Thursday, April 25, 2024

ਡੀ.ਏ.ਵੀ ਪਬਲਿਕ ਸਕੂਲ ਵਿਖੇ ਸਾਈਬਰ ਸਕਿਊਰਟੀ ਤੇ ਬਾਲ ਸੁਰੱਖਿਆ ਕਾਨੂੰਨ `ਤੇ ਭਾਸ਼ਣ

PPN0308201806ਅੰਮ੍ਰਿਤਸਰ, 3 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਪਦਮਸ਼੍ਰੀ ਆਰਿਆ ਰਤਨ ਡਾ. ਸ਼੍ਰੀ ਪੂਨਮ ਸੂਰੀ ਪ੍ਰਧਾਨ ਡੀ.ਏ.ਵੀ ਕਾਲਜ ਮੈਨੇਜਿੰਗ ਕਮੇਟੀ ਨਵੀਂ ਦਿੱਲੀ ਦੇ ਮਾਰਗ ਦਰਸ਼ਨ ਅਤੇ ਸਕੂਲ ਦੇ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਅਗਵਾਈ `ਚ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਇੱਕ ਭਾਸ਼ਣ ਦਾ ਅਯੋਜਨ ਕੀਤਾ ਗਿਆ।“ਇੰਚਾਰਜ ਆਰਗਨਾਈਜ਼ਡ ਕਰਾਈਮ ਕੰਟਰੋਲ ਯੂਨਿਟ ਇੰਟੈਲੀਜੈਂਸ ਵਿੰਗ“ ਕੁੰਵਰ ਵਿਜੈ ਪ੍ਰਤਾਪ ਸਿੰਘ ਆਈ.ਪੀ.ਐਸ ਮੁੱਖ ਮਹਿਮਾਨ ਤੇ ਮੁੱਖ ਬੁਲਾਰੇ ਸਨ।ਪੰਜਾਬ ਜ਼ੋਨ `ਏ` ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ, ਸ਼੍ਰੀਮਤੀ ਮਧੂਮਿਤਾ ਕੁੰਵਰ ਵਿਜੈ ਪ੍ਰਤਾਪ ਸਿੰਘ ਤੇ ਹੋਰ ਮਹਿਮਾਨ ਵੀ ਮੌਜੂਦ ਰਹੇ।
ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਵਲੋਂ ਸਵਾਗਤ ਅਤੇ ਸ਼ਮਾ ਰੌਸ਼ਨ ਕਰਨ ਦੇ ਬਾਅਦ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਦੱਸਵੀਂ ਅਤੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮੌਲਿਕ ਅਧਿਕਾਰਾਂ ਤੇ ਕਰਤੱਵਾਂ ਅਤੇ ਸਾਈਬਰ ਸਕਿਊਰਟੀ ਤੇ ਭਾਸ਼ਣ ਦਿੱਤਾ।ਉਨ੍ਹਾਂ ਨੇ ਸਾਈਬਰ ਖਤਰੇ ਜਿਵੇਂ ਹੈਕਿੰਗ, ਫਿਜਿ਼ੰਗ ਅਤੇ ਸਮਿਸਿੰ਼ਗ ਆਦਿ ਦੇ ਬਾਰੇ ਵਿੱਚ ਵਿਦਿਆਰਥੀਆਂ ਨੂੰ ਸਿੱਖਿਅਤ ਕੀਤਾ।ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਸਭ ਤੋਂ ਕਮਜ਼ੋਰ ਸਮੂਹ ਹੈ ਅਤੇ ਉਨ੍ਹਾਂ ਨੂੰ ਇਹੋ ਹਾਲਾਤਾਂ ਦੇ ਮੁਕਾਬਲੇ ਲਈ ਜ਼ਰੂਰ ਸਿੱਖਿਅਤ ਕੀਤਾ ਜਾਣਾ ਚਾਹੀਦਾ ਹੈ।ਉਨ੍ਹਾਂ ਨੇ ਇਸ ਗੱਲ `ਤੇ ਜ਼ੋਰ ਦਿੱਤਾ ਕਿ ਕੁੱਝ ਸੁਰੱਖਿਅਤ ਉਪਾਅ ਇੰਟਰਨੈਟ ਸੇਵਾਵਾਂ ਦੀ ਸਾਵਧਾਨੀ ਨਾਲ ਵਰਤੋਂ ਕਰਨ ਵਿੱਚ ਹੋ ਸਕਦੇ ਹਨ।ਵਿਦਿਆਰਥੀਆਂ ਨੂੰ ਜਾਗ੍ਰਿਤ ਰਹਿਣ ਅਤੇ ਇਹੋ  ਜਿਹੀਆਂ ਕਿਸੇ ਵੀ ਪ੍ਰਕਾਰ ਦੀਆਂ ਗਤੀਵਿਧੀਆਂ ਵਿੱਚ ਭਾਗ ਨਾ ਲੈਣ ਦੀ ਪ੍ਰੇਰਨਾ ਦਿੱਤੀ ।
ਉਨ੍ਹਾਂ ਨੇ ਬਾਲ ਸੁਰੱਖਿਆ ਅਤੇ ਬਾਲ ਸ਼ੋਸ਼ਣ ਦੇ ਵਿਰੁੱਧ ਬੱਚਿਆਂ ਦੀ ਸੁਰੱਖਿਆ ਦੇ ਬਾਰੇ ਵੀ ਗੱਲ ਕੀਤੀ।ਉਨ੍ਹਾਂ ਨੇ ਵਿਦਿਆਰਥੀਆਂ ਨੂੰ `ਪੋਸਕੋ` ਦੇ ਨਾਲਸ਼ਨਾਲ ਬਾਲ ਸੁਰੱਖਿਆ ਦੇ ਨਿਯਮਾਂ ਦੀ ਵੀ ਜਾਣਕਾਰੀ ਦਿੱਤੀ।ਇੱਕ ਆਈ.ਪੀ.ਐ. ਅਫ਼ਸਰ ਦੇ ਰੂਪ ਵਿੱਚ ਆਪਣੇ ਤਜ਼ੱਰਬਿਆਂ ਨੂੰ ਵੰਡਦਿਆਂ ਹੋਇਆਂ ਅਤੇ ਇਹੋ ਜਿਹੇ ਅਪਰਾਧਾਂ ਦੇ ਨਾਲ ਨਿਪਟਦਿਆਂ ਹੋਇਆਂ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਆਸ ਪਾਸ ਵਾਪਰਨ ਵਾਲੀਆਂ ਘਟਨਾਵਾਂ ਦੇ ਬਾਰੇ ਅਵਾਜ਼ ਉਠਾਉਣ ਦੀ ਪ੍ਰੇਰਨਾ ਦਿੱਤੀ ।ਊਨ੍ਹਾਂ ਨੇ ਇੱਕ ਚੰਗੀ ਨੌਜਵਾਨ ਪੀੜ੍ਹੀ ਦੀ ਮੰਗ ਕੀਤੀ ਜੋ ਆਪਣੇ ਦੇਸ਼ ਦੇ ਕਾਨੂੰਨਾਂ ਪ੍ਰਤੀ ਜਾਗਰੁਕ ਹੋਵੇ।ਉਨ੍ਹਾਂ ਨੇ ਕਿਸੇ ਵੀ ਤਰ੍ਹਾਂ ਦੀ ਸੂਚਨਾ ਦੇਣ ਦੇ ਲਈ ਵਿਦਿਆਰਥੀਆਂ ਨੂੰ ਹੈਲਪਲਾਈਨ ਨੰਬਰ ਵੀ ਦੱਸਿਆ। ਇਸ ਮੌਕੇ ਤੇ ਵਿਦਿਆਰਥੀਆਂ ਨੇ ਉਨ੍ਹਾਂ ਨੂੰ ਪੰਜਾਬ ਦੀ ਮੌਜੂਦਾ ਕਾਨੂੰਨ ਅਤੇ ਵਿਵਸਥਾ ਬਾਰੇ ਬਹੁਤ ਸਾਰੇ ਸਵਾਲ ਪੁੱਛੇ ਅਤੇ ਉਨ੍ਹਾਂ ਨੇ ਵਿਦਿਆਰਥੀਆਂ ਦੇ ਇਹਨਾਂ ਸਵਾਲਾਂ ਦੇ ਉਚਿਤ ਜਵਾਬ ਦੇ ਕੇ ਉਨ੍ਹਾਂ ਨੂੰ ਸੰਤੁਸ਼ਟ ਕੀਤਾ ।
    ਪੰਜਾਬ ਜ਼ੋਨ-ਏ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਨੇ ਬੱਚਿਆਂ ਨੂੰ ਸੁਨੇਹਾ ਦਿੱਤਾ ਕਿ ਸਾਈਬਰ ਸਕਿਊਰਟੀ ਇੱਕ ਬਹੁਤ ਹੀ ਮਹੱਤਵਪੂਰਨ ਮੁੱਦਾ ਹੈ ਅਤੇ ਵਿਦਿਆਰਥੀਆਂ ਨੂੰ ਇਸ ਦਾ ਗਿਆਨ ਹੋਣਾ ਬਹੁਤ ਜ਼ਰੂਰੀ ਹੈ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਾਈਬਰ ਗਿਆਨ ਨੂੰ ਉਤਪਾਦਕ ਅਤੇ ਰਚਨਾਤਮਕ ਢੰਗ ਨਾਲ ਪ੍ਰਯੋਗ ਕਰਨ ਲਈ ਕਿਹਾ ।
    ਸਕੂਲ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਮੁੱਖ ਮਹਿਮਾਨ ਨੂੰ ਉਨ੍ਹਾਂ ਦਾ ਕੀਮਤੀ ਸਮਾਂ ਦੇਣ ਲਈ ਧੰਨਵਾਦ ਕੀਤਾ ਤੇ ਕਿਹਾ ਕਿ ਉਹ ਇਹੋਸ਼ਜਿਹੇ ਜਾਣਕਾਰੀਪੂਰਨ ਭਾਸ਼ਣਾਂ ਦਾ ਅਯੋਜਨ ਕਰਦੇ ਰਹਿਣਗੇ ।ਉਨ੍ਹਾਂ ਨੇ ਬੁਲਾਰੇ ਨਾਲ ਸਹਿਮਤ ਹੰੁਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਅਪਰਾਧਾਂ `ਤੇ ਰੋਕ ਲਗਾਉਣ ਲਈ ਜਾਗਰੁਕਤਾ ਹੀ ਇੱਕ ਹੱਲ ਹੈ।
 

Check Also

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹੈਲਪਲਾਈਨ ਨੰਬਰ ਜਾਰੀ

ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ …

Leave a Reply