Friday, March 29, 2024

ਅਗਰਵਾਲ ਵੈਲਫੇਅਰ ਸਭਾ ਵਲੋਂ ਖੂਨਦਾਨ ਕੈਂਪ ਦਾ ਆਯੋਜਨ

PPN0807201824ਧੂਰੀ, 8 ਜੂਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਸਨਾਤਨ ਧਰਮ ਸਭਾ ਚੈਰੀਟੇਬਲ ਵਿਖੇ ਅਗਰਵਾਲ ਵੈਲਫੇਅਰ ਸਭਾ ਰਜਿ. ਧੂਰੀ ਵਲੋਂ ਪ੍ਰਧਾਨ ਸੰਦੀਪ ਤਾਇਲ ਪੱਪੂ ਕੌਂਸਲਰ ਧੂਰੀ ਅਤੇ ਸੁਨੀਲ ਗੁਪਤਾ ਦੀ ਅਗਵਾਈ ਵਿੱਚ ਸ਼ਿਵ ਭਗਤ ਸਿੱਧ ਸ਼੍ਰੀ ਬਾਬਾ ਬਾਲਕ ਨਾਥ ਮੰਦਰ ਧੂਰੀ ਦੇ ਸਹਿਯੋਗ ਨਾਲ ਸਵਰਗੀ ਸ਼ੀਸ਼ਨ ਪਾਲ ਗੁਪਤਾ ਦੀ ਯਾਦ ਵਿਚ ਇੱਕ ਖੁਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸਿਵਲ ਹਸਪਤਾਲ ਸੰਗਰੂਰ ਦੇ ਮਾਹਿਰ ਡਾਕਟਰਾਂ ਦੀ ਟੀਮ ਨੇ 131 ਯੁਨਿਟ ਖੂਨ ਇਕੱਤਰ ਕੀਤਾ ਗਿਆ।ਇਸ ਕੈਂਪ ਵਿਚ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਦੇ ਪਿਤਾ ਮੁੱਖ ਮਹਿਮਾਨ ਦੇ ਤੌਰ `ਤੇ ਸ਼ਾਮਲ ਹੋਏ।ਸੰਸਥਾ ਵੱਲੋਂ ਖੂਨਦਾਨੀਆਂ ਦੀ ਹੌਂਸਲਾ ਅਫਜ਼ਾਈ ਲਈ ਉਹਨਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਵਿਧਾਇਕ ਦੇ ਪਿਤਾ ਵੱਲੋਂ ਸੰਸਥਾਵਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ।ਇਸ ਮੌਕੇ ਦਰਸ਼ਨ ਕੁਮਾਰ ਦਰਸ਼ੀ ਕੌਂਸਲਰ, ਬਾਬਾ ਜਗਤਾਰ ਸਿੰਘ, ਨਰੇਸ਼ ਕੁਮਾਰ ਮੰਗੀ ਅਤੇ ਗਿਆਨ ਚੰਦ ਆਦਿ ਵੀ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply