Thursday, March 28, 2024

ਖ਼ਾਲਸਾ ਕਾਲਜ ਵੂਮੈਨ ਵਿਖੇ 7 ਰੋਜ਼ਾ ‘ਸਮਰ ਓਰੀਐਂਨਟੇਸ਼ਨ ਕੋਰਸ’ ਸਮਾਪਤ

PPN1007201811ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ 7 ਰੋਜ਼ਾ ਰੋਜ਼ਾ ਸਮਰ ਓਰੀਐਂਨਟੇਸ਼ਨ ਕੋਰਸ ਦਾ ਸਫ਼ਲਤਾਪੂਰਵਕ ਸਮਾਪਤ ਹੋ ਗਿਆ।ਇਸ ਕੋਰਸ ਦਾ ਮਕਸਦ ਨਵੇਂ ਸੈਸ਼ਨ ’ਚ ਦਾਖਲਾ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਕਾਲਜ ਦੇ ਗੌਰਵਮਈ ਇਤਿਹਾਸ ਨਾਲ ਜਾਣੂੰ ਕਰਵਾਉਂਦੇ ਹੋਏ ਉਸ ਦਾ ਸਰਵ-ਪੱਖੀ ਵਿਕਾਸ ਕਰਨਾ ਅਤੇ ਉਨ੍ਹਾਂ ਨੂੰ ਕਾਲਜ, ਸਟਾਫ਼ ਅਤੇ ਮੁੱਢਲੀ ਕਾਲਜ ਸਿੱਖਿਆ ਤੋਂ ਜਾਣੂੰ ਕਰਵਾਉਣਾ ਸੀ।
    ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪ੍ਰੈਕਟੀਕਲ ਅਤੇ ਮੂਲ ਸਿਧਾਂਤਕ ਗਿਆਨ ਦੇ ਸੁਮੇਲ ’ਚ ਇਸ ਕੈਂਪ ’ਚ ਭਾਸ਼ਾ, ਪੇਟਿੰਗ, ਸਿਲਾਈ-ਕਢਾਈ, ਕਮਿਊਨਿਟੀ ਸੇਵਾਵਾਂ, ਸਵੱਛ ਭਾਰਤ ਦਾ ਮਹੱਤਵ ਅਭਿਆਨ, ਪੌਸ਼ਟਿਕ ਅਤੇ ਉਚਿੱਤ ਖ਼ੁਰਾਕ, ਖੇਡਾਂ ਅਤੇ ਖੇਡਾਂ ਦਾ ਮਹੱਤਵ ਆਦਿ ਸਬੰਧੀ ਵਿਦਿਆਰਥਣਾਂ ਨੂੰ ਜਾਗਰੂਕ ਕੀਤਾ।ਛੀਨਾ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥਣਾਂ ਦੇ ਗਿਆਨ ’ਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਚੁਣੌਤੀਆਂ ਦਾ ਭਰਪੂਰ ਹੱਲ ਕਰਨ ਦੇ ਲਈ ਸਵੈ-ਵਿਸ਼ਵਾਸ਼ ਲਿਆਉਣ ’ਚ ਸਹਾਇਤਾ ਪ੍ਰਦਾਨ ਕਰਦਾ ਹੈ।
    ਉਕਤ ਪ੍ਰੋਗਰਾਮ ਦਾ ਉਦਘਾਟਨ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਕੀਤਾ।ਉਨ੍ਹਾਂ ਹਿੱਸਾ ਲੈਣ ਵਾਲਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਜਿਹੇ ਸਿਖਲਾਈ ਪ੍ਰੋਗਰਾਮ ਅਕਾਦਮਿਕ ਪਾਠਕ੍ਰਮ ਦਾ ਲਾਜ਼ਮੀ ਹਿੱਸਾ ਹੋਣਾ ਚਾਹੀਦੇ ਹਨ।ਉਨ੍ਹਾਂ ਇਸ ਮੌਕੇ ਵਿਦੇਸ਼ਾਂ ਦੀਆਂ ਯੂਨੀਵਰਸਿਟੀਆਂ ਦੀਆਂ ਉਦਾਹਰਣਾਂ ਦਾ ਹਵਾਲਾ ਦਿੱਤਾ ਜੋ ਕਿ ਵਿਹਾਰਕ ਐਕਸਪੋਜ਼ਰ ’ਤੇ ਧਿਆਨ ਕੇਂਦਰਿਤ ਕਰ ਰਹੀਆਂ ਹਨ।ਉਨ੍ਹਾਂ ਇਸ ਪਹਿਲਕਦਮੀ ਲਈ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਨਵੇਂ ਕੈਂਪਰਾਂ ਨੂੰ ਕਾਲਜ ’ਚ ਜਾਣ ਅਤੇ ਉਨ੍ਹਾਂ ਨੂੰ ਕੀਮਤੀ ਜਾਣਕਾਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇਹ ਕੈਂਪ ਆਯੋਜਿਤ ਕੀਤਾ ਗਿਆ ਸੀ।ਉਨ੍ਹਾਂ ਨੇ ਕੋਰਸ ਦੇ ਸਫਲਤਾਪੂਰਵਕ ਪੂਰਾ ਹੋਣ ’ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਆਉਣ ਵਾਲੇ ਸੈਸ਼ਨ ਲਈ ਸ਼ੁਭ ਕਾਮਨਾਵਾਂ ਦੀ ਕਾਮਨਾ ਦਿੱਤੀਆਂ।
    ਕਾਲਜ ਵਿਖੇ ਉਕਤ ਕੋਰਸ ਦੇ ਪਹਿਲੇ ਦਿਨ ਦਵਿੰਦਰਪਾਲ ਸਿੰਘ ਅਤੇ ਮਿਸ ਖਿੰਤਨਪ੍ਰੀਤ ਕੌਰ ਨੇ ਅੰਗਰੇਜ਼ੀ ਭਾਸ਼ਾ ਦੇ ਮਹੱਤਵ ਤੋਂ ਵਿਦਿਆਰਥਣਾਂ ਨੂੰ ਜਾਣੂੰ ਕਰਵਾਇਆ।ਇਸ ਮੌਕੇ ਕਾਲਜ ਸਟਾਫ਼ ਦੇ ਇਲਾਵਾ ਵਿਦਿਆਰਥਣਾਂ ਮੌਜ਼ੂਦ ਸਨ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply