Thursday, April 25, 2024

ਪਹਿਲੇ ਪਾਤਸ਼ਾਹ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਸਬੰਧੀ ਵੱਖ-ਵੱਖ ਸੂਬਿਆਂ `ਚ ਸੰਗਤਾਂ ਨਾਲ ਕੀਤਾ ਰਾਬਤਾ

ਧਰਮ ਪ੍ਰਚਾਰ ਕਮੇਟੀ ਨੇ ਛੱਤੀਸਗੜ੍ਹ ਦੇ ਵੱਖ-ਵੱਖ ਗੁਰੂ ਘਰਾਂ ਲਈ ਦਿੱਤੀ ਮਾਲੀ ਸਹਾਇਤਾ
ਅੰਮ੍ਰਿਤਸਰ, 5 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ PPN0508201807ਸ਼੍ਰੋਮਣੀ ਕਮੇਟੀ ਵੱਲੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਸੰਗਤ ਨਾਲ ਰਾਬਤਾ ਬਣਾਇਆ ਜਾ ਰਿਹਾ ਹੈ।ਇਹਨੀ ਦਿਨੀਂ ਜਿਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਖੁੱਦ ਮੁੰਬਈ ਦੀ ਸੰਗਤ ਅਤੇ ਉਥੋਂ ਦੇ ਮੋਹਤਬਰ ਸਿੱਖਾਂ ਨਾਲ ਇਸ ਸਬੰਧ ਵਿਚ ਵਿਚਾਰ ਵਟਾਂਦਰਾ ਕਰ ਕੇ ਆਏ ਹਨ, ਉਥੇ ਹੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਤਿੰਨ ਮੈਂਬਰ ਸੁਖਵਰਸ਼ ਸਿੰਘ ਪੰਨੂ, ਰਾਮਪਾਲ ਸਿੰਘ ਬਹਿਣੀਵਾਲ ਤੇ ਮਨਜੀਤ ਸਿੰਘ ਬੱਪੀਆਣਾ ਵੀ ਪੰਜਾਬ ਤੋਂ ਬਾਹਰਲੇ ਕੁੱਝ ਸੂਬਿਆਂ ਵਿਚ ਸੰਗਤਾਂ ਨੂੰ ਪ੍ਰੇਰਿਤ ਕਰ ਰਹੇ ਹਨ।
        ਇਸ ਸਬੰਧ ਵਿਚ ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਵਿਖੇ ਸਥਿਤ ਸ਼੍ਰੋਮਣੀ ਕਮੇਟੀ ਦੇ ਸਿੱਖ ਮਿਸ਼ਨ ਦੇ ਇੰਚਾਰਜ ਗਿਆਨੀ ਗੁਰਮੀਤ ਸਿੰਘ ਸੈਣੀ ਦੇ ਉਪਰਾਲੇ ਨਾਲ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਵਿਚ ਧਰਮ ਪ੍ਰਚਾਰ ਕਮੇਟੀ ਦੇ ਇਨ੍ਹਾਂ ਤਿੰਨੇ ਮੈਂਬਰਾਂ ਸਮੇਤ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨੇ ਸ਼ਮੂਲੀਅਤ ਕੀਤੀ ਅਤੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ।ਸ਼੍ਰੋਮਣੀ ਕਮੇਟੀ ਦੀ ਦੇਖ-ਰੇਖ ਹੇਠ ਚੱਲ ਰਹੇ ਗੁਰੂ ਤੇਗ ਬਹਾਦਰ ਅਜਾਇਬਘਰ ਵਿਖੇ ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਉਧਮ ਸਿੰਘ ਦੇ ਵੱਡ ਆਕਾਰੀ ਚਿੱਤਰਾਂ ਤੋਂ ਵੀ ਪਰਦਾ ਹਟਾਇਆ ਗਿਆ।ਛੱਤੀਸਗੜ੍ਹ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਹਾਇਤਾ ਰਾਸ਼ੀ ਦੇ ਚੈਕ ਵੀ ਦਿੱਤੇ ਗਏ।
        PPN0508201808ਰਾਏਪੁਰ ਤੋਂ ਡਾ. ਰੂਪ ਸਿੰਘ ਨੇ ਜਾਣਕਾਰੀ ਦਿਤੀ ਕਿ ਧਰਮ ਪ੍ਰਚਾਰ ਦੇ ਮੰਤਵ ਨਾਲ ਰਾਏਪੁਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਮਿਸ਼ਨ, ਅਜਾਇਬਘਰ ਅਤੇ ਗੁਰਮਤਿ ਵਿਦਿਆਲਾ ਚਲਾਏ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਗੁਰੂ ਤੇਗ ਬਹਾਦਰ ਸਾਹਿਬ ਅਜਾਇਬ ਘਰ ਗਵਰਨਰ ਹਾਊਸ ਦੇ ਬਿਲਕੁੱਲ ਸਾਹਮਣੇ ਹੈ, ਜਿਸ ਵਿਚ ਸਿੱਖ ਗੁਰੂ ਸਾਹਿਬਾਨ ਅਤੇ ਮਹਾਨ ਸਿੱਖ ਯੋਧਿਆਂ ਦੀਆਂ ਤਸਵੀਰਾਂ ਸੁਸ਼ੋਭਿਤ ਹਨ।ਇਸ ਅਜਾਇਬਘਰ ਵਿਚ ਅੱਜ ਸ਼ਹੀਦ ਭਗਤ ਸਿੰਘ ਤੇ ਸ਼ਹੀਦ ਉਧਮ ਸਿੰਘ ਦੇ ਚਿੱਤਰ ਸਥਾਪਿਤ ਕੀਤੇ ਗਏ ਹਨ।ਮੁੱਖ ਸਕੱਤਰ ਨੇ ਦੱਸਿਆ ਕਿ ਦੋਹਾਂ ਹੀ ਸ਼ਹੀਦਾਂ ਨੂੰ ਦਸਤਾਰ ਵਾਲੇ ਸਰੂਪ ਨਾਲ ਨਾਲ ਪੇਸ਼ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਇਥੇ ਖੋਲ੍ਹੇ ਗਏ ਗੁਰਮਤਿ ਵਿਦਿਆਲੇ ਦਾ ਮਕਸਦ ਇਸ ਖੇਤਰ ਵਿਚ ਸਿੱਖੀ ਪ੍ਰਚਾਰ ਲਈ ਸਥਾਨਕ ਲੋਕਾਂ ਵਿੱਚੋਂ ਪ੍ਰਚਾਰਕ ਤੇ ਰਾਗੀ ਤਿਆਰ ਕਰਨਾ ਹੈ ਤਾਂ ਜੋ ਇਥੋਂ ਦੀਆਂ ਸੰਗਤਾਂ ਨੂੰ ਗੁਰਮਤਿ ਫਲਸਫੇ ਨਾਲ ਜੋੜਿਆ ਜਾ ਸਕੇ।
        ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਿੰਘ ਸਭਾ ਭਲਈ ਜਿਲ੍ਹਾ ਦੁਰਗ ਵੱਲੋਂ ਮੁਫਤ ਹਸਪਤਾਲ ਚਲਾੲਅਿਾ ਜਾ ਰਿਹਾ ਹੈ, ਜਿਸ ਲਈ 2 ਲੱਖ ਰੁਪਏ ਦਿੱਤੇ ਗਏ ਹਨ। ਇਸ ਤੋਂ ਇਲਾਵਾ ਗੁਰਦੁਆਰਾ ਸਿੰਘ ਸਭਾ ਬਾਗ ਬਹਾਰਾ (ਮਹਾਂਸਮੁੰਦ) ਲਈ 1 ਲੱਖ ਰੁਪਏ, ਗੁਰਦੁਆਰਾ ਸਿੰਘ ਸਭਾ ਬਿਲਹਾ (ਬਿਲਾਸਪੁਰ) ਲਈ 1 ਲੱਖ ਰੁਪਏ, ਗੁਰਦੁਆਰਾ ਸਿੰਘ ਸਭਾ ਮੇਘਾ (ਧਮਤਰੀ) ਲਈ 1 ਲੱਖ ਰੁਪਏ ਅਤੇ ਗੁਰਦੁਆਰਾ ਭਗਤ ਕਬੀਰ ਸਾਹਿਬ ਲਈ 1 ਲੱਖ ਰੁਪਏ ਦੀ ਸਾਹਇਤਾ ਰਾਸ਼ੀ ਦੇ ਚੈਕ ਦਿੱਤੇ ਗਏ।ਉਨ੍ਹਾਂ ਇਹ ਵੀ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਦੇ ਮੈਂਬਰਾਂ ਵੱਲੋਂ ਬੀਤੇ ਕੁੱਝ ਦਿਨਾਂ ਤੋਂ ਵੱਖ ਵੱਖ ਗੁਰਦੁਆਰਾ ਸਾਹਿਬਾਨ ਵਿਖੇ ਜਾ ਕੇ ਸੰਗਤਾਂ ਨੂੰ ਜਿਥੇ ਪਹਿਲੇ ਪਾਤਸ਼ਾਹ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਸਬੰਧੀ ਉਤਸ਼ਾਹਿਤ ਕੀਤਾ ਗਿਆ ਉਥੇ ਹੀ ਸੰਗਤਾਂ ਦੀ ਮੁਸ਼ਕਿਲਾਂ ਵੀ ਸੁਣੀਆਂ ਗਈਆਂ ਹਨ।

Check Also

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹੈਲਪਲਾਈਨ ਨੰਬਰ ਜਾਰੀ

ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ …

Leave a Reply