Thursday, April 25, 2024

ਬਲਾਕ ਪਠਾਨਕੋਟ ਦੇ ਕਿਸਾਨਾਂ ਨੇ ਤਕਰੀਬਨ 50 ਲੱਖ ਦੀ ਡਾਇਆ ਖਾਦ ਘੱਟ ਖਰੀਦੀ – ਡਾ. ਅਮਰੀਕ ਸਿੰਘ

ਪਠਾਨਕੋਟ, 5 ਅਗਸਤ (ਪੰਜਾਬ ਪੋਸਟ ਬਿਊਰੋ) – ਮਿੱਟੀ ਸਿਹਤ ਕਾਰਡ ਵਿੱਚ ਦਿੱਤੀਆਂ ਜਾਣਕਾਰੀਆਂ ਦੀ ਮਦਦ ਨਾਲ ਕਿਸਾਨਾਂ ਨੂੰ ਫਸਲ ਦੀ ਉੱਪਾਦਕਤਾ PPN0508201814ਵਧਾਉਣ ਅਤੇ ਖੇਤੀ ਲਾਗਤ ਖਰਚੇ ਘੱਟ ਕਰਨ ਵਿੱਚ ਮਦਦ ਮਿਲਦੀ ਹੈ।ਇਹ ਵਿਚਾਰ ਡਾ. ਅਮਰੀਕ ਸਿੰਘ ਭੌਂ ਪਰਖ ਅਫਸਰ ਨੇ ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ `ਮਿਸ਼ਨ ਤੰਦਰੁਸਤ ਪੰਜਾਬ` ਤਹਿਤ ਪਿੰਡ ਸਿੰਬਲੀ ਵਿਖੇ ਕਿਸਾਨਾਂ ਨੂੰ ਭੌ ਸਿਹਤ ਕਾਰਡ ਦੇਣ ਲਈ ਲਗਾਏ ਜਾਗਰੁਕਤਾ ਕੈਂਪ ਵਿੱਚ ਜਾਣਕਾਰੀ ਦਿੰਦਿਆਂ ਪ੍ਰਗਟਾਏ।ਡਾ. ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ, ਗੁਰਦਿੱਤ ਸਿੰਘ, ਸੁਭਾਸ ਚੰਦਰ ਖੇਤੀ ਵਿਸਥਾਰ ਅਫਸਰ, ਨਿਰਪਜੀਤ ਸਿੰਘ ਖੇਤੀ ਉਪ ਨਿਰੀਖਕ, ਅਮਨਦੀਪ ਸਿੰਘ, ਉੱਤਮ ਚੰਦ, ਰਮੇਸ਼ ਕੁਮਾਰ ਸ਼ਰਮਾ, ਬਲਜਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
            ਇਕੱਤਰ ਕਿਸਾਨਾਂ ਨੂੰ ਭੌਂ ਸਿਹਤ ਕਾਰਡ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆ ਡਾ. ਅਮਰੀਕ ਸਿੰਘ ਨੇ ਕਿਹਾ ਕਿ ਵਿਭਾਗ ਵਲੋਂ `ਮਿਸ਼ਨ ਤੰਦਰੁਸਤ ਪੰਜਾਬ` ਤਹਿਤ ਝੋਨੇ ਦੀ ਫਸਲ ਵਿੱਚ ਯੂਰੀਆ ਅਤੇ ਡੀ.ਏ.ਪੀ ਖਾਦ ਦੀ ਵਰਤੋਂ ਸਿਫਾਰਸ਼ਾਂ ਅਨੁਸਾਰ ਕਰਨ ਬਾਰੇ ਚਲਾਈ ਮੁਹਿੰਮ ਸਦਕਾ ਬਲਾਕ ਪਠਾਨਕੋਟ ਦੇ ਕਿਸਾਨਾਂ ਨੇ ਤਕਰੀਬਨ 50 ਲੱਖ ਰੁਪਏ ਦੀ ਡਾਇਆ ਖਾਦ ਘੱਟ ਵਰਤੋਂ ਕੀਤੀ ਹੈ।ਉਨਾਂ ਕਿਹਾ ਕਿ ਫਸਲਾਂ ਤੋਂ ਲਾਹੇਵੰਦ ਝਾੜ ਲੈਣ ਲਈ ਖਾਦਾਂ ਦੀ ਸਹੀ ਮਾਤਰਾ ਵਿੱਚ ਉਚਿਤ ਸਮੇਂ ਤੇ ਅਤੇ ਯੋਗ ਢੰਗ ਨਾਲ ਵਰਤੋ ਜਰੂਰੀ ਹੈ।ਡਾ. ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ ਨੇ ਕਿਹਾ ਕਿ ਖਾਦਾਂ ਦੀ ਵਰਤੋ ਭੋ ਸਿਹਤ ਕਾਰਡ ਦੇ ਆਧਾਰ ਤੇ ਕਰਨਾ ਉਚਿਤ ਹੈ। ਉਨਾਂ ਕਿਹਾ ਕਿ ਭੌਂ ਪਰਖ ਨਾਲ ਭੂਮੀ ਦੀ ਉਪਜਾਊ ਸ਼ਕਤੀ ਅਤੇ ਸਿਹਤ ਬਾਰੇ ਜਾਣਕਾਰੀ ਮਿਲਦੀ ਹੈ ਅਤੇ ਸੁਤੰਲਿਤ ਖਾਦਾਂ ਦੀ ਵਰਤੋਂ ਨਾਲ ਉਪਜ ਵਿੱਚ ਵੀ ਵਾਧਾ ਹੁੰਦਾ ਹੈ ਅਤੇ ਭੂਮੀ ਦੀ ਉਪਜਾਊ ਸ਼ਕਤੀ ਬਣੀ ਰਹਿੰਦੀ ਹੈ।ਉਨਾਂ ਕਿਹਾ ਕਿ ਮਿੱਟੀ ਪਰਖ ਕਰਵਾਉਣ ਨਾਲ ਕਲਰਾਠੀਆਂ ਜਮੀਨ ਵਿੱਚ ਸੁਧਾਰ ਕਰਨ ਅਤੇ ਫਸਲਾਂ ਦੀ ਸਹੀ ਚੋਣ ਕਰਨ ਵਿੱਚ ਮਦਦ ਵੀ ਮਿਲਦੀ ਹੈ।ਇਸ ਮੌਕੇ ਗੁੱਲਪੁਰ, ਸਿੰਬਲੀ ਅਤੇ ਮੁਕੀਮਪੁਰ ਪਿੰਡਾਂ ਦੇ ਕਿਸਾਨਾਂ ਨੂੰ ਭੌਂ ਸਿਹਤ ਕਾਰਡ ਵੰਡੇ ਗਏ।

Check Also

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹੈਲਪਲਾਈਨ ਨੰਬਰ ਜਾਰੀ

ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ …

Leave a Reply