Friday, March 29, 2024

ਨਾਪਾ ਦੀਆਂ ਕੋਸ਼ਿਸ਼ਾਂ ਸਦਕਾ ਹੁਣ ਜੇਲ `ਚ ਨਜਰਬੰਦ ਭਾਰਤੀਆਂ ਨੂੰ ਮਿਲ ਸਕਣਗੇ ਉਹਨਾਂ ਦੇ ਵਕੀਲ

PPN1407201810ਅੰਮ੍ਰਿਤਸਰ (ਪੋਰਟਲੈਂਡ- ਔਰੀਗਨ ਸਟੇਟ), 14 ਜੁਲਾਈ (ਪੰਜਾਬ ਪੋਪਸਟ ਬਿਊਰੋ) – ਪਿਛਲੇ ਕਾਫੀ ਦਿਨਾਂ ਤੋਂ ਸਥਾਨਕ ਸ਼ੇਰੀਦਨ ਜੇਲ੍ਹ ਵਿਚ ਨਜਰਬੰਦ ਭਾਰਤੀਆਂ ਨੂੰ ਹਰ ਕਨੂੰਨੀ ਸਹਾਇਤਾ ਦਿਵਾਉਣ ਦੇ ਲਈ ਬਹਾਦਰ ਸਿੰਘ ਦੀ ਅਗਵਾਈ ਵਿੱਚ ਸੰਘਰਸ਼ ਕਰ ਰਹੀ ਸੰਸਥਾ ਨਾਰਥ ਅਮਰੀਕਨ ਪੰਜਾਬੀ ਐਸੋਸ਼ੀਏਸ਼ਨ (ਨਾਪਾ) ਦੇ ਯਤਨਾਂ ਨੂੰ ਉਸ ਵਕਤ ਬੂਰ ਪਿਆ ਜਦ ਜੇਲ ਅਧਿਕਾਰੀਆਂ ਨੇ ਜੇਲ ਵਿਚ ਨਜਰਬੰਦ ਪੰਜਾਬੀਆਂ ਤੇ ਗੈਰ ਪੰਜਾਬੀ ਭਾਰਤੀਆਂ ਦੇ ਨਾਲ ਉਹਨਾਂ ਦੇ ਵਕੀਲਾਂ ਨੂੰ ਜਿਥੇ ਮਿਲਣ ਜਾਂ ਕੇਸ ਦਰਜ ਕਰਨ ਦੀ ਆਗਿਆ ਦੇ ਦਿੱਤੀ, ਉਥੇ ਇਹਨਾਂ ਸਾਰੇ ਹੀ ਨਜਰਬੰਦ ਭਾਰਤੀਆਂ ਨੂੰ ਕਨੂੰਨ ਅਨੁਸਾਰ ਮਿਲਣ ਵਾਲੀਆਂ ਹੋਰ ਸਾਰੀਆਂ ਸਹੂਲਤਾਂ ਦੇਣ ਦਾ ਐਲਾਨ ਵੀ ਕਰ ਦਿਤਾ।
ਇਥੇ ਮਿਲੀ ਇੱਕ ਈਮੇਲ ਅਨੁਸਾਰ ਇਸ ਸਮੇਂ ਜੇਲ ਦੇ ਬਾਹਰ ਵੱਖ-ਵੱਖ ਧਰਮਾਂ ਨਾਲ ਸਬੰਧਤ ਲੋਕਾਂ ਦੇ ਪ੍ਰਤੀਨਿਧਾਂ ਦੇ ਇੱਕ ਇੱਕਠ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸਿੱਖ ਸੰਗਤਾਂ ਤੋਂ ਇਲਾਵਾ ਲੂਥਰਨ ਚਰਚ ਅਤੇ ਔਰੀਗਨ ਦੇ ਵੱਖ-ਵੱਖ ਧਰਮਾਂ ਦੇ ਲੋਕ ਸ਼ਾਮਲ ਹੋਏ।ਸਾਰੇ ਧਰਮਾਂ ਨੇ ਪ੍ਰਾਰਥਨਾਵਾਂ ਕੀਤੀਆਂ ਅਤੇ ਸਿੱਖਾਂ ਨੇ ਕੀਰਤਨ ਤੇ ਅਰਦਾਸ ਕੀਤੀ।ਬਹਾਦਰ ਸਿੰਘ ਨੇ ਦਸਿਆ ਕਿ ਇਸ ਸਮੇਂ ਵਕੀਲਾਂ ਨੂੰ ਕੈਦੀਆਂ ਨਾਲ ਮੁਲਾਕਾਤ ਕਰਨ ਦੀ ਇਜਾਜ਼ਤ ਮਿਲ ਜਾਣ ਦੇ ਕਾਰਣ ਹੁਣ ਵਕੀਲ ਸਬੰਧਤ ਕੈਦੀਆਂ ਕੋਲੋਂ ਅਰਜ਼ੀਆਂ ਅਦਾਲਤ ਵਿਚ ਦਾਖਲ ਕਰਨ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ, ਜਿਹਨਾਂ ਦਰਖਾਸਤਾਂ ਉਪਰ ਜਲਦੀ ਹੀ ਜੱਜ ਇਨ੍ਹਾਂ ਕੈਦੀਆਂ ਦੀ ਸੁਣਵਾਈ ਸ਼ੁਰੂ ਕਰਨਗੇ। ਬਹਾਦਰ ਸਿੰਘ ਨੇ ਇਹ ਵੀ ਦਸਿਆ ਕਿ ਗੁਰਦੁਆਰਾ ਦਸਮੇਸ਼ ਦਰਬਾਰ ਸੇਲਮ ਦੇ ਤਿੰਨ ਸਿੰਘਾਂ ਵਲੋਂ ਜੇਲ੍ਹ ਅੰਦਰ ਜਾਣ ਵਾਸਤੇ ਵੀ ਅਰਜ਼ੀ ਪਾਈ ਹੈ ਕਿ ਉਨ੍ਹਾਂ ਨੂੰ ਜੇਲ੍ਹ ਵਿੱਚ ਜਾ ਕੇ ਸਿੱਖ ਕੈਦੀਆਂ ਨੂੰ ਪਾਠ ਸੁਣਾਉਣ ਤੇ ਅਰਦਾਸ ਕਰਨ ਦੀ ਇਜਾਜ਼ਤ ਦਿੱਤੀ ਜਾਵੇ।ਇਸ ਦੇ ਨਾਲ ਹੀ ਸਿੱਖ ਕੈਦੀਆਂ ਲਈ ਜੇਲ੍ਹ ਵਿੱਚ ਗੁਟਕਾ ਸਾਹਿਬ ਅਤੇ ਸਿਰ ਢੱਕਣ ਵਾਸਤੇ ਛੋਟੀ ਦਸਤਾਰ ਰੱਖਣ ਦੀ ਇਜਾਜ਼ਤ ਵੀ ਮੰਗੀ ਗਈ ਹੈ।
ਇਸ ਮੌਕੇ ਸਿੱਖ ਸੇਵਾ ਫਾਊਂਡੇਸ਼ਨ ਦੇ ਪ੍ਰਤੀਨਧਾਂ ਤੋਂ ਇਲਾਵਾ ਪ੍ਰਵਿੰਦਰ ਕੌਰ, ਸੋਨੀ ਸਿੰਘ, ਅਮ੍ਰਿਤ ਸਿੰਘ,ਦਲਬੀਰ ਸਿੰਘ, ਰਿੰਪੀ ਸਿੰਘ, ਤਲਿਵੰਦਰ ਸਿੰਘ, ਕੁਲਵਿੰਦਰ ਸਿੰਘ, ਜਸਬੀਰ ਕੌਰ, ਨਵਨੀਤ ਕੌਰ, ਜਗਤਾਰ ਸਿੰਘ ਅਤੇ ਗੁਰਪਰੀਤ ਕੋਰ ਆਦਿ ਵੀ ਸ਼ਾਮਲ ਹੋਏ।ਵਰਨਣਯੋਗ ਹੈ ਕਿ ਪਿਛਲੇ ਕਾਫੀ ਦਿਨਾਂ ਤੋਂ ਜਿਥੇ ਇਸ ਜੇਲ ਵਿਚ ਚਾਲੀ ਦੇ ਕਰੀਬ ਪੰਜਾਬੀ ਨਜਰਬੰਦ ਹਨ ਉਥੇ ਪੰਦਰਾਂ ਗੈਰ ਪੰਜਾਬੀ ਭਾਰਤੀ ਵੀ ਨਜਰਬੰਦ ਹਨ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply