Friday, March 29, 2024

ਨਸ਼ਾ ਰੋਕੂ ਮੁਹਿੰਮ `ਚ ਗ੍ਰਾਮ ਪੰਚਾਇਤਾਂ ਨਿਭਾਅ ਸਕਦੀਆਂ ਹਨ ਵੱਡਾ ਰੋਲ – ਡਾ. ਅਮਰੀਕ ਸਿੰਘ

ਘਰ ਤੋਂ ਹੀ ਸ਼ੁਰੂ ਕਰਨੀ ਪਵੇਗੀ ਨਸ਼ਿਆਂ ਦੇ ਖਿਲਾਫ ਜਾਗਰੂਕਤਾ ਮੁਹਿੰਮ -ਡਾ. ਹਰਿੰਦਰ ਸਿੰਘ

PPN2107201806ਪਠਾਨਕੋਟ, 21 ਜੁਲਾਈ (ਪੰਜਾਬ ਪੋਸਟ ਬਿਊਰੋ) – “ਮਿਸ਼ਨ ਤੰਦਰੁਸਤ ਪੰਜਾਬ” ਤਹਿਤ ਪੰਜਾਬ ਸਰਕਾਰ ਦੇ ਡੇਪੋ ਪ੍ਰੋਗਰਾਮ ਨੂੰ ਸਮਰਪਤਿ ਨਸ਼ਿਆਂ ਖਿਲਾਫ ਚਲਾਈ ਜਾ ਜਾਗਰੁਕਤਾ ਮੁਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵੱਲੋਂ ਪਿੰਡ ਲਦਪਾਲਵਾਂ ਵਿੱਚ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਨਸ਼ਿਆਂ ਖਿਲਾਫ ਚੇਤਨਾ ਮਾਰਚ ਕੱਢਿਆ ਗਿਆ ਅਤੇ ਕਿਸਾਨਾਂ ਨੂੰ ਭਵਿੱਖ ਵਿੱਚ ਨਸ਼ੇ ਨਾਂ ਕਰਨ ਦੀ ਸਹੁੰ ਚੁਕਾਈ ਗਈ। ਇਸ ਮੌਕੇ ਡਾ. ਹਰਿੰਦਰ ਸਿੰਘ ਬੈਂਸ, ਡਾ. ਅਮਰੀਕ ਸਿੰਘ ਖੇਤੀਬਾੜੀ ਅਫਸਰ, ਡਾ. ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ, ਗੁਰਦਿੱਤ ਸਿੰਘ, ਸੁਭਾਸ਼ ਚੰਦਰ ਖੇਤੀਬਾੜੀ ਵਿਸਥਾਰ ਅਫਸਰ, ਡਾ. ਹਰਪ੍ਰੀਤ ਸਿੰਘ, ਡਾ. ਜਗਦੀਪ ਸਿੰਘ ਡਿਪਟੀ ਪੀ.ਡੀ ਆਤਮਾ, ਲਵ ਕੁਮਾਰ ਬੀ.ਟੀ.ਐਮ, ਸਾਹਿਲ ਮਹਾਜਨ, ਮਨਦੀਪ, ਅਰਮਾਨ ਮਹਾਜਨ ਸਹਾਇਕ ਤਕਨੀਕੀ ਪ੍ਰਬੰਧਕ, ਧਰਮਿੰਦਰ ਸਿੰਘ ਬਲਵਿੰਦਰ ਸਿੰਘ, ਜੀਵਨ ਲਾਲ, ਰਘਬੀਰ ਸਿੰਘ, ਤਿਲਕ ਰਾਜ, ਹਰਦੇਵ ਸਿੰਘ, ਜਸਵਿੰਦਰ ਸਿੰਘ ਸਮੇਤ ਵੱੱਡੀ ਗਿਣਤੀ ਵਿੱਚ ਕਿਸਾਨ ਮੌਜੂਦ ਸਨ।
               ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਨਸ਼ਾ ਵਿਅਕਤੀ ਨੂੰ ਸਰੀਰਕ ਤੌਰ ਤੇ ਪੂਰੀ ਤਰਾਂ ਕਮਜ਼ੋਰ ਕਰ ਦਿੰਦਾ ਹੈ, ਜਿਸ ਨਾਲ ਸਰੀਰ ਦੀ ਬਿਮਾਰੀਆਂ ਨਾਲ ਲੜਨ ਦੀ ਸਮਰੱਥਾ ਨਸ਼ਟ ਹੋ ਜਾਂਦੀ ਹੈ।ਉਨ੍ਹਾਂ ਕਿਹਾ ਕਿ ਨਸ਼ਿਆ ਦੇ ਸੇਵਨ ਨਾਲ ਤਬਾਹ ਹੋ ਰਹੀ ਨੌਜਵਾਨੀ ਨੂੰ ਬਚਾਉਣ ਲਈ ਜ਼ਰੂਰੀ ਹੈ ਕਿ ਬੱਚਿਆਂ ਨੂੰ ਨਸ਼ਿਆਂ ਵੱਲ ਜਾਣ ਤੋਂ ਰੋਕਿਆ ਜਾਵੇ।ਉਨ੍ਹਾਂ ਕਿਹਾ ਕਿ ਨਸ਼ੇ ਦਾ ਆਦੀ ਵਿਅਕਤੀ ਕਈ ਵਾਰ ਸੰਗੀਨ ਅਪਰਾਧ ਜਿਵੇਂ ਬਲਾਤਕਾਰ, ਚੋਰੀ, ਡਕੈਤੀ, ਕਤਲ ਆਦਿ ਕਰ ਬੈਠਦਾ ਹੈ, ਜਿਸ ਨਾਲ ਜਿੰਦਗੀ ਤਬਾਹ ਹੋ ਜਾਂਦੀ ਹੈ।ਉਨ੍ਹਾਂ ਕਿਹਾ ਕਿ ਨਸ਼ਾ ਰੋਕੂ ਮੁਹਿੰਮ ਵਿੱਚ ਗ੍ਰਾਮ ਪੰਚਾਇਤਾਂ ਬਹੁਤ ਵੱਡਾ ਰੋਲ ਨਿਭਾਅ ਸਕਦੀਆਂ ਹਨ ਕਿਉਂਕਿ ਪੰਚਾਇਤਾਂ ਨੂੰ ਪਿੰਡ ਦੇ ਹਰੇਕ ਵਸਨੀਕ ਬਾਰੇ ਪੂਰੀ ਜਾਣਕਾਰੀ ਹੁੰਦੀ ਹੈ।ਡਾ. ਹਰਿੰਦਰ ਸਿੰਘ ਬੈਂਸ ਨੇ ਕਿਹਾ ਕਿ ਨਸ਼ਿਆਂ ਨਾਲ ਪੀੜਤ ਨੌਜਵਾਨਾਂ ਨਾਲ ਸਖਤੀ ਕਰਨ ਦੇ ਨਾਲ ਨਾਲ ਸਮਝਾਉਣ ਦੀ ਬਹੁਤ ਜ਼ਰੂਰਤ ਹੈ।ਉਨ੍ਹਾਂ ਕਿਹਾ ਕਿ ਜੇਕਰ ਘਰ ਘਰ ਤੋਂ ਨਸ਼ਾ ਖਤਮ ਕਰਨਾ ਹੈ ਤਾਂ ਸਾਨੂੰ ਘਰ ਘਰ ਤੋਂ ਹੀ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਪ੍ਰਤੀ ਜਾਗਰੁਕਤਾ ਮੁਹਿੰਮ ਸ਼ੁਰੂ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਪਰਿਵਾਰ ਦਾ ਕੋਈ ਵੀ ਬੱਚਾ ਨਸ਼ੇ ਦਾ ਆਦੀ ਹੋ ਗਿਆ ਹੈ ਤਾਂ ਉਸ ਨੂੰ ਛੁਪਾਉਣ ਦੀ ਬਿਜਾਏ ਕਿਸੇ ਮਾਹਿਰ ਮਨੋਚਕਿਤਸਕ ਡਾਕਟਰ ਕੋਲ ਲਿਜਾ ਕੇ ਇਲਾਜ ਕਰਵਾਇਆ ਜਾਵੇ।ਉਨ੍ਹਾਂ ਕਿਹਾ ਕਿ ਜੇਕਰ ਅਸੀਂ ਨਸ਼ਿਆਂ ਖਿਲਾਫ ਹੁਣ ਵੀ ਨਾਂ ਜਾਗੇ ਤਾਂ ਬਹੁਤ ਦੇਰ ਹੋ ਜਾਵੇਗੀ ਜਿਸ ਦਾ ਬਾਅਦ ਵਿੱਚ ਬਹੁਤ ਪਛਤਾਵਾ ਹੋਵੇਗਾ।
 

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply