Friday, March 29, 2024

ਸ਼੍ਰੋਮਣੀ ਕਮੇਟੀ ਨੇ ਧਰਮੀ ਫ਼ੌਜੀਆਂ ਨੂੰ 50-50 ਹਜ਼ਾਰ ਦੀ ਸਹਾਇਤਾ ਰਾਸ਼ੀ ਦੇ ਚੈਕ ਦਿੱਤੇ

PPN3107201805ਅੰਮ੍ਰਿਤਸਰ, 31 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਜੂਨ 1984 ਵਿਚ ਭਾਰਤੀ ਫ਼ੌਜ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਰੋਸ ਵਜੋਂ ਆਪਣੀਆਂ ਨੌਕਰੀਆਂ ਛੱਡਣ ਵਾਲੇ ਧਰਮੀ ਫ਼ੌਜੀਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸਹਾਇਤਾ ਰਾਸ਼ੀ ਦੇ ਚੈਕ ਦਿੱਤੇ ਗਏ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਇਹ ਚੈਕ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਮਨਜੀਤ ਸਿੰਘ ਬੱਪੀਆਣਾ, ਰਾਮਪਾਲ ਸਿੰਘ ਬਹਿਣੀਵਾਲ ਅਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਸਾਂਝੇ ਤੌਰ ’ਤੇ ਪ੍ਰਦਾਨ ਕੀਤੇ।
     ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੂਨ 1984 ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਸਮੇਂ ਦੀ ਕੇਂਦਰ ਸਰਕਾਰ ਵੱਲੋਂ ਕਰਵਾਏ ਗਏ ਫ਼ੋਜੀ ਹਮਲੇ ਸਮੇਂ ਆਪਣੀ ਨੌਕਰੀਆਂ ਛੱਡਣ ਵਾਲੇ ਧਰਮੀ ਫ਼ੌਜੀਆਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਸਮੇਂ-ਸਮੇਂ ’ਤੇ ਸਹਾਇਤਾ ਦਿੱਤੀ ਜਾਂਦੀ ਰਹੀ ਹੈ।ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ ਕਿ ਜਿਨ੍ਹਾਂ ਧਰਮੀ ਫ਼ੌਜੀਆਂ ਨੂੰ ਸਰਕਾਰ ਵੱਲੋਂ ਪੈਨਸ਼ਨ ਨਹੀਂ ਦਿੱਤੀ ਜਾਂਦੀ, ਉਨ੍ਹਾਂ ਨੂੰ ਹਰ ਸਾਲ 50-50 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ।ਇਸੇ ਤਹਿਤ ਹੀ ਅੱਜ ਕੁੱਝ ਧਰਮੀ ਫ਼ੌਜੀਆਂ ਨੂੰ ਸਹਾਇਤਾ ਰਾਸ਼ੀ ਦੇ ਚੈਕ ਦਿੱਤੇ ਗਏ ਹਨ ਅਤੇ ਅਗਲੇ ਦਿਨਾਂ ਵਿਚ ਬਾਕੀ ਰਹਿੰਦੇ ਧਰਮੀ ਫ਼ੌਜੀਆਂ ਨੂੰ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਧਰਮੀ ਫ਼ੌਜੀਆਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਨੌਕਰੀਆਂ ਵੀ ਦਿੱਤੀਆਂ ਜਾ ਚੁੱਕੀਆਂ ਹਨ।ਇਸ ਸਮੇਂ ਸਹਾਇਤਾ ਪ੍ਰਾਪਤ ਕਰਨ ਵਾਲੇ ਧਰਮੀ ਫ਼ੌਜੀਆਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਉਨ੍ਹਾਂ ਦੀ ਸਮੇਂ-ਸਮੇਂ ’ਤੇ ਬਾਂਹ ਫੜ੍ਹੀ ਹੈ।ਇਸ ਮੌਕੇ ਧਰਮ ਫ਼ੌਜੀਆਂ ਵਿੱਚੋਂ ਬਖਸ਼ੀਸ਼ ਸਿੰਘ ਕਾਦੀਆ ਜਨਰਲ ਸਕੱਤਰ, ਸਰਵਣ ਸਿੰਘ, ਹਰਭਜਨ ਸਿੰਘ, ਕੁਲਵੰਤ ਸਿੰਘ, ਬਲਕਾਰ ਸਿੰਘ, ਜਗਜੋਤ ਸਿੰਘ, ਰਣਜੀਤ ਸਿੰਘ, ਸਵਿੰਦਰ ਸਿੰਘ, ਹਰਨੇਕ ਸਿੰਘ, ਬਲਦੇਵ ਸਿੰਘ ਆਦਿ ਹਾਜ਼ਰ ਸਨ।

 

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply