Friday, March 29, 2024

ਡੀ.ਏ.ਵੀ ਪਬਲਿਕ ਸਕੂਲ ਵਿਖੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਂਟ

ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਨਕ  ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਵਲੋਂ 31 ਜੁਲਾਈ ਨੂੰ PPN0108201808ਅੰਗੇ੍ਰਜ਼ੀ ਰਾਜ ਦੇ ਵਿਰੁੱਧ ਲੜ੍ਹਨ ਵਾਲੇ ਉਘੇ ਅਜ਼ਾਦੀ ਘੁਲਾਟੀਏ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ `ਤੇ ਸ਼ਰਧਾਂਜਲੀ ਭੇਂਟ ਕੀਤੀ ਗਈ।ਵਿਦਿਆਰਥੀਆਂ ਨੇ ਉਨ੍ਹਾਂ ਦੀ ਹਿੰਮਤ ਅਤੇ ਅੰਗਰੇਜੀ ਰਾਜ ਦੀਆਂ ਜੰਜ਼ੀਰਾਂ ਤੋਂ ਦੇਸ਼ ਨੂੰ ਮੁਕਤ ਕਰਾਉਣ ਦੇ ਦ੍ਰਿੜ੍ਹ ਵਿਚਾਰਾਂ ਨੂੰ ਸਲਾਮ ਕੀਤਾ।ਵਿਦਿਆਰਥੀਆਂ ਨੇ ਉਨ੍ਹਾਂ ਦੇ ਬਚਪਨ ਅਤੇ ਜੀਵਨ ਵਿੰਚ ਕੀਤੇ ਸੰਘਰਸ਼ ਬਾਰੇ ਦੱਸਿਆ।13 ਅਪ੍ਰੈਲ 1919 ਵਿਸਾਖੀ ਵਾਲੇ ਦਿਨ ਉਨ੍ਹਾਂ ਦੇ ਜੀਵਨ ਵਿੱਚ ਨਵਾਂ ਮੋੜ ਲੈ ਕੇ ਆਇਆ ਅਤੇ ਉਨ੍ਹਾਂ ਨੇ ਅੰਗਰੇਜਾਂ ਤੋਂ ਬਦਲਾ ਲੈਣ ਦਾ ਪ੍ਰਣ ਕੀਤਾ।ਸ਼ਹੀਦ ਊਧਮ ਸਿੰਘ, ਭਗਤ ਸਿੰਘ ਅਤੇ ਉਸ ਦੇ ਕ੍ਰਾਂਤੀਕਾਰੀ ਵਿਚਾਰਾਂ ਤੋਂ ਬਹੁਤ ਪ੍ਰਭਾਵਿਤ ਸੀ ਅਤੇ ਉਸ ਨੇ ਅੰਦੋਲਨ ਵਿੱਚ ਜ਼ੋਰ-ਜ਼ੋਰ ਨਾਲ ਹਿੱਸਾ ਲਿਆ।ਇਸ ਮੌਕੇ ਤੇ ਵਿਦਿਆਰਥੀਆਂ ਨੇ ਦੇਸ਼-ਭਗਤੀ ਦੇ ਗੀਤ ਤੇ ਕਵਿਤਾਵਾਂ ਗਾਈਆਂ ਅਤੇ ਅੰਤ ਵਿੱਚ ਉਨ੍ਹਾਂ ਨੇ ਇਹੋਸ਼ਜਿਹੀ ਵਿਚਾਰਧਾਰਾ ਅਤੇ ਇਮਾਨਦਾਰੀ ਨਾਲ ਦੇਸ਼ ਦੀ ਸੇਵਾ ਕਰਨ ਦਾ ਪ੍ਰਣ ਲਿਆ ।
ਪੰਜਾਬ ਜ਼ੋਨ -ਏ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ.ਕਾਲਜ ਨੇ ਵਿਦਿਆਰਥੀਆਂ ਨੂੰ ਦੇਸ਼-ਭਗਤਾਂ ਜਾਂ ਅਜ਼ਾਦੀ ਦੇ ਘੁਲਾਟੀਆਂ ਦੀ ਕੁਰਬਾਨੀਆਂ ਨੂੰ ਯਾਦ ਰੱਖਣ ਲਈ ਕਿਹਾ।ਉਨ੍ਹਾਂ ਨੇ ਅੱਗੇ ਕਿਹਾ ਕਿ ਸਮਾਜ ਦੇ ਵਿੱਚ ਮੌਜੂਦ ਬੁਰਾਈਆਂ ਪ੍ਰਤੀ ਇਕਜੁੱਟ ਹੋ ਕੇ ਲੜਨਾ ਅਤੇ ਨਿਆਂ ਪ੍ਰਤੀ ਸਜਗ ਰਹਿਣਾ ਹੀ ਉਨ੍ਹਾਂ ਪ੍ਰਤੀ ਸੱਚੀ ਸ਼ਰਧਾਂਜਲੀ ਹੈ ।
    ਸਕੂਲ ਦੇ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਕਿਹਾ ਕਿ ਸਾਨੂੰ ਹਮੇਸ਼ਾਂ ਮਨ ਵਿੱਚ ਇਹ ਵਿਚਾਰ ਰੱਖਣਾ ਚਾਹੀਦਾ ਹੈ ਕਿ ਸਾਡੀ ਅਜ਼ਾਦੀ ਦੀ ਨੀਂਹ ਮਹਾਨ ਨੇਤਾਵਾਂ ਅਤੇ ਅਜ਼ਾਦੀ ਦੇ ਘੁਲਾਟੀਆਂ ਤੇ ਬਹਾਦਰ ਦੇਸ਼ ਭਗਤ ਸ਼ਹੀਦ ਊਧਮ ਸਿੰਘ ਦੇ ਬਲਿਦਾਨਾਂ `ਤੇ ਰੱਖੀ ਹੈ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦੇਸ਼-ਭਗਤਾਂ ਦੇ ਸੁਪਨਿਆਂ ਨੂੰ ਸਕਾਰ ਕਰਨ ਲਈ ਮਿਹਨਤ ਕਰਨ ਦਾ ਸੁਝਾਅ ਦਿੱਤਾ ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply