Thursday, April 18, 2024

ਬਾਬਾ ਫ਼ਰੀਦ ਕਾਲਜ ਐਮ.ਐਸ.ਸੀ (ਮੈਥ) ਦੇ ਵਿਦਿਆਰਥੀ ਰਹੇ ਅੱਵਲ

ਰੁਪਿੰਦਰ ਕੌਰ ਨੇ 94% ਅੰਕਾਂ ਨਾਲ ਕਾਲਜ `ਚ ਪ੍ਰਾਪਤ ਕੀਤੀ ਪਹਿਲੀ ਪੁਜੀਸ਼ਨ
ਬਠਿੰਡਾ, 7 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀਆਂ ਨੇ 90 ਫੀਸਦੀ ਤੋਂ ਵਧੇਰੇ ਅੰਕ PPN0708201807ਹਾਸਲ ਕਰਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਐਮ.ਐਸ.ਸੀ (ਮੈਥੇਮੇਟਿਕਸ) ਤੀਸਰਾ ਸਮੈਸਟਰ ਦੇ ਨਤੀਜਿਆਂ ਵਿਚ ਸ਼ਾਨਦਾਰ ਸਫਲਤਾ ਹਾਸਲ ਕੀਤੀ ਹੈ।
 ਇਸ ਕਾਲਜ ਦੀ ਵਿਦਿਆਰਥਣ ਰੁਪਿੰਦਰ ਕੌਰ ਨੇ 94 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲੀ ਪੁਜੀਸ਼ਨ ਅਤੇ ਜਸਪ੍ਰੀਤ ਕੌਰ ਤੇ ਲਵਪ੍ਰੀਤ ਕੌਰ ਨੇ 92 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਦੂਜੀ ਪੁਜੀਸ਼ਨ ਹਾਸਲ ਕੀਤੀ ਹੈ, ਜਦੋਂ ਕਿ ਆਸ਼ਿਮਾ, ਬਲਜਿੰਦਰ ਸਿੰਘ, ਕੋਮਲ ਸਿੰਗਲਾ, ਸਟੈਫ਼ੀ ਬਾਗਲਾ, ਵਿਸ਼ੂ ਅਗਰਵਾਲ ਅਤੇ ਦੀਕਸ਼ਾ ਗੁਪਤਾ ਨੇ 90 ਪ੍ਰਤੀਸ਼ਤ ਅੰਕਾਂ ਨਾਲ ਕਾਲਜ ਵਿੱਚੋਂ ਤੀਜੀ ਪੁਜੀਸ਼ਨ ਹਾਸਲ ਕੀਤੀ ਹੈ। ਇਹਨਾਂ ਤੋਂ ਇਲਾਵਾ ਅਮਨਦੀਪ ਕੌਰ, ਬਲਬੀਰ ਕੌਰ, ਨੰਦਨੀ ਰਾਣੀ ਅਤੇ ਸਤਵੀਰ ਕੌਰ ਨੇ 88 ਫੀਸਦੀ ਅੰਕ ਹਾਸਲ ਕਰਕੇ ਕਾਲਜ ਵਿਚੋਂ ਚੌਥੀ ਪੁਜੀਸ਼ਨ ਹਾਸਲ ਕੀਤੀ ਹੈ।ਇਸ ਨਤੀਜੇ ਅਨੁਸਾਰ 85 ਫੀਸਦੀ ਤੋਂ ਵਧੇਰੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਵਿੱਚ ਜਸਪ੍ਰੀਤ ਕੌਰ, ਕਿਰਨਦੀਪ ਕੌਰ ਰਮਨਦੀਪ ਕੌਰ ਅਤੇ ਕਮਲਜੀਤ ਕੌਰ ਨੇ 86% ਅੰਕਾਂ ਨਾਲ ਇਸ ਨਤੀਜੇ ਵਿੱਚ ਸ਼ਾਨਦਾਰ ਸਫ਼ਲਤਾ ਹਾਸਲ ਕੀਤੀ ਹੈ। ਦੱਸਣਯੋਗ ਹੈ ਕਿ ਇਸ ਨਤੀਜੇ ਵਿੱਚ 9 ਵਿਦਿਆਰਥੀਆਂ ਨੇ 90% ਤੋਂ ਵੱਧ, 17 ਵਿਦਿਆਰਥੀਆਂ ਨੇ 85% ਤੋਂ ਵੱਧ, 37 ਵਿਦਿਆਰਥੀਆਂ ਨੇ 80% ਤੋਂ ਵੱਧ, 65 ਵਿਦਿਆਰਥੀਆਂ ਨੇ 70% ਤੋਂ ਵੱਧ ਅਤੇ 72 ਵਿਦਿਆਰਥੀਆਂ ਨੇ 60% ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ।
ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਇਹਨਾਂ ਸ਼ਾਨਦਾਰ ਨਤੀਜਿਆ ਦਾ ਸਿਹਰਾ ਕਾਲਜ ਦੇ ਮਿਹਨਤੀ ਅਤੇ ਤਜ਼ਰਬੇਕਾਰ ਯੋਗ ਅਧਿਆਪਕਾਂ ਦੀ ਅਗਵਾਈ ਅਤੇ ਵਿਦਿਆਰਥੀਆਂ ਦੀ ਸਖਤ ਮਿਹਨਤ ਨੂੰ ਜਾਂਦਾ ਹੈ।ਉਨਾਂ ਨੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਹਨਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ।
 

Check Also

ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ, 17 ਅਪ੍ਰੈਲ (ਜਗਦੀਪ ਸਿੰਘ) – ਅੰਮ੍ਰਿਤਸਰ ਲੋਕ ਸਭਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ …

Leave a Reply