Thursday, April 25, 2024

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡੇਰਾ ਬਾਬਾ ਨਾਨਕ ਵਿਖੇ ਕੀਟਨਾਸ਼ਕ ਦਵਾਈਆਂ ਦੇ ਸੈਂਪਲ ਭਰੇ

ਬਟਾਲਾ, 3 ਜੁਲਾਈ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਪੰਜਾਬ ਸਰਕਾਰ ਵਲੋਂ ਅਰੰਭ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਖੇਤੀਬਾੜੀ ਅਤੇ ਕਿਸਾਨ PPN0307201815ਭਲਾਈ ਵਿਭਾਗ ਵਲੋਂ ਅੱਜ ਡੇਰਾ ਬਾਬਾ ਨਾਨਕ ਵਿਖੇ ਖੇਤੀਬਾੜੀ ਨਾਲ ਸਬੰਧਤ ਸਮੱਗਰੀ ਵੇਚਣ ਵਾਲੇ ਦੁਕਾਨਦਾਰਾਂ ਦੀ ਚੈਕਿੰਗ ਕੀਤੀ ਗਈ।ਜਿਸ ਦੌਰਾਨ ਦੁਕਾਨਾਂ ਵਿੱਚ ਬਿਲਾਂ, ਖਾਦਾਂ, ਕੀਟਨਾਸ਼ਕਾਂ ਆਦਿ ਦੀ ਪੜਤਾਲ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਡੇਰਾ ਬਾਬਾ ਨਾਨਕ ਦੇ ਖੇਤੀਬਾੜੀ ਵਿਕਾਸ ਅਧਿਕਾਰੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਅੱਜ ਡੇਰਾ ਬਾਬਾ ਨਾਨਕ ਵਿਖੇ ਖਾਦਾਂ ਅਤੇ ਕੀਟਨਾਸ਼ਕ ਵੇਚਣ ਵਾਲੀਆਂ ਦੁਕਾਨਾਂ ਦੇ ਖਾਦਾਂ ਅਤੇ ਕੀੜੇਮਾਰ ਦਵਾਈਆਂ ਦਾ ਸਟਾਕ ਦੇਖਿਆ ਗਿਆ ਅਤੇ ਦਵਾਈਆਂ ਦੇ ਨਮੂਨੇ ਭਰੇ ਗਏ।ਇਸ ਤੋਂ ਇਲਾਵਾ ਦਵਾਈਆਂ ਤੇ ਖਾਦਾਂ ਖਰੀਦ ਕੇ ਲਿਜਾ ਰਹੇ ਕਿਸਾਨਾਂ ਦੇ ਬਿਲ ਵੀ ਚੈਕ ਕੀਤੇ ਗਏ।ਉਨਾਂ ਕਿਹਾ ਕਿ ਖੇਤੀਬਾੜੀ ਵਿਭਾਗ ਵਲੋਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਿਸਾਨਾਂ ਵਲੋਂ ਖਰੀਦ ਕੀਤੀ ਖੇਤੀ ਸਮੱਗਰੀ ਲਈ ਦੁਕਾਨਦਾਰ ਵਲੋਂ ਪੱਕਾ ਬਿਲ ਜਾਰੀ ਕੀਤਾ ਜਾਵੇ।
ਖੇਤੀਬਾੜੀ ਵਿਕਾਸ ਅਧਿਕਾਰੀ ਨੇ ਕਿਹਾ ਜੇਕਰ ਕਿਸੇ ਦੁਕਾਨਦਾਰ ਨੇ ਕਿਸਾਨਾਂ ਨੂੰ ਬਿਨਾਂ ਬਿੱਲ ਦੇ ਕੀਟਨਾਸ਼ਕ ਜਾਂ ਖਾਦ ਵੇਚੀ ਤਾਂ ਸਬੰਧਤ ਦੁਕਾਨਦਾਰਾਂ ਖਿਲਾਫ ਇੰਨਸੈਕਟੀਸਾਈਡ ਐਕਟ 1968 ਖਾਦ ਕੰਟਰੋਲ ਆਰਡਰ 1985, ਬੀਜ਼ ਕੰਟਰੋਲ ਆਰਡਰ 1983 ਅਤੇ ਜ਼ਰੂਰੀ ਵਸਤਾਂ ਐਕਟ 1955 ਅਧੀਨ ਸਖਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਨੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੋਈ ਵੀ ਖੇਤੀ ਸਮੱਗਰੀ ਖਰੀਦਣ ਸਮੇਂ ਡੀਲਰ ਪਾਸੋਂ ਪੱਕਾ ਬਿਲ ਪ੍ਰਾਪਤ ਕਰਨ।
 

Check Also

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹੈਲਪਲਾਈਨ ਨੰਬਰ ਜਾਰੀ

ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ …

Leave a Reply