Friday, April 26, 2024

ਫੈਡਰੇਸ਼ਨ (ਗਰੇਵਾਲ) ਨੂੰ ਵੱਡਾ ਝੱਟਕਾ, ਕਈ ਸਾਥੀ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ’ਚ ਸ਼ਾਮਲ

ਬਠਿੰਡਾ, 3 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ (ਗਰੇਵਾਲ) ਨੂੰ ਉਸ ਸਮੇਂ ਵੱਡਾ ਝੱਟਕਾ ਲੱਗਿਆ, ਜਦੋਂ PPN0307201827ਬਠਿੰਡਾ ਦੇ ਦਰਜਨਾਂ ਵਰਕਰਾਂ ਨੇ ਸੁਖਦੀਪ ਸਿੰਘ ਖਾਲਸਾ ਅਤੇ ਹਰਪ੍ਰੀਤ ਸਿੰਘ ਬਰਾੜ ਦੀ ਅਗਵਾਈ ਵਿੱਚ ਜਥੇਬੰਦੀ ਦਾ ਸਾਥ ਛੱਡਦੇ ਹੋਏ ਸ਼ੋ੍ਰਮਣੀ ਅਕਾਲੀ ਦਲ ਅੰਮ੍ਰਿਤਸਰ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਇਹਨਾਂ ਨੂੰ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸਿਰੋਪਾਓ ਦੇ ਕੇ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਬਣਦਾ ਮਾਨ ਸਨਮਾਨ ਦੇਣ ਦਾ ਭਰੋਸਾ ਦਿਵਾਇਆ। ਸ਼ਾਮਲ ਹੋਣ ਵਾਲਿਆਂ ਵਿੱਚ ਅਵਤਾਰ ਸਿੰਘ ਖਾਲਸਾ, ਅੰਮ੍ਰਿਤਪੀ੍ਰਤ ਸਿੰਘ, ਗੁਰਦੀਪ ਸਿੰਘ ਹੈਪੀ, ਪਰਮਜੀਤ ਸਿੰਘ, ਗੁਰਭਗਤ ਸਿੰਘ, ਕੁਲਵੀਰ ਸਿੰਘ ਬਰਾੜ, ਰਮਨਦੀਪ ਸਿੰਘ, ਇੰਦਰਜੀਤ ਸਿੰਘ, ਗੁਰਦੀਪ ਸਿੰਘ, ਹਰਪ੍ਰੀਤ ਸਿੰਘ, ਰਾਮਜੀਤ ਸਿੰਘ, ਨਿਤਿਨ ਦੀਕਸ਼ਤ ਆਦਿ ਸ਼ਾਮਲ ਹਨ।
ਇਸ ਮੌਕੇ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਅੱਜ ਦਾ ਨੌਜਵਾਨ ਅਕਾਲੀ ਭਾਜਪਾ ਸਰਕਾਰ ਦੇ 10 ਸਾਲ ਦੇ ਰਾਜ ਅਤੇ ਕੈਪਟਨ ਸਰਕਾਰ ਦੇ ਡੇਢ ਸਾਲ ਦੌਰਾਨ ਝੂਠੇ ਲਾਰਿਆਂ, ਗੁੰਮਰਾਹਕੁੰਨ ਨੀਤੀਆਂ ਤੋਂ ਤੰਗ ਆ ਕੇ ਨਵਾਂ ਬਦਲ ਚਾਹੁੰਦਾ ਹੈ, ਜਿਸ ਕਰਕੇ ਪੰਜਾਬ ਦਾ ਨੋਜਵਾਨ ਵੱਡੀ ਗਿਣਤੀ ਵਿੱਚ ਸ਼ੋ੍ਰਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਅਗਵਾਈ ਕਰਨ ਲਈ ਅੱਗੇ ਆ ਰਿਹਾ ਹੈ।ਉਹਨਾਂ ਕਿਹਾ ਕਿ ਗੁਰੂ ਦੇ ਸਤਿਕਾਰ, ਦਸਤਾਰ ਦੇ ਮਾਣ ਲਈ ਅੱਜ ਲੋੜ ਹੈ ਸ਼ੋ੍ਰਮਣੀ ਕਮੇਟੀ ਨੂੰ ਬਾਦਲ ਪਰਿਵਾਰ ਦੇ ਜਾਲ ’ਚੋਂ ਮੁਕਤ ਕਰਵਾਉਣ ਦੀ। ਉਹਨਾ ਕਿਹਾ ਕਿ ਜੇਕਰ ਹਿੰਦੂ ਰਾਜ ਅਤੇ ਵੱਖ-ਵੱਖ ਧਰਮਾਂ ਦੇ ਮੱਦੇਨਜ਼ਰ ਪਾਰਲੀਮੈਂਟ ਦੀਆਂ ਚੋਣਾਂ ਹਰ ਸਾਲ ਤੈਅ ਸਮੇਂ `ਤੇ ਕਰਵਾਈਆਂ ਜਾ ਸਕਦੀਆਂ ਹਨ ਤਾਂ ਫਿਰ ਸਿੱਖਾਂ ਦੀ ਸਿਰਮੌਰ ਸੰਸਥਾ ਸ਼ੋ੍ਰਮਣੀ ਕਮੇਟੀ ਦੀਆਂ ਚੋਣਾਂ ਕਿਉਂ ਨਹੀਂ? ਇਸ ਲਈ ਉਹ ਮੰਗ ਕਰਦੇ ਹਨ ਕਿ ਕੇਂਦਰ ਸਰਕਾਰ ਦੋ ਸਾਲ ਤੋਂ ਲਟਕਦੀਆਂ ਆ ਰਹੀਆਂ ਸ਼ੋ੍ਰਮਣੀ ਕਮੇਟੀ ਦੀਆਂ ਚੋਣਾਂ ਤੁਰੰਤ ਕਰਵਾਵੇ।
ਉਹਨਾਂ ਸਮੂਹ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਬੱਤ ਖਾਲਸਾ ਦੇ ਜਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ ਵਿੱਚ ਬਰਗਾੜੀ ਵਿਖੇ ਲਾਏ ਧਰਨੇ ਵਿੱਚ ਕਾਫਲਿਆਂ ਦੇ ਰੂਪ ਵਿੱਚ ਸ਼ਮੂਲੀਅਤ ਕਰਨ ਤਾਂ ਜੋ ਬੇਅਦਬੀ ਘਟਨਾਵਾਂ, ਬੰਦੀ ਸਿੰਘਾਂ ਦੀ ਰਿਹਾਈ ਅਤੇ ਕਾਤਲ ਪੁਲਿਸ ਵਾਲਿਆਂ ਦੀ ਗ੍ਰਿਫਤਾਰੀ ਲਈ ਸਰਕਾਰ `ਤੇ ਦਬਾਅ ਬਣਾਇਆ ਜਾ ਸਕੇ।ਇਸ ਮੌਕੇ ਉਹਨਾਂ ਦੇ ਨਾਲ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਗੁਰਸੇਵਕ ਸਿੰਘ ਜਵਾਹਰਕੇ, ਪਰਮਿੰਦਰ ਸਿੰਘ ਬਾਲਿਆਂਵਾਲੀ, ਮਹਿੰਦਰ ਸਿੰਘ ਖਾਲਸਾ, ਹਰਫੂਲ ਸਿੰਘ ਬਠਿੰਡਾ, ਰਜਿੰਦਰ ਸਿੰਘ ਜਵਾਹਰਕੇ, ਰੇਸ਼ਮ ਸਿੰਘ ਯਾਤਰੀ, ਸਿਮਰਨਜੋਤ ਸਿੰਘ ਖਾਲਸਾ, ਗੁਰਜੰਟ ਸਿੰਘ ਕਿੱਟੂ, ਸੁਖਦੇਵ ਸਿੰਘ ਕਾਲਾ ਆਦਿ ਹਾਜਰ ਸਨ।

Check Also

ਮੰਡੀਆਂ ਵਿਚੋਂ ਕਣਕ ਦੀ ਚੁਕਾਈ ਨਾਲੋ ਨਾਲ ਕਰਨ ‘ਚ ਅੰਮ੍ਰਿਤਸਰ ਜਿਲ੍ਹਾ ਪੰਜਾਬ ਵਿੱਚ ਸਭ ਤੋਂ ਅੱਗੇ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਜਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਸੀਜ਼ਨ ਅਜੇ ਸ਼ੁਰੂਆਤੀ …

Leave a Reply