Friday, April 26, 2024

ਰਾਮਵੀਰ ਆਈ.ਏ.ਐਸ ਨੇ ਬਤੌਰ ਡਿਪਟੀ ਕਮਿਸ਼ਨਰ ਪਠਾਨਕੋਟ ਸੰਭਾਲਿਆ ਚਾਰਜ

ਪਠਾਨਕੋਟ, 18 ਜੁਲਾਈ (ਪੰਜਾਬ ਪੋਸਟ ਬਿਊਰੋ) – ਰਾਮਵੀਰ ਆਈ.ਏ.ਐਸ ਨੇ ਅੱਜ ਬਤੌਰ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਅਹੁੱਦੇ ਦਾ ਚਾਰਜ ਸੰਭਾਲ ਲਿਆ PPN1807201814ਹੈ।ਉਹ ਇਸ ਤੋਂ ਪਹਿਲਾਂ ਉਹ ਫਿਰੋਜਪੁਰ ਵਿਖੇ ਬਤੌਰ ਡਿਪਟੀ ਕਮਿਸ਼ਨਰ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ।ਰਾਮਵੀਰ 2009 ਬੈਚ ਦੇ ਆਈ.ਏ.ਐਸ ਅਧਿਕਾਰੀ ਹਨ। ਸਭ ਤੋਂ ਪਹਿਲਾ ਰਾਮਵੀਰ ਜੁਆਇੰਟ ਐਮ.ਡੀ ਪੰਜਾਬ ਇੰਨਫੋਟੈਕ ਰਹੇ।ਉਸ ਤੋਂ ਬਾਅਦ ਲੜ੍ਹੀ ਵਾਰ ਐਸ.ਡੀ.ਐਮ.ਰੋਪੜ, ਐਸ.ਡੀ.ਐਮ ਬਠਿੰਡਾ, ਏ.ਡੀ.ਸੀ ਮੁਕਤਸਰ, ਏ-ਈ.ਟੀ.ਸੀ, ਡਿਪਟੀ ਕਮਿਸ਼ਨਰ ਪਟਿਆਲਾ ਅਤੇ ਡਿਪਟੀ ਕਮਿਸ਼ਨਰ ਫਿਰੋਜਪੁਰ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ।
     ਡਿਪਟੀ ਕਮਿਸ਼ਨਰ ਦੇ ਅਹੁੱਦੇ ਦਾ ਚਾਰਜ ਸੰਭਾਲਣ ਤੋਂ ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਅਸ਼ੋਕ ਕੁਮਾਰ ਸਹਾਇਕ ਕਮਿਸ਼ਨਰ ਜਨਰਲ, ਅਰਸਦੀਪ ਸਿੰਘ ਸਹਾਇਕ ਕਮਿਸ਼ਨਰ ਸਿਕਾਇਤਾਂ, ਡਾ. ਅਮਿਤ ਮਹਾਜਨ ਐਸ.ਡੀ.ਐਮ. ਪਠਾਨਕੋਟ, ਡਾ. ਨਿਧੀ ਕਲੋਤਰਾ ਐਸ.ਡੀ.ਐਮ ਧਾਰਕਲ੍ਹਾ, ਪਰਮਪ੍ਰੀਤ ਸਿੰਘ ਗੋਰਾਇਆ ਤਹਿਸੀਲਦਾਰ ਪਠਾਨਕੋਟ, ਲਸ਼ਮਣ ਸਿੰਘ ਨਾਇਬ ਤਹਿਸੀਲਦਾਰ ਪਠਾਨਕੋਟ ਅਤੇ ਹੋਰ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਬੁੱਕੇ ਦੇ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਅਤੇ ਪੰਜਾਬ ਪੁਲਿਸ ਦੀ ਇੱਕ ਟੁਕੜੀ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ।Ramvir DC
    ਇਸ ਤੋਂ ਬਾਅਦ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਰਾਮਵੀਰ ਆਈ.ਏ.ਐਸ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਜ਼ਿਲ੍ਹਾ ਪਠਾਨਕੋਟ ਦੇ ਸਾਰੇ ਸਰਕਾਰੀ ਵਿਭਾਗਾਂ ਦੇ ਮੁੱਖੀਆਂ ਨਾਲ ਇਕ ਮੀਟਿੰਗ ਕੀਤੀ। ਉਨ੍ਹਾ ਕਿਹਾ ਕਿ ਜ਼ਿਲ੍ਹੇ ਅੰਦਰ ਟੀਮ ਵਰਕ ਤੇ ਜੋਰ ਦਿੱਤਾ ਜਾਵੇਗਾ, ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨਾ ਹੈ ਅਤੇ ਉਨ੍ਹਾਂ ਦਾ ਹੱਲ ਕਰਨਾ ਹੈ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪਠਾਨਕੋਟ ਵਿੱਚ ਜੋ ਵੀ ਵਿਕਾਸ ਪ੍ਰੋਜੈਕਟ ਚਲਾਏ ਜਾ ਰਹੇ ਹਨ, ਉਨ੍ਹਾਂ ਨੂੰ ਟੀਮ ਵਰਕ ਰਾਹੀਂ ਹੀ ਨੇਪਰੇ ਚਾੜਿਆ ਜਾਵੇਗਾ।
     ਇਸ ਤੋਂ ਬਾਅਦ ਜ਼ਿਲ੍ਹਾ ਪਠਾਨਕੋਟ ਦੇ ਸਰਕਾਰੀ ਵਿਭਾਗਾਂ ਵੱਲੋਂ ਅਤੇ ਜਿਲ੍ਹਾ ਪ੍ਰਸਾਸਨ ਵੱਲੋਂ ਸ੍ਰੀਮਤੀ ਨੀਲਿਮਾ ਆਈ.ਏ.ਐਸ ਅਤੇ ਅਮਿਤ ਕੁਮਾਰ ਆਈ.ਏ.ਐਸ ਨੂੰ ਜ਼ਿਲ੍ਹਾ ਪਠਾਨਕੋਟ ਅੰਦਰ ਬਤੌਰ ਡਿਪਟੀ ਕਮਿਸ਼ਨਰ ਰਹਿੰਦਿਆਂ ਆਪਣੀ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਦੇ ਲਈ ਸਨਮਾਨਿਤ ਵੀ ਕੀਤਾ ਗਿਆ।

Check Also

ਪੀ.ਏ.ਯੂ- ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਰਾਲ ਆਰਟ ਤਕਨੀਕ ਬਾਰੇ ਪੇਂਡੂ ਸੁਆਣੀਆਂ ਲਈ ਸਿਖਲਾਈ ਕੋਰਸ

ਸੰਗਰੂਰ, 26 ਅਪ੍ਰੈਲ (ਜਗਸੀਰ ਲੋਂਗੋਵਾਲ) – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਅਤੇ ਆਈ.ਸੀ.ਏ.ਆਰ-ਅਟਾਰੀ ਜ਼ੋਨ 1 ਲੁਧਿਆਣਾ ਦੀ …

Leave a Reply