Thursday, April 18, 2024

ਕੇਂਦਰ `ਚ ਕਾਂਗਰਸ ਸਰਕਾਰ ਬਣਨ `ਤੇ ਅਸੰਗਠਿਤ ਖੇਤਰ ਦੇ ਕਾਮਿਆਂ ਲਈ ਬਣਨਗੀਆਂ ਸਕੀਮਾਂ- ਜਾਖੜ

ਘਰੇਲੂ ਕੰਮਾਂ ਵਿਚ ਲੱਗੇ ਕਾਮਿਆਂ ਲਈ ਪੰਜਾਬ ਸਰਕਾਰ ਨੇ ਰਜਿਸਟ੍ਰੇਸ਼ਨ ਕੀਤੀ ਸ਼ੁਰੂ
ਪਠਾਨਕੋਟ , 29 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਤੇ ਪਠਾਨਕੋਟ/ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇ Sunil Jakharਆਖਿਆ ਹੈ ਕਿ ਕੇਂਦਰ ਵਿਚ 2019 ਵਿਚ ਕਾਂਗਰਸ ਦੀ ਸਰਕਾਰ ਬਣਨਾ ਯਕੀਨੀ ਹੈ ਅਤੇ ਇਸ ਤੋਂ ਬਾਅਦ ਅਸੰਗਠਿਤ ਖੇਤਰ ਦੇ ਕਾਮਿਆਂ ਦੀ ਭਲਾਈ ਲਈ ਸਕੀਮਾਂ ਸ਼ੁਰੂ ਕੀਤੀਆਂ ਜਾਣਗੀਆਂ।
    ਸੁਨੀਲ ਜਾਖੜ ਨੇ ਕੇਂਦਰ ਦੀ ਪਿੱਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਨੂੰ ਯਾਦ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਮਜਦੂਰਾਂ ਦੀ ਭਲਾਈ ਲਈ ਅਨੇਕਾਂ ਸਕੀਮਾਂ ਬਣਾ ਕੇ ਲਾਗੂ ਕੀਤੀਆਂ ਸਨ।ਜਿਸ ਵਿਚ ਮਗਨਰੇਗਾ ਸਭ ਤੋਂ ਮਹੱਤਵਪੂਰਨ ਸੀ।ਇਸ ਤਹਿਤ 100 ਦਿਨ ਦੇ ਰੁਜਗਾਰ ਦੀ ਗਾਰੰਟੀ ਦਿੱਤੀ ਗਈ ਸੀ, ਜਦਕਿ ਗਰੀਬ ਤਬਕੇ ਲਈ ਸਿੱਖਿਆ, ਸਿਹਤ, ਸਮਾਜਿਕ ਸੁਰੱਖਿਆ ਲਈ ਵੀ ਅਨੇਕਾਂ ਉਪਰਾਲੇ ਆਰੰਭ ਕੀਤੇ ਗਏ ਸਨ।ਪਰ 2014 ਵਿਚ ਕੇਂਦਰ ਵਿਚ ਲੋਕਾਂ ਨੂੰ ਚੰਗੇ ਦਿਨਾਂ ਦੇ ਝੂਠੇ ਸੁਪਨੇ ਵਿਖਾ ਕੇ ਸੱਤਾ ਵਿਚ ਆਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੇ ਮਗਨਰੇਗਾ ਸਮੇਤ ਗਰੀਬਾਂ ਦੀ ਭਲਾਈ ਲਈ ਕਾਂਗਰਸ ਵਲੋਂ ਸ਼ੁਰੂ ਕੀਤੀਆਂ ਸਕੀਮਾਂ ਨੂੰ ਸਹੀ ਤਰੀਕੇ ਨਾਲ ਲਾਗੂ ਨਾ ਕਰਕੇ ਅਮੀਰਾਂ ਅਤੇ ਉਦਯੋਗਪਤੀਆਂ ਦਾ ਪੱਖ ਪੂਰਨਾ ਸ਼ੁਰੂੂ ਕਰ ਦਿੱਤਾ।
    ਜਾਖੜ ਨੇ ਕਿਹਾ ਕਿ ਕੋਈ ਗਰੀਬ ਦੇ ਘਰ ਪੈਦਾ ਹੋਕੇ ਦੇਸ਼ ਦਾ ਪ੍ਰਧਾਨ ਮੰਤਰੀ ਬਣ ਜਾਵੇ ਇਹੀ ਭਾਰਤੀ ਲੋਕਤੰਤਰ ਦੀ ਸਭ ਤੋਂ ਵੱਡੀ ਪ੍ਰਾਪਤੀ ਹੈ।ਪਰ ਜੇਕਰ ਗਰੀਬੀ ਵਿਚੋਂ ਨਿਕਲ ਕੇ ਪ੍ਰਧਾਨ ਮੰਤਰੀ ਬਣਿਆ ਵਿਅਕਤੀ ਅਮੀਰਾਂ ਦੀ ਝੋਲੀ ਪੈ ਜਾਵੇ ਤਾਂ ਗਰੀਬਾਂ ਨਾਲ ਇਸ ਤੋਂ ਵੱਡੀ ਕੋਈ ਗਦਾਰੀ ਨਹੀਂ ਹੋ ਸਕਦੀ ਹੈ।ਉਨ੍ਹਾਂ ਨੇ ਕਿਹਾ ਕਿ ਅੱਜ ਕੇਂਦਰ ਦੀ ਸੱਤਾ ਵਿਚ ਕਾਬਜ 4-4 ਕਰੋੜ ਦੇ ਸੂਟ ਪਾਉਣ ਵਾਲੇ ਗਰੀਬਾਂ ਦੀਆਂ ਮੁਸਕਿਲਾਂ ਦੇ ਹੱਲ ਤੋਂ ਦੂਰ ਭੱਜ ਗਏ ਹਨ। ਦੂਜੇ ਪਾਸੇ ਕਾਂਗਰਸ ਪਾਰਟੀ ਅੱਜ ਵੀ ਆਪਣੇ ਗਰੀਬ ਭਰਾਵਾਂ ਨਾਲ ਖੜੀ ਹੈ ਅਤੇ ਇਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਗਰੀਬ ਲੋਕਾਂ ਵਿਚ ਵਿੱਚਰ ਕੇ ਉਨ੍ਹਾਂ ਦੀਆਂ ਮੁਸਕਿਲਾਂ ਦੇ ਹੱਲ ਲਈ ਹਮੇਸਾ ਯਤਨਸ਼ੀਲ ਰਹਿੰਦੇ ਹਨ ਅਤੇ 2019 ਵਿਚ ਕੇਂਦਰ ਵਿਚ ਸਰਕਾਰ ਬਣਨ ਤੇ ਕਾਮਾ ਜਮਾਤ ਲਈ ਹੋਰ ਵੀ ਪ੍ਰਭਾਵੀ ਯੋਜਨਾਵਾਂ ਬਣਾ ਕੇ ਲਾਗੂ ਕੀਤੀਆਂ ਜਾਣਗੀਆਂ।ਉਨ੍ਹਾਂ ਕਿਹਾ ਕਿ ਨਰੇਗਾ ਤਹਿਤ ਕੰਮ ਦੇ ਦਿਨ ਅਤੇ ਉਜਰਤ ਵੀ ਵਧਾਈ ਜਾਵੇਗੀ।
    ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਪ੍ਰਧਾਨ ਨੇ ਇਸ ਮੌਕੇ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਜਿਕਰ ਕਰਦਿਆਂ ਕਿਹਾ ਕਿ ਅਸੰਗਠਿਤ ਖੇਤਰ ਦਾ ਹਿੱਸਾ ਘਰੇਲੂ ਕਾਮਿਆਂ ਦੀ ਰਜਿਸਟ੍ਰੇਸ਼ਨ ਆਰੰਭ ਕੀਤੀ ਗਈ ਹੈ ਤਾਂ ਜੋ ਇੰਨ੍ਹਾਂ ਦੀ ਭਲਾਈ ਲਈ ਯੋਜਨਾਵਾਂ ਲਾਗੂ ਕੀਤੀਆਂ ਜਾ ਸਕਨ।ਇਸੇ ਤਰਾਂ ਪੰਜਾਬ ਸਰਕਾਰ ਨੇ ਪੈਨਸ਼ਨ ਦੀ ਰਕਮ ਵੀ 500 ਤੋਂ ਵਧਾ ਕੇ 750 ਰੁਪਏ ਕਰ ਦਿੱਤੀ ਹੈ।

Check Also

ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ, 17 ਅਪ੍ਰੈਲ (ਜਗਦੀਪ ਸਿੰਘ) – ਅੰਮ੍ਰਿਤਸਰ ਲੋਕ ਸਭਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ …

Leave a Reply