Friday, April 19, 2024

ਸੌ ਫੀਸਦੀ ਰਿਹਾ ਮਾਈ ਭਾਗੋ ਕਾਲਜ ਰੱਲਾ ਦਾ ਬੀ.ਐਸ.ਸੀ ਨਤੀਜਾ

ਭੀਖੀ, 18 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਐਸ.ਸੀ ਬੀ.ਐਸ.ਸੀ ਮੈਡੀਕਲ ਅਤੇ ਨਾਨ-PPN1807201803ਮੈਡੀਕਲ ਦੇ ਨਤੀਜੇ ਵਿੱਚ ਮਾਈ ਭਾਗੋ ਡਿਗਰੀ ਕਾਲਜ ਰੱਲਾ ਦਾ ਨਤੀਜਾ ਸੌ ਫੀਸਦੀ ਰਿਹਾ ਹੈ।ਇਸ ਨਤੀਜੇ ਸਬੰਧੀ ਜਾਣਕਾਰੀ ਦਿੰਦਿਆਂ ਸਾਇੰਸ ਵਿਭਾਗ ਦੇ ਪ੍ਰੋ. ਹਰਪ੍ਰੀਤ ਕੌਰ ਮਾਖਾ ਚਹਿਲਾਂ ਨੇ ਦੱਸਿਆ ਕਿ ਨਾਨ-ਮੈਡੀਕਲ ਵਿੱਚੋਂ ਵਿਦਿਆਰਥਣ ਪਰਮਜੀਤ ਕੌਰ ਪੁੱਤਰੀ ਬੋਹੜ ਸਿੰਘ ਨੇ 81.7 ਫੀਸਦੀ ਅੰਕਾਂ ਨਾਲ ਪਹਿਲਾ, ਸਿਮਰਜੀਤ ਕੌਰ ਪੁੱਤਰੀ ਗੁਰਤੇਜ ਸਿੰਘ ਨੇ 80.4 ਫੀਸਦੀ ਅੰਕਾਂ ਨਾਲ ਦੂਜਾ ਅਤੇ ਸੰਦੀਪ ਕੌਰ ਪੁੱਤਰੀ ਲਾਲ ਸਿੰਘ ਨੇ 79 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ ਹੈ ਅਤੇ ਮੈਡੀਕਲ ਵਿੱਚੋਂ ਪੂਨਮ ਸ਼ਰਮਾ ਪੁੱਤਰੀ ਸੁਖਪਾਲ ਸ਼ਰਮਾ ਨੇ 78 ਫੀਸਦੀ, ਸੁਖਜਿੰਦਰ ਕੌਰ ਪੁੱਤਰੀ ਬੂਟਾ ਸਿੰਘ ਤੇ ਸੁਖਵੀਰ ਕੌਰ ਪੁੱਤਰੀ ਇੰਦਰਜੀਤ ਸਿੰਘ ਨੇ 77.6 ਫੀਸਦੀ ਅਤੇ ਮਨਪ੍ਰੀਤ ਕੌਰ ਪੁੱਤਰੀ ਨਾਇਬ ਸਿੰਘ ਨੇ 77.4 ਫੀਸਦੀ ਅੰਕਾਂ ਨਾਲ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਜਦਕਿ ਬਾਕੀ ਵਿਦਿਆਰਥਣਾਂ ਨੇ ਵੀ ਪਹਿਲੇ ਦਰਜੇ ਵਿੱਚ ਪ੍ਰੀਖਿਆ ਪਾਸ ਕੀਤੀ ਹੈ।
ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਵਾਈਸ ਚੇਅਰਮੈਨ ਪਰਮਜੀਤ ਸਿੰਘ ਬੁਰਜਹਰੀ, ਐਮ.ਡੀ ਕੁਲਦੀਪ ਸਿੰਘ ਖਿਆਲਾ ਅਤੇ ਸਕੱਤਰ ਮਨਜੀਤ ਸਿੰਘ ਖਿਆਲਾ ਨੇ ਵਧੀਆ ਨਤੀਜੇ ਲਈ ਕਾਲਜ ਦੇ ਸਾਇੰਸ ਵਿਭਾਗ ਦੇ ਅਧਿਆਪਕਾਂ ਅਤੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ।ਇਸ ਮੌਕੇ ਪ੍ਰਿੰਸੀਪਲ ਡਾ. ਪਰਮਜੀਤ ਸਿੰਘ ਵਿਰਕ, ਵਾਈਸ ਪ੍ਰਿੰਸੀਪਲ ਰਾਜਦੀਪ ਕੌਰ ਅਤੇ ਪ੍ਰੋ. ਜੋਤੀ ਸਮੇਤ ਸਮੂਹ ਸਟਾਫ ਅਤੇ ਵਿਦਿਆਰਥਣਾਂ ਮੌਜੂਦ ਸਨ।

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …

Leave a Reply