Thursday, April 18, 2024

ਜਿਲ੍ਹਾ ਪ੍ਰਸ਼ਾਸਨ ਵਲੋਂ ਨਸ਼ਾਂ ਤਸਕਰਾਂ ਤੇ ਨਸ਼ਾਂ ਪੀੜ੍ਹਤਾਂ ਦੀ ਜਾਣਕਾਰੀ ਦੇਣ ਲਈ ਹੈਲਪ ਲਾਈਨ ਨੰਬਰ ਜਾਰੀ

ਜਿਲ੍ਹੇ ਵਿੱਚ ਚੱਲ ਰਹੇ ਹਨ 10 ਨਸ਼ਾ ਛੁਡਾਉ ਕੇਂਦਰ -ਡਿਪਟੀ ਕਮਿਸ਼ਨਰ

Kamaldeep Sanghaਅੰਮ੍ਰਿਤਸਰ, 12 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਵੱਧ ਰਹੇ ਨਸ਼ਾ ਅਤੇ ਨਸ਼ਾ ਤਸਕਰਾਂ ਨੂੰ ਰੋਕਣ ਲਈ ਜਿਲ੍ਹਾ ਪ੍ਰਸ਼ਾਸਨ ਵਲੋਂ ਹੈਲਪ ਲਾਈਨ ਨੰਬਰ 0183-2560161 ਜਾਰੀ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਵਲੋਂ ਜੋ ਹੈਲਪ ਲਾਈਨ ਨੰਬਰ ਜਾਰੀ ਕੀਤਾ ਗਿਆ ਹੈ, ਉਸ ਨੰਬਰ ਉਪਰ ਕੋਈ ਵੀ ਵਿਅਕਤੀ ਨਸ਼ਾ ਤਸਕਰਾਂ ਸਬੰਧੀ ਜਾਣਕਾਰੀ ਦੇ ਸਕਦਾ ਹੈ ਅਤੇ ਨਸ਼ੇ ਦੇ ਇਲਾਜ ਸਬੰਧੀ ਵਧੇਰੇ ਜਾਣਕਾਰੀ ਵੀ ਹਾਸਲ ਕਰ ਸਕਦਾ ਹੈ।
    ਸੰਘਾ ਨੇ ਦੱਸਿਆ ਕਿ ਜਿਹੜਾ ਵਿਅਕਤੀ ਹੈਲਪਲਾਈਨ ਨੰਬਰ ਤੇ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦਿੰਦਾ ਹੈ ਉਸਦਾ ਨਾਮ ਗੁਪਤ ਰੱਖਿਆ ਜਾਵੇਗਾ।ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਮਾਜ ਵਿੱਚ ਵੱਧ ਰਹੇ ਨਸ਼ੇ ਨੂੰ ਰੋਕਣ ਲਈ ਉਹ ਅੱਗੇ ਆਉਣ ਅਤੇ ਇਸ ਹੈਲਪਲਾਈਨ ਨੰਬਰ ਤੇ ਵੱਧ ਤੋਂ ਵੱਧ ਜਾਣਕਾਰੀ ਦੇਣ ਤਾਂ ਜੋ ਨਸ਼ਾ ਤਸਕਰਾਂ ਦੇ ਖਿਲਾਫ਼ ਕਾਰਵਾਈ ਕੀਤੀ ਜਾ ਸਕੇ।
    ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਸ ਸਮੇਂ ਜਿਲ੍ਹੇ ਵਿਚ 11 ਨਸ਼ਾ ਛੁਡਾਉ ਕੇਂਦਰ ਚੱਲ ਰਹੇ ਹਨ, ਜਿਥੇ ਨਸ਼ਾਂ ਪੀੜ੍ਹਤਾਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ।ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਉਨ੍ਹਾਂ ਨੂੰ ਲਗਾਤਾਰ ਟੈਲੀਫੋਨ ਆ ਰਹੇ ਹਨ ਅਤੇ ਲੋਕ ਨਸ਼ਾ ਛੁਡਾਉ ਕੇਂਦਰਾਂ ਸਬੰਧੀ ਜਾਣਕਾਰੀ ਪ੍ਰਾਪਤ ਕਰ ਰਹੇ ਹਨ ਜੋ ਕਿ ਬਹੁਤ ਹੀ ਤਸੱਲੀ ਵਾਲੀ ਗੱਲ ਹੈ।ਉਨ੍ਹਾਂ ਨੇ ਦੱਸਿਆ ਕਿ ਇਸ ਸਮੇਂ ਅੰਮ੍ਰਿਤਸਰ ਵਿਖੇ ਸਰਕਾਰੀ ਵਿਵੇਕਾਨੰਦ ਮੁੜ ਵਸੇਬਾ ਕੇਂਦਰ ਨਜ਼ਦੀਕ ਕਰਮ ਸਿੰਘ ਵਾਰਡ (99880-27618) ਤੋਂ ਇਲਾਵਾ ਲੋਪੋਕੇ (ਸੰਪਰਕ ਨੰਬਰ 97811-75636), ਅਜਨਾਲਾ (98786-57858), ਬਾਬਾ ਬਕਾਲਾ (98153-98285), ਮਜੀਠਾ (98729-66490), ਤਰਸਿੱਕਾ (80548-83876), ਮਾਨਾਂਵਾਲਾ (97814-55565), ਵੇਰਕਾ (88721-44442), ਚਵਿੰਡਾ ਦੇਵੀ (97810-28300), ਮਹਿਤਾ ਵਿਖੇ ਨਸ਼ਾ ਛੁਡਾਉ ਕੇਂਦਰ ਚੱਲ ਰਹੇ ਹਨ।ਉਨ੍ਹਾਂ ਨੇ ਦੱਸਿਆ ਕਿ ਉਪਰ ਦਿੱਤੇ ਗਏ ਨੰਬਰ ਮੈਡੀਕਲ ਅਫ਼ਸਰਾਂ ਦੇ ਹਨ ਲੋੜ ਪੈਣ ਤੇ ਨਸ਼ਾ ਪੀੜ੍ਹਤ ਵਿਅਕਤੀ ਜਾਂ ਉਸਦੇ ਪਰਿਵਾਰ ਦੇ ਮੈਂਬਰ ਸਹਾਇਤਾ ਲੈ ਸਕਦੇ ਹਨ। ਜਿਨ੍ਹਾਂ ਵਿੱਚ ਜਾ ਕੇ ਕੋਈ ਵੀ ਨਸ਼ਾ ਪੀੜ੍ਹਤ ਆਪਣਾ ਇਲਾਜ ਮੁਫ਼ਤ ਕਰਵਾ ਸਕਦਾ ਹੈ।ਦੱਸਣਯੋਗ ਹੈ ਕਿ ਦਿਹਾਤੀ ਪੁਲਸ ਵਲੋਂ ਵੀ ਪਹਿਲਾਂ ਦੋ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਸਨ ਜਿਨ੍ਹਾਂ ਦੇ ਨੰਬਰ 0183-2704705 ਅਤੇ 98882-00062 ਹਨ।
    ਸੰਘਾ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਦੇ ਗ੍ਰਿਫਤ ਵਿੱਚ ਆਏ ਵਿਅਕਤੀਆਂ ਦੇ ਮੁਫ਼ਤ ਇਲਾਜ਼ ਲਈ ਜਿਲ੍ਹੇ ਦੇ ਸਰਕਾਰੀ ਨਸ਼ਾ ਮੁਕਤੀ ਕੇਂਦਰਾਂ ਦਾ ਲਾਭ ਉਠਾਉਣ।ਉਨ੍ਹਾਂ ਦੱਸਿਆ ਕਿ ਇਥੇ ਮਰੀਜ਼ ਦੇ ਉਸਦੇ ਪਰਿਵਾਰ ਦੀ ਕੌਂਸਲਿੰਗ, ਮੈਡੀਟੇਸ਼ਨ, ਦਵਾਈਆਂ ਦੇ ਕੇ ਨਸ਼ਿਆਂ ਤੋਂ ਪ੍ਰਭਾਵਿਤ ਨੌਜਵਾਨਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

 

Check Also

ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ, 17 ਅਪ੍ਰੈਲ (ਜਗਦੀਪ ਸਿੰਘ) – ਅੰਮ੍ਰਿਤਸਰ ਲੋਕ ਸਭਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ …

Leave a Reply