Friday, April 19, 2024

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਟ ਪ੍ਰੀਖਿਆ ਕੀਤੀ ਪਾਸ

PPN0108201816ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰੰਘ ਖੂਰਮਣੀਆਂ) – ਖ਼ਾਲਸਾ ਕਾਲਜ ਦੇ 3 ਵਿਦਿਆਰਥੀਆਂ ਨੇ ਅੰਗਰੇਜ਼ੀ ਅਤੇ ਮਾਸ ਕਮਿਊਨੀਕੇਸ਼ਨ ਐਂਡ ਜਰਲਲਿਜ਼ਮ ਵਿਸ਼ੇ ’ਚ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਦੀ ਨੈਟ ਦੀ ਪ੍ਰੀਖਿਆ ਪਾਸ ਕਰਕੇ ਨਾਮਣਾ ਖੱਟਦਿਆ ਕਾਲਜ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਦੇ ਦਫ਼ਤਰ ਵਿਖੇ ਪੁੱਜੀਆਂ ਵਿਦਿਆਰਥਣਾਂ ਹਰਜਿੰਦਰ ਕੌਰ ਅਤੇ ਇੰਦਰਪਾਲ ਕੌਰ ਦਾ ਮੂੰਹ ਮਿੱਠਾ ਕਰਵਾਉਂਦਿਆਂ ਉਨ੍ਹਾਂ ਨੂੰ ਭਵਿੱਖ ’ਚ ਉਚਾਈਆਂ ਛੂਹਣ ਲਈ ਹੱਲਾਸ਼ੇਰੀ ਦਿੱਤੀ।
    ਇਸ ਮੌਕੇ ਮੌਜ਼ੂਦ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਉਕਤ ਵਿਦਿਆਰਥਣਾਂ ਵੱਲੋਂ ਨੈਟ ਦੀ ਪ੍ਰੀਖਿਆ ਪਾਸ ਕਰਨ ’ਤੇ ਮੁਬਾਰਕਬਾਦ ਦਿੰਦਿਆ ਦੱਸਿਆ ਕਿ ਹਰਜਿੰਦਰ ਕੋਰ ਜਿਸਨੇ ਕਿ ਐਮ. ਫ਼ਿਲ ਕੀਤੀ ਹੋਈ ਹੈ, ਨੇ 63.33 ਪ੍ਰਤੀਸ਼ਤ ਅੰਕਾਂ ਨਾਲ ਜੀ.ਆਰ.ਐਫ਼. ਅਤੇ ਅਸਿਸਟੈਂਟ ਪ੍ਰੋਫੈਸਰ ਦੇ ਨੈਟ ਦੀ ਪ੍ਰੀਖਿਆ ਪਾਸ ਕੀਤੀ ਹੈ।ਜਦ ਕਿ ਇੰਦਰਪਾਲ ਕੌਰ ਨੇ 56.67 ਫ਼ੀਸਦੀ ਅੰਕਾਂ ਨਾਲ ਸਿਰਫ਼ ਅਸਿਸਟੈਂਟ ਪ੍ਰੋਫੈਸਰ ਦਾ ਟੈਸਟ ਕਲੀਅਰ ਕੀਤਾ ਹੈ। ਉਨ੍ਹਾਂ ਕਿਹਾ ਕਿ ਉਕਤ ਦੋਹਾਂ ਵਿਦਿਆਰਥਣਾਂ ਨੇ ਅੰਗਰੇਜ਼ੀ ਵਿਸ਼ੇ ’ਚ ਪ੍ਰੀਖਿਆ ਪਾਸ ਕੀਤੀ ਹੈ।ਇਸੇ ਤਰ੍ਹਾਂ ਪ੍ਰੋ: ਗੁਰਪ੍ਰੀਤ ਸਿੰਘ ਨੇ ਮਾਸ ਕਮਿਊਨੀਕੇਸ਼ਨ ਐਂਡ ਜਰਲਲਿਜ਼ਮ ’ਚ ਯੂ.ਜੀ.ਸੀ ਨੈਟ ਦੀ ਪ੍ਰੀਖਿਆ ਪਾਸ ਕੀਤੀ ਹੈ।
    ਇਸ ਮੌਕੇ ਪ੍ਰਿੰ: ਡਾ. ਮਹਿਲ ਸਿੰਘ ਨੇ ਛੀਨਾ ਵੱਲੋਂ ਕਾਲਜ ਨੂੰ ਦਿੱਤੇ ਜਾ ਰਹੇ ਸਹਿਯੋਗ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੀ ਦੇਖ ਰੇਖ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਨਾਲ ਲੈਸ ਸੁਵਿਧਾਵਾਂ ਪ੍ਰਦਾਨ ਅਤੇ ਨਵੇਂ ਕੋਰਸਾਂ ਨੂੰ ਆਰੰਭ ਕੀਤਾ ਗਿਆ ਹੈ।ਇਸ ਮੌਕੇ ਉਨ੍ਹਾਂ ਵਿਦਿਆਰਥਣਾਂ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ।ਇਸ ਮੌਕੇ ਪ੍ਰੋ: ਸੁਖਮੀਨ ਬੇਦੀ ਵੀ ਮੌਜ਼ੂਦ ਸਨ।

 

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …

Leave a Reply