Friday, March 29, 2024

ਗੁ. ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਰੱਖਿਆ ਲੰਗਰ ਹਾਲ ਦਾ ਨੀਂਹ ਪੱਥਰ

ਅੰਮ੍ਰਿਤਸਰ, 8 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –    ਇਤਿਹਾਸਿਕ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਬਾਬਾ ਬਕਾਲਾ ਸਾਹਿਬ ਵਿਖੇ ਲੰਗਰ PPN0808201801ਹਾਲ ਦੀ ਕਾਰ ਸੇਵਾ ਦਾ ਆਰੰਭ ਅੱਜ ਅਰਦਾਸ ਉਪਰੰਤ ਪੰਜ ਸਿੰਘਾਂ ਵੱਲੋਂ ਟੱਪ ਲਗਾ ਕੇ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਉਨ੍ਹਾਂ ਸੰਗਤਾਂ ਦੇ ਵਿਸ਼ੇਸ਼ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਦੇ ਇਸ ਪਾਵਨ ਅਸਥਾਨ ਦੀ ਸਿੱਖ ਇਤਿਹਾਸ ਵਿਚ ਵੱਡੀ ਮਹੱਤਤਾ ਹੈ, ਜਿਸ ਤੋਂ ਪ੍ਰੇਰਣਾ ਪ੍ਰਾਪਤ ਕਰ ਕੇ ਸਾਨੂੰ ਆਪਣਾ ਜੀਵਨ ਗੁਰਮਤਿ ਜੁਗਤ ਅਨੁਸਾਰ ਬਤੀਤ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਦੇ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਨਵੇਂ ਲੰਗਰ ਹਾਲ ਦੀ ਇਮਾਰਤ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ, ਜਿਸ ਦੀ ਕਾਰਸੇਵਾ ਬਾਬਾ ਲਾਭ ਸਿੰਘ ਅਤੇ ਬਾਬਾ ਹਰਭਜਨ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਨੂੰ ਸੌਂਪੀ ਗਈ ਹੈ।ਸਥਾਨਕ ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਮੈਨੇਜਰ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ਭਾਈ ਲੌਂਗੋਵਾਲ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਵੀ ਹੋਏ।
    ਇਸ ਮੌਕੇ ਅੰਤਿ੍ਰੰਗ ਕਮੇਟੀ ਮੈਂਬਰ ਭਗਵੰਤ ਸਿੰਘ ਸਿਆਲਕਾ, ਮੈਂਬਰ ਗੁਰਿੰਦਰਪਾਲ ਸਿੰਘ ਗੋਰਾ, ਬਲਵਿੰਦਰ ਸਿੰਘ ਵੇਂਈਪੂਈਂ, ਬਲਜੀਤ ਸਿੰਘ ਜਲਾਲਉਸਮਾ, ਅਮਰਜੀਤ ਸਿੰਘ ਭਲਾਈਪੁਰ, ਗੁਰਨਾਮ ਸਿੰਘ ਜੱਸਲ, ਕਸ਼ਮੀਰ ਸਿੰਘ ਬਰਿਆਰ, ਅਮਰੀਕ ਸਿੰਘ ਵਿਛੋਆ, ਸਕੱਤਰ ਦਿਲਜੀਤ ਸਿੰਘ ਬੇਦੀ, ਜਗਜੀਤ ਸਿੰਘ ਜੱਗੀ ਨਿੱਜੀ ਸਕੱਤਰ, ਬਾਬਾ ਲਾਭ ਸਿੰਘ, ਬਾਬਾ ਹਰਭਜਨ ਸਿੰਘ ਭਲਵਾਨ ਸ੍ਰੀ ਅਨੰਦਪੁਰ ਸਾਹਿਬ ਵਾਲੇ, ਬਾਬਾ ਸੱਜਣ ਸਿੰਘ ਗੁਰੂ ਕੀ ਬੇਰ, ਬਾਬਾ ਗੱਜਣ ਸਿੰਘ ਤਰਨਾ ਦਲ ਬਾਬਾ ਬਕਾਲਾ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬਾਬਾ ਸੁਬੇਗ ਸਿੰਘ ਗੋਬਿੰਦਵਾਲ ਵਾਲੇ, ਬਾਬਾ ਅਵਤਾਰ ਸਿੰਘ ਠੱਠਾ ਟਿੱਬਾ, ਬਾਬਾ ਬੋਹੜ ਸਿੰਘ ਦਮਦਮਦੀ ਟਕਸਾਲ, ਭਾਈ ਭੁਪਿੰਦਰ ਸਿੰਘ ਹੈਡ ਗ੍ਰੰਥੀ ਤੇ ਰਾਮ ਸਿੰਘ ਸਾਬਕਾ ਮੀਤ ਸਕੱਤਰ ਆਦਿ ਮੌਜੂਦ ਸਨ।
 

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply