੀ ਕਮੇਟੀ ਵੱਲੋ ਉਨਾਂ ਨੂੰ ਵਿਸ਼ੇਸ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਤੇ ਅੰਮ੍ਰਿਤਪਾਲ ਸਿੰਘ ਸਮੇਤ ਹੋਰ ਕਮੇਟੀ ਅਧਿਕਾਰੀ ਵੀ ਹਾਜ਼ਰ ਸਨ। ਇਸ ਮਗਰੋਂ ਸ੍ਰੀ ਕ੍ਰਿਸ਼ਨਾ ਮੁਰਾਰੀ ਤੇ ਉਨਾਂ ਦੀ ਪਤਨੀ ਨੇ ਸ੍ਰੀ ਦਰੁਗਿਆਣਾ ਮੰਦਰ ਵੀ ਮੱਥਾ ਟੇਕਿਆ।
           PPN3006201815     ਉਹ ਦੇਸ਼ ਦੇ ਅਜ਼ਾਦੀ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰ ਗਏ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਜਲਿਆਂਵਾਲਾ ਬਾਗ ਪੁੱਜੇ। ਇੱਥੇ ਉਨਾਂ ਫੁੱਲ ਮਲਾਵਾਂ ਭੇਟ ਕਰਕੇ ਸ਼ਹੀਦਾਂ ਨੂੰ ਸਯਦਾ ਕੀਤਾ। ਇਸ ਸਮੇਂ ਪ੍ਰੈਸ ਨਾਲ ਗੱਲਬਾਤ ਕਰਦੇ ਉਨਾਂ ਕਿਹਾ ਕਿ ਦੇਸ਼ ਲਈ ਜਾਨਾਂ ਵਾਰਨ ਵਾਲੇ ਸ਼ਹੀਦਾਂ ਅੱਗੇ ਸੀਸ ਝੁਕਾਉਣ ਲਈ ਉਹ ਇੱਥੇ ਵਿਸੇਸ਼ ਤੌਰ ’ਤੇ ਆਏ ਹਨ। ਉਨਾਂ ਕਿਹਾ ਕਿ ਅਤੇ ਉਨਾਂ ਲੋਕਾਂ ਨੂੰ ਸਦਾ ਯਾਦ ਰੱਖਣਾ ਚਾਹੀਦਾ ਹੈ ਜੋ ਦੇਸ਼ ਦੇ ਭਵਿੱਖ ਵਾਸਤੇ ਆਪਣਾ ਵਰਤਮਾਨ ਕੁਰਬਾਨ ਕਰ ਗਏ।
              ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਉਨਾਂ ਕਿਹਾ ਕਿ ਪੀੜਤ ਨੂੰ ਛੇਤੀ ਨਿਆਂ ਦਿਵਾਉਣਾ ਉਨਾਂ ਦੀ ਤਰਜ਼ੀਹ ਰਹੇਗੀ ਅਤੇ ਉਹ ਆਪਣੇ ਸਹਿਯੋਗੀਆਂ ਨਾਲ ਮਿਲ ਕੇ ਇਹ ਯਤਨ ਕਰਨਗੇ ਕਿਸੇ ਨੂੰ ਨਿਆਂ ਮਿਲਣ ਵਿਚ ਦੇਰੀ ਨਾ ਹੋਵੇ।ਉਨਾਂ ਕਿਹਾ ਕਿ ਜਿੰਨਾ ਕੇਸਾਂ ਵਿਚ ਸੁਸਾਇਟੀ ਜ਼ਿਆਦਾ ਪ੍ਰਭਾਵਿਤ ਹੁੰਦੀ ਹੋਵੇ, ਉਨਾਂ ਕੇਸਾਂ ਦੀ ਛੇਤੀ ਸੁਣਵਾਈ ਕਰਨ ਦੀ ਵਿਵਸਥਾ ਵੀ ਕੀਤੀ ਜਾ ਸਕਦੀ ਹੈ।ਇਸ ਮੌਕੇ ਐਸ.ਡੀ.ਐਮ ਨਵੀਨ ਸਿੰਗਲਾ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਦੱਸਣਯੋਗ ਹੈ ਕਿ ਬੀਤੀ ਸ਼ਾਮ ਅੰਮ੍ਰਿਤਸਰ ਪੁੱਜੇ ਮੁੱਖ ਜੱਜ ਸ੍ਰੀ ਕ੍ਰਿਸ਼ਨਾ ਮੁਰਾਰੀ ਨੇ ਪਰਿਵਾਰ ਤੇ ਹੋਰ ਸਾਥੀ ਜੱਜਾਂ ਨਾਲ ਵਾਹਗਾ ਸਰਹੱਦ ’ਤੇ ਝੰਡਾ ਉਤਾਰਨ ਦੀ ਰਸਮ ਦਾ ਵੀ ਅਨੰਦ ਮਾਣਿਆ।

Leave a Reply

Your email address will not be published. Required fields are marked *

*

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <s> <strike> <strong>