Friday, April 26, 2024

ਡੇਅਰੀ ਉਦਮ ਸਿਖਲਾਈ ਲਈ ਕੌਂਸਲਿੰਗ 13 ਜੁਲਾਈ ਨੂੰ – ਢਿਲੋਂ

ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ -ਮਨਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਘਰ-ਘਰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਇਰਾਦੇ ਨਾਲ ਪੰਜਾਬ ਡੇਅਰੀ ਵਿਕਾਸ ਬੋਰਡ/ਵਿਭਾਗ ਵਲੋਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਡੇਅਰੀ ਦੇ ਧੰਦੇ ਨੂੰ ਸਹਾਇਕ ਕਿੱਤੇ ਜਾਂ ਮੁੱਖ ਧੰਦੇ ਨਾਲ ਜੋੜਨ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਲਈ ਵਿਭਾਗ ਵੱਲੋਂ ਜਿੱਥੇ ਪਸ਼ੂ ਧੰਨ ਦੀ ਸੰਭਾਲ ਲਈ ਸਿਖਲਾਈ ਦਿੱਤੀ ਜਾ ਰਹੀ ਹੈ, ਉਥੇ ਕਰਜ਼ਾ ਲੈਣ, ਸ਼ੈਡ ਪਾਉਣ, ਪਸ਼ੂਆਂ ਦੀ ਖੁਰਾਕ ਅਤੇ ਬਿਮਾਰੀਆਂ ਤੋਂ ਰੋਕਥਾਮ ਆਦਿ ਲਈ ਵੀ ਮਦਦ ਕੀਤੀ ਜਾਂਦੀ ਹੈ।ਉਕਤ ਜਾਣਕਾਰੀ ਦਿੰਦੇ ਡਿਪਟੀ ਡਾਇਰੈਕਟਰ ਜੋਗਿੰਦਰ ਸਿੰਘ ਢਿਲੋਂ ਨੇ ਦੱਸਿਆ ਕਿ ਵਿਭਾਗ ਵੱਲੋਂ 4 ਹਫਤੇ ਦਾ ਡੇਅਰੀ ਉੱਦਮ ਸਿਖਲਾਈ ਪ੍ਰੋਗਰਾਮ 16 ਜੁਲਾਈ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ, ਜੋ ਕਿ 14 ਅਗਸਤ ਤੱਕ ਚੱਲੇਗਾ। ਉਨਾਂ ਦੱਸਿਆ ਕਿ ਇਹ ਕੋਰਸ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਅੰਮ੍ਰਿਤਸਰ (ਵੇਰਕਾ) ਵਿਖੇ ਕਰਵਾਇਆ ਜਾਵੇਗਾ।
        ਉਨਾਂ ਇਹ ਕੋਰਸ ਕਰਨ ਦੇ ਚਾਹਵਾਨ ਡੇਅਰੀ ਕਿਸਾਨਾਂ, ਜੋ ਘੱਟੋ-ਘੱਟ 10ਵੀਂ ਪਾਸ ਹੋਣ, ਉਮਰ 18 ਤੋ 45 ਸਾਲ ਦਰਮਿਆਨ ਹੋਵੇ, ਪੇਡੂ ਖੇਤਰ ਨਾਲ ਸਬੰਧਤ ਹੋਣ ਅਤੇ ਪਹਿਲਾ ਘੱਟੋ-ਘੱਟ 5 ਪਸੂ ਰੱਖੇ ਹੋਣ, ਹੀ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।ਡੇਅਰੀ ਫਾਰਮਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਵੱਖ-ਵੱਖ ਵਿਸ਼ਾ ਮਾਹਿਰਾ ਵੱਲਂੋ ਪਸੂਆਂ ਦੀ ਸਾਂਭ ਸੰਭਾਲ, ਵੱਖ-ਵੱਖ ਬੀਮਾਰੀਆਂ, ਮਨਸੂਹੀ ਗਰਭਦਾਨ, ਦੁੱਧ ਤੋ ਦੁੱਧ ਪ੍ਰਦਾਰਥ ਤਿਆਰ ਕਰਨ ਦੀ ਪ੍ਰੈਕਟੀਕਲ ਸਿਖਲਾਈ ਦਿੱਤੀ ਜਾਵੇਗੀ।
       ਇਸ ਤੋਂ ਇਲਾਵਾ ਸਿਖਲਾਈ ਦੌਰਾਨ ਮਾਡਲ ਕੈਟਲ ਸੈਡ ਦੀ ਉਸਾਰੀ, ਦੁੱੱਧ ਚੁਆਈ ਮਸ਼ੀਨਾਂ ਅਤੇ ਡੇਅਰੀ ਦੇ ਧੰਦੇ ਦਾ ਮੁਕੰਮਲ ਮਸ਼ੀਨੀ ਕਰਨ ਲਈ ਲੋੜੀਦੀਆਂ ਤਕਨੀਕਾਂ ਅਤੇ ਸਬਸਿਡੀਆਂ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ।ਉਨਾਂ ਦੱਸਿਆ ਕਿ ਇਸ ਲਈ ਕੌਂਸਲਿੰਗ 13 ਜੁਲਾਈ ਨੂੰ ਸਵੇਰੇ 10-00 ਵਜੇ ਦਫਤਰ:-ਡਿਪਟੀ ਡਾਇਰੈਕਟਰ ਡੇਅਰੀ ਨੇੜੇ ਮਿਲਕ ਪਲਾਂਟ ਵੇਰਕਾ ਅੰਮ੍ਰਿਤਸਰ ਵਿਖੇ ਰੱਖੀ ਗਈ ਹੈ।ਇਸ ਤੋਂ ਪਹਿਲਾਂ ਕਿਸੇ ਵੀ ਕੰਮ ਵਾਲੇ ਦਿਨ ਇਸੇ ਦਫਤਰ ਤੋਂ ਪ੍ਰਾਸਪੈਕਟ (ਫਾਰਮ) ਹਾਸਲ ਕੀਤੇ ਜਾ ਸਕਦੇ ਹਨ।ਚੁਣੇ ਹੋਏ ਸਿਖਿਆਰਥੀ ਜਨਰਲ ਕੈਟਾਗਰੀ ਲਈ ਫੀਸ 5000/- ਰੁਪਏ ਅਤੇ ਅਨਸੂਚਿਤ ਜਾਤੀ ਲਈ 4000/- ਫੀਸ ਹੋਵੇਗੀ।

Check Also

ਪੀ.ਏ.ਯੂ- ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਰਾਲ ਆਰਟ ਤਕਨੀਕ ਬਾਰੇ ਪੇਂਡੂ ਸੁਆਣੀਆਂ ਲਈ ਸਿਖਲਾਈ ਕੋਰਸ

ਸੰਗਰੂਰ, 26 ਅਪ੍ਰੈਲ (ਜਗਸੀਰ ਲੋਂਗੋਵਾਲ) – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਅਤੇ ਆਈ.ਸੀ.ਏ.ਆਰ-ਅਟਾਰੀ ਜ਼ੋਨ 1 ਲੁਧਿਆਣਾ ਦੀ …

Leave a Reply