Friday, April 26, 2024

ਅਫਗਾਨਿਸਤਾਨ ਦੇ ਮ੍ਰਿਤਕਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਅਖੰਡ ਪਾਠ ਆਰੰਭ

ਅੰਮ੍ਰਿਤਸਰ, 3 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅਫਗਾਨਿਸਤਾਨ ਵਿਖੇ ਰਾਸ਼ਟਰਪਤੀ ਨੂੰ ਮਿਲਣ ਜਾ ਰਹੇ ਕਾਫਲੇ ’ਤੇ ਕੀਤੇ ਗਏ ਅੱਤਵਾਦੀ ਹਮਲੇ PPN0307201822ਦੌਰਾਨ ਸਿੱਖਾਂ ਸਮੇਤ ਮਾਰੇ ਗਏ ਵਿਅਕਤੀਆਂ ਦੀ ਆਤਮਿਕ ਸ਼ਾਂਤੀ ਲਈ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ, ਜਿਸ ਦੀ ਆਰੰਭਤਾ ਸਮੇਂ ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਭਾਈ ਹਰਮਿੱਤਰ ਸਿੰਘ ਕਥਾਵਾਚਕ ਨੇ ਲਿਆ। ਇਸ ਮੌਕੇ ਸ੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ, ਹਰਪ੍ਰੀਤ ਸਿੰਘ, ਬਘੇਲ ਸਿੰਘ, ਸਤਨਾਮ ਸਿੰਘ, ਲਖਬੀਰ ਸਿੰਘ, ਗੁਰਾ ਸਿੰਘ, ਇਕਬਾਲ ਸਿੰਘ ਮੁਖੀ, ਨਿਸ਼ਾਨ ਸਿੰਘ ਅਤੇ ਜਗਤਾਰ ਸਿੰਘ ਮੌਜੂਦ ਸਨ। ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 5 ਜੁਲਾਈ ਨੂੰ ਪੈਣਗੇ ਅਤੇ ਉਪਰੰਤ ਸਿੱਖਾਂ ਸਮੇਤ ਮਾਰੇ ਗਏ ਵਿਅਕਤੀਆਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਜਾਵੇਗੀ।

Check Also

ਮੰਡੀਆਂ ਵਿਚੋਂ ਕਣਕ ਦੀ ਚੁਕਾਈ ਨਾਲੋ ਨਾਲ ਕਰਨ ‘ਚ ਅੰਮ੍ਰਿਤਸਰ ਜਿਲ੍ਹਾ ਪੰਜਾਬ ਵਿੱਚ ਸਭ ਤੋਂ ਅੱਗੇ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਜਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਸੀਜ਼ਨ ਅਜੇ ਸ਼ੁਰੂਆਤੀ …

Leave a Reply