Friday, April 19, 2024

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਨੇ ਮੁੱਖ ਮੰਤਰੀ ਨੂੰ ਯਾਦ ਪੱਤਰ ਨਾਲ ਭੇਜੇ ਬਦਾਮ

ਬਠਿੰਡਾ, 3 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਜੋ ਕਿ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਅਤੇ ਜਾਇਜ PPN0307201828ਮੰਗਾਂ ਨੂੰ ਮਨਵਾਉਣ ਲਈ ਸੰਘਰਸ਼ ਕਰ ਰਹੀਆਂ ਹਨ, ਵਲੋਂ ਬਲਾਕ ਪ੍ਰਧਾਨ ਪ੍ਰਕਾਸ਼ ਕੌਰ ਸਰਾਂ ਅਤੇ ਚਰਨਜੀਤ ਕੌਰ ਦੀ ਅਗਵਾਈ ‘ਚ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੂੰ ਇੱਕ ਯਾਦ ਪੱਤਰ ਸਮੇਤ 7 ਬਦਾਮਾਂ ਦੀਆਂ ਥੈਲੀਆਂ ਭੇਜੀਆਂ ਗਈਆਂ।ਆਗੂਆਂ ਨੇ ਕਿਹਾ ਕਿ ਉਨ੍ਹਾਂ ਦੇ ਇਸ ਸੰਘਰਸ਼ ਦੌਰਾਨ ਮੰਤਰੀ ਵੱਲੋਂ ਮੀਟਿੰਗਾਂ ਦਾ ਸਮਾਂ ਦੇ ਕੇ ਪ੍ਰਦਰਸ਼ਨ ਖਤਮ ਕਰਵਾਏ ਗਏ, ਪਰ ਮੀਟਿੰਗ ਦਾ ਸਮਾਂ ਆਉਣ ‘ਤੇ ਮੀਟਿੰਗ ਰੱਦ ਦਾ ਸੁਨੇਹਾ ਆ ਜਾਂਦਾ ਹੈ, ਜਿਸ ਨੂੰ ਲੈ ਕੇ ਮੁਲਾਜ਼ਮਾਂ ‘ਚ ਰੋਸ ਹੋਰ ਵਧਿਆ ਹੈ ਅਤੇ ਤਿੱਖਾ ਸੰਘਰਸ਼ ਕਰਨ ਲਈ ਮਜਬੁਰ ਹਨ।ਆਗੂਆਂ ਨੇ ਕਿਹਾ ਕਿ ਪਿਛਲੀ ਦਿਨੀਂ 12 ਜੂਨ ਨੂੰ ਵਿਭਾਗੀ ਮੰਤਰੀ ਅਰੁਣਾ ਚੌਧਰੀ ਨਾਲ ਹੋਈ ਮੀਟਿੰਗ ‘ਚ ਮੰਤਰੀ ਸਾਹਿਬਾ ਵੱਲੋਂ ਉਨ੍ਹਾਂ ਦੀਆਂ ਮੰਗਾਂ ਨਾਲ ਸਹਿਮਤੀ ਜਿਤਾਉਂਦਿਆਂ ਭਰੋਸਾ ਦੁਆਇਆ ਗਿਆ ਸੀ ਕਿ  17 ਜੁਲਾਈ ਤੱਕ ਮੁੱਖ ਮੰਤਰੀ ਨਾਲ ਮੀਟਿੰਗ ਤੋਂ ਪਹਿਲਾਂ ਤਿੰਨ ਮੀਟਿੰਗਾਂ ਕੀਤੀਆਂ ਜਾਣਗੀਆਂ। ਆਗੂਆਂ ਨੇ ਕਿਹਾ ਕਿ ਮੰਤਰੀ ਸਾਹਿਬਾ ਨੇ ਕਿਹਾ ਸੀ ਕਿ ਮੰਗਾਂ ਨੂੰ ਅਮਲ ‘ਚ ਲਿਆਉਣ ਲਈ ਵਿੱਤ ਮੰਤਰੀ ਮਨਪੀ੍ਰਤ ਸਿੰਘ ਬਾਦਲ ਅਤੇ ਸਿੱਖਿਆ ਮੰਤਰੀ  ਓ.ਪੀ ਸੋਨੀ ਨਾਲ ਮੀਟਿੰਗ ਕਰਵਾ ਕੇ ਇੱਕ ਰੀਵਿਓੂ ਮੀਟਿੰਗ ਵੀ ਕੀਤੀ ਜਾਵੇਗੀ, ਪਰ ਅਜਿਹੀ ਕੋਈ ਮੀਟਿੰਗ ਨਹੀਂ ਹੋਈ, ਜਿਸ ਦੀ ਯਾਦ ਦੁਆਉਣ ਲਈ ਉਨ੍ਹਾਂ ਬਲਾਕ ਪੱਧਰੀ ਰੋਸ ਪ੍ਰਦਰਸ਼ਨ ਕਰਕੇ ਮੁੱਖ ਮੰਤਰੀ ਨੂੰ ਯਾਦ ਪੱਤਰ ਨਾਲ ਬਦਾਮਾਂ ਦੀਆਂ ਥੈਲੀਆਂ ਭੇਜੀਆਂ ਹਨ ਤਾਂ ਕਿ ਉਹ ਮੀਟਿੰਗ ਨੂੰ ਭੁਲਾ ਨਾ ਸਕਣ।ਉਨ੍ਹਾਂ ਕਿਹਾ ਕਿ 10 ਜਲਾਈ ਨੂੰ ਮੰਗ ਦਿਵਸ ਮੌਕੇ ਆਲ ਇੰਡੀਆ ਫੈਡਰੇਸ਼ਨ ਆਫ ਆਂਗਣਵਾੜੀ ਵਰਕਰਜ਼ ਐਂਡ ਹੈਲਪਰਜ਼ ਦੇ ਸੱਦੇ ‘ਤੇ  ਕੇਂਦਰੀ ਮੰਤਰੀ ਦੇ ਹਲਕਿਆਂ ‘ਚ ਉਨ੍ਹਾਂ ਵੱਲੋਂ ਵਿਸ਼ਾਲ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਮੁੱਖ ਮੰਤਰੀ ਸਮੇਤ ਪ੍ਰਧਾਨ ਮੰਤਰੀ ਨੂੰ ਵੀ ਮੰਗ ਪੱਤਰ ਭੇਜੇ ਜਾਣਗੇ।ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਡੀ.ਬੀ.ਟੀ ਰਾਹੀਂ ਆਈ.ਸੀ.ਡੀ.ਐਸ ਸਕੀਮ ਨੂੰ ਖਤਮ ਕਰਨ ਦੀਆਂ ਸ਼ਾਜਿਸ਼ਾਂ ਰਚ ਰਹੀ ਹੈ, ਜਿੰਨ੍ਹਾਂ ਨੂੰ ਨੰਗਾਂ ਕਰਨ ਲਈ ਪੂਰੇ ਦੇਸ਼ ‘ਚ ਆਮ ਲੋਕਾਂ ਦਾ ਸਹਿਯੋਗ ਲੈਣ ਲਈ ਪ੍ਰਤੀ ਆਂਗਣਵਾੜੀ ਕੇਂਦਰ ਤੋਂ 200-200 ਦਸਤਖਤ ਡੀ.ਬੀ .ੀ ਦੇ ਖਿਲਾਫ ਕਰਵਾਏ ਜਾ ਰਹੇ ਹਨ, ਜੋ ਕਿ 5 ਸਤੰਬਰ ਨੂੰ ਪ੍ਰਧਾਨ ਮੰਤਰੀ ਨੂੰ ਦਿੱਲੀ ਵਿਖੇ ਸੌਂਪੇ ਜਾਣਗੇ।ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ 17 ਜੁਲਾਈ ਤੱਕ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।ਇਸ ਮੌਕੇ ਬਲਾਕ ਪ੍ਰਧਾਨ ਮੱਖਣ ਕੌਰ, ਰਣਜੀਤ ਕੌਰ, ਪ੍ਰਤੀਭਾ ਸ਼ਰਮਾ, ਹਰਬੰਸ ਕੌਰ, ਪਰਮਜੀਤ ਕੌਰ, ਸੁਖਪਾਲ ਕੌਰ, ਜਸਪਾਲ ਕੌਰ, ਵੀਰਪਾਲ ਕੌਰ, ਸੰਤੋਸ਼, ਨੀਸ਼ਾ ਅਤੇ ਦਪਿੰਦਰ ਕੌਰ ਆਦਿ ਮੌਜ਼ੂਦ ਸਨ।

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …

Leave a Reply