Friday, April 19, 2024

ਅੰਮ੍ਰਿਤਸਰ ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ `ਚ ਹੋਇਆ ਵਾਧਾ

ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਸਥਾਨਕ ਬੱਚਤ ਭਵਨ ਵਿਖੇ ਵਧੀਕ ਜਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ Votes1ਚੰਦਰ ਵਲੋਂ ਵੱਖ ਵੱਖ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।ਉਨ੍ਹਾਂ ਮੀਟਿੰਗ ਦੌਰਾਨ ਦੱਸਿਆ ਕਿ ਅਗਾਮੀ ਲੋਕ ਸਭਾ ਚੋਣਾ 2019 ਨੂੰ ਮੱਦੇ ਨਜ਼ਰ ਰੱਖਦੇ ਹੋਏ ਜਿਲੇ੍ਹ ਦੇ 11 ਵਿਧਾਨ ਸਭਾ ਚੋਣ ਹਲਕਿਆਂ ਦੇ ਪੋਲਿੰਗ ਸਟੇਸ਼ਨਾਂ ਦਾ ਪੁਨਰਗਠਨ ਕੀਤਾ ਗਿਆ ਹੈ।
     ਸੁਭਾਸ਼ ਚੰਦਰ ਨੇ ਦੱਸਿਆ ਕਿ ਵਿਧਾਨ ਸਭਾ ਚੋਣ ਹਲਕੇ ਵਾਈਜ ਪੋਲਿੰਗ ਸਟੇਸ਼ਨਾਂ ਅਤੇ ਰੈਸ਼ਨੇਲਾਈਜੇਸ਼ਨ ਉਪਰੰਤ ਪੋਲਿੰਗ ਸਟੇਸ਼ਨਾਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ।ਉਨ੍ਹਾਂ ਦੱਸਿਆ ਕਿ ਪਹਿਲਾਂ ਜਿਲ੍ਹਾ ਅੰਮ੍ਰਿਤਸਰ ਵਿੱਚ ਪੈਂਦੇ 11 ਵਿਧਾਨ ਸਭਾ ਚੋਣ ਹਲਕਿਆਂ ਵਿੱਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 1999 ਸੀ, ਜੋ ਕਿ ਹੁਣ ਵੱਧ ਕੇ 2027 ਹੋ ਗਈ ਹੈ।ਅੰਮ੍ਰਿਤਸਰ ਵਿੱਚ 28 ਪੋਲਿੰਗ ਸਟੇਸ਼ਨ ਵਧੇ ਹਨ।ਉਨ੍ਹਾਂ ਦੱਸਿਆ ਕਿ 11 ਅਜਨਾਲਾ ਵਿੱਚ 5,  ਮਜੀਠਾ-13 ਵਿੱਚ 4, ਜੰਡਿਆਲਾ ਐਸ.ਸੀ-14 ਵਿੱਚ 7, ਅੰਮ੍ਰਿਤਸਰ ਉਤਰੀ-15 ਵਿੱਚ 2, ਅੰਮ੍ਰਿਤਸਰ ਕੇਂਦਰੀ -17 ਵਿੱਚ 1 ਅਤੇ ਬਾਬਾ ਬਕਾਲਾ ਐਸ.ਸੀ-25 ਵਿੱਚ 9 ਪੋਲਿੰਗ ਸਟੇਸ਼ਨਾਂ ਦਾ ਵਾਧਾ ਹੋਇਆ ਹੈ।
     ਵਧੀਕ ਜਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰੇਕ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀ ਹਰੇਕ ਵਿਧਾਨ ਸਭਾ ਚੋਣ ਹਲਕੇ ਵਿੱਚ ਪੈਂਦੇ ਪੋਲਿੰਗ ਸਟੇਸ਼ਨਾਂ ਤੇ ਆਪਣੇ ਬੀ.ਐਲ.ਏ ਨਿਯੁੱਕਤ ਕਰ ਸਕਦੀ ਹੈ।ਉਨ੍ਹਾਂ ਦੱਸਿਆ ਕਿ ਰਾਜਨੀਤਕ ਪਾਰਟੀ ਦੇ ਪ੍ਰਧਾਨ ਜਾਂ ਸਕੱਤਰ ਵਲੋਂ ਜਿਲ੍ਹਾ ਪੱਧਰ `ਤੇ ਬੀ.ਐਲ.ਏ ਨਿਯੁੱਕਤ ਕਰਨ ਲਈ ਆਪਣਾ ਇਕ ਨੁਮਾਇੰਦਾ ਨਿਰਧਾਰਤ ਕਰਨਗੇ।ਉਨ੍ਹਾਂ ਨੇ ਹਰੇਕ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਹਰੇਕ ਵਿਧਾਨ ਸਭਾ ਚੋਣ ਹਲਕੇ ਵਿੱਚ ਪੈਂਦੇ ਪੋਲਿੰਗ ਸਟੇਸ਼ਨਾਂ ਤੇ ਆਪਣੇ ਬੀ:ਐਲ:ਏ ਨਿਯੁੱਕਤ ਕਰਨ।
    ਸੁਭਾਸ਼ ਚੰਦਰ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਉਹ ਵੋਟਰ ਲਿਸਟਾਂ ਨਾਲ ਸਬੰਧਤ ਆਪਣੀ ਕੋਈ ਸ਼ਿਕਾਇਤ ਜਾਂ ਸੁਝਾਓ ਦੇਣਾ ਚਾਹੁੰਦੇ ਹਨ ਤਾਂ ਉਹ 7 ਜੁਲਾਈ ਤੱਕ ਜਿਲ੍ਹਾ ਚੋਣ ਦਫ਼ਤਰ ਜਾਂ ਸਬੰਧਤ ਰਿਟਰਨਿੰਗ ਅਫ਼ਸਰ ਨੂੰ ਲਿਖਤੀ ਰੂਪ ਵਿੱਚ ਦੇ ਸਕਦੇ ਹਨ।
ਇਸ ਮੌਕੇ ਟੀ.ਪੀ.ਐਸ ਸਿੰਘ, ਵਧੀਕ ਮੁੱਖ ਪ੍ਰਸ਼ਾਸ਼ਕ ਪੁੱਡਾ, ਸੋਰਵ ਕੁਮਾਰ ਅਰੋੜਾ ਡਿਪਟੀ ਡਾਇਰੈਕਟਰ ਸ਼ਹਿਰੀ, ਰਜਿੰਦਰ ਸਿੰਘ ਤਹਿਸੀਲਦਾਰ ਇਲੈਕਸ਼ਨ ਤੋਂ ਹਾਜ਼ਰ ਸਨ।

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …

Leave a Reply