Friday, March 29, 2024

ਸਿਹਤ ਵਿਭਾਗ ਵਲੋਂ ਮਹਾਰਾਣਾ ਪ੍ਰਤਾਪ ਸੀਨੀ. ਸੈਕੰ. ਸਕੂਲ ਵਿਖੇ ਡੇਂਗੂ ਸੰਬਧੀ ਸੈਮੀਨਾਰ

PPN2107201803 ਪਠਾਨਕੋਟ, 21 ਜੁਲਾਈ (ਪੰਜਾਬ ਪੋਸਟ ਬਿਊਰੋ) – “ਮਿਸ਼ਨ ਤੰਦਰੁਸਤ ਪੰਜਾਬ” ਤਹਿਤ ਸਿਹਤ ਵਿਭਾਗ ਵਲੋਂ ਮਹਾਰਾਨਾ ਪ੍ਰਤਾਪ ਸੀਨੀਅਰ ਸੈਕੰਡਰੀ ਸਕੂਲ ਵਿਖੇ ਡੇਂਗੂ ਸੰਬਧੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
ਸਿਵਲ ਸਰਜਨ ਪਠਾਨਕੋਟ ਡਾ. ਨੈਨਾ ਸਲਾਥੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੱਲ ਰਹੇ ਐਂਟੀ ਡੇਂਗੂ ਮਹੀਨਾ ਜੂਲਾਈ ਅਧੀਨ ਡੇਂਗੂ ਤੋ ਬਚਾਓ ਲਈ ਅੱਜ ਨੈਸ਼ਲ ਵੈਕਟਰ ਬੌਰਨ ਡਜ਼ੀਜ਼ ਕੰਟਰੋਲ ਪ੍ਰੋਗਰਾਮ ਅਧੀਨ ਮਹਾਰਾਣਾ ਪ੍ਰਤਾਪ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਵਿਖੇ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਜਿਲਾ੍ਹ ਐਪੀਡੀਮੋਲੋਜਿਸਟ ਡਾ. ਸੁਨੀਤਾ ਸ਼ਰਮਾ ਨੇ ਬੱਚਿਆਂ ਨੂੰ ਡੇਂਗੂ ਸੰਬਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨਾਂ ਕਿਹਾ ਕਿ ਇਸ ਸੈਮੀਨਾਰ ਦਾ ਮੁੱਖ ਮੰਤਵ ਬੱਚਿਆਂ ਨੂੰ ਡੇਂਗੂ ਦੀ ਰੋਕਥਾਮ ਅਤੇ ਬਚਾਓ ਦੇ ਤਰਕਿਆਂ ਤੋ ਜਾਣੂ ਕਰਵਾਉਣਾ ਹੈ। ਉਨਾਂ ਦੱਸਿਆ ਕਿ ਡੇਂਗੂੂ ਮਾਦਾ ਏਡੀਜ਼ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ।PPN2107201804ਇਹ ਮੱਛਰ ਸਾਫ ਖੜੇ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੁੰਦਾ ਹੈ ਅਤੇ ਇਸ ਦੇ ਕੱਟਣ ਨਾਲ ਤੇਜ਼ ਬੁਖਾਰ, ਸਿਰ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਮਾਸ ਪੇਸ਼ੀਆਂ ਅਤੇ ਜੋੜਾ ਵਿੱਚ ਦਰਦ, ਉਲਟੀਆਂ ਆਉਣੀਆਂ, ਥਕਾਵਟ ਮਹਿਸੂਸ ਹੋਣਾ, ਮਸੂੜਿਆ ਵਿੱਚੋਂ ਖੂਨ ਵਗਨਾ ਆਦਿ ਸ਼ੁਰੂ ਹੋ ਜਾਂਦਾ ਹੈ।ਮੱਛਰ ਨੂੰ ਟਾਈਗਰ ਮੱਛਰ ਵੀ ਕਿਹਾ ਜਾਂਦਾ ਹੈ ਅਤੇ ਇਹ ਮੱਛਰ ਦਿਨ ਵੇਲੇ ਕੱਟਦਾ ਹੈ।ਇਸ ਲਈ ਆਪਣੇ ਸ਼ਰੀਰ ਨੂੰ ਪੂਰੀ ਤਰਾ੍ਹ ਢੱਕ ਕੇ ਰੱਖੋ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦਾ ਇਸਤੇਮਾਲ ਕਰੋ। ਡੇਂਗੂ ਦੇ ਮੱਛਰਾਂ ਤੋ ਬਚਣ ਲਈ ਮੱਛਰਦਾਨੀ ਦਾ ਉਪਯੋਗ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਮੱਛਰ ਦੇ ਕੱਟਣ ਨਾਲ ਕੋਈ ਵੀ ਬੁਖਾਰ ਡੇਂਗੂ ਹੋ ਸਕਦਾ ਹੈ।ਇਸ ਲਈ ਬੁਖਾਰ ਹੋਣ ਤੇ ਤੁਰੰਤ ਨੇੜੇ ਦੇ ਸਰਕਾਰੀ ਹਸਪਤਾਲ ਵਿੱਚ ਸੰਪਰਕ ਕਰਨਾ ਚਾਹੀਦਾ ਹੈ।ਡੇਂਗੂ ਦਾ ਟੈਸਟ ਤੇ ਇਲਾਜ ਰਾਜ ਦੇ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਕੀਤਾ ਜਾ ਜਾਂਦਾ ਹੈ। ਇਸ ਤੋ ਇਲਾਵਾ ਡੇਂਗੂ ਤੋਂ ਬਚਣ ਲਈ ਹਰ ਸ਼ੁਕਰਵਾਰ ਡ੍ਰਾਈ ਡੇਅ ਵਾਲੇ ਦਿਨ ਫਰਿਜਾਂ ਦੀਆਂ ਟਰ੍ਰੇਆਂ ਨੂੰ ਸੁਕਾਉਣਾ ਚਾਹੀਦਾ ਹੈ ਤੇ ਕੂਲਰਾਂ ਦਾ ਪਾਣੀ ਬਦਲ ਦੇਣਾ ਚਾਹੀਦਾ ਹੈ ਕਿਉਂਕਿ ਇਹ ਮੱੱਛਰ ਹਫਤੇ ਵਿੱਚ ਹੀ ਅੰਡੇ ਤੌਂ ਅੱਡਲਟ ਮੱਛਰ ਬਣ ਜਾਂਦਾ ਹੈ।
ਘਰਾਂ ਦੀਆਂ ਛੱਤਾਂ ਦੇ ਟੁੱਟੇ ਬਰਤਨ, ਖਾਲੀ ਡੱਬੇ, ਪੁਰਾਣੇ ਟਾਇਰ, ਟੁੱਟੇ ਗਮਲੇ ਆਦਿ ਨਾ ਰੱਖੋ ਕਿਉਂਕਿ ਅੱਜ ਕੱਲ ਬਰਸਾਤਾਂ ਦੇ ਮੌਸਮ ਵਿੱਚ ਇਨਾਂ’ਚ ਮੀਂਹ ਦਾ ਪਾਣੀ ਇੱਕਠਾ ਹੋਣ ਕਾਰਨ ਇਨਾਂ’ਚ ਮੱਛਰ ਪੈਦਾ ਹੋ ਜਾਂਦੇ ਹਨ ਜੋ ਕਿ ਮਲੇਰੀਆ-ਡੇਂਗੂ ਬੁਖਾਰ ਦਾ ਕਾਰਨ ਬਣ ਸਕਦੇ ਹਨ।ਇਸ ਲਈ ਸਭ ਤੋਂ ਪਹਿਲਾਂ ਜ਼ਰੂਰੀ ਹੈ ਕਿ ਸਾਨੂੰ ਆਪਣੇ ਘਰਾਂ ਦੇ ਆਲੇ ਦੁਆਲੇ ਦੀ ਸਫਾਈ ਰੱਖਣੀ ਚਾਹੀਦੀ ਹੈ ਅਤੇ ਟੋਏ-ਟਿੱਭੇ ਆਦਿ ਨੂੰ ਮਿੱਟੀ ਨਾਲ ਭਰ ਦੇਣਾ ਚਾਹੀਦਾ ਹੈ।ਬੱਚਿਆਂ ਵਿੱਚ ਡੇਂਗੂ ਸੰਬਧੀ ਚਾਰਟ ਮੇਕਿੰਗ ਪ੍ਰਤੀਯੋਗਤਾ ਵੀ ਕਰਵਾਈ ਗਈ ਅਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਨਿਤ ਕੀਤਾ ਗਿਆ।ਇਸ ਮੌਕੇ ਰਜਿੰਦਰ ਕਮੁਾਰ,ਸ਼੍ਰੀ ਕੁਲਵਿੰਦਰ ਸਿੰਘ, ਸ਼੍ਰੀ ਗਨੇਸ਼ (ਐਲ.ਟੀ),ਸ਼੍ਰੀ ਨਰੇਸ਼ ਕੁਮਾਰ ਆਦਿ ਹਾਜ਼ਰ ਸਨ।
 

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply