Friday, April 26, 2024

ਖ਼ਾਲਸਾ ਕਾਲਜ ਵੁਮੈਨ ਵਿਖੇ ‘ਅਰਦਾਸ ਦਿਵਸ‘ ਦਾ ਆਯੋਜਨ

ਅੰਮ੍ਰਿਤਸਰ, 8 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਕਾਲਜ ਦੇ 50 ਵਰ੍ਹੇ ਪੂਰੇ ਹੋਣ ਅਤੇ ਨਵੇਂ ਅਕਾਦਮਿਕ PPN0808201806ਸੈਸ਼ਨ ਦੇ ਆਰੰਭ ਹੋਣ ’ਤੇ ‘ਅਰਦਾਸ ਦਿਵਸ‘ ਦਾ ਆਯੋਜਨ ਕੀਤਾ ਗਿਆ।ਸਹਿਜ ਪਾਠ ਦੇ ਭੋਗ ਉਪਰੰਤ ਸੂਰਮਾ ਸਿੰਘ ਆਸ਼ਰਮ ਦੇ ਵਿਦਿਆਰਥੀਆਂ ਅਤੇ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਸੁਰਸ਼ਾਰ ਕੀਤਾ।
    ਇਸ  ਮੌਕੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।ਛੀਨਾ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਔਰਤਾਂ ਦੇਸ਼ ਦਾ ਭਵਿੱਖ ਹਨ। ਇਸ ਲਈ ਉਨ੍ਹਾਂ ਪੜ੍ਹ-ਲਿਖ ਕੇ ਆਤਮ-ਨਿਰਭਰ ਹੋਣਾ ਚਾਹੀਦਾ ਹੈ।ਉਨ੍ਹਾਂ ਦੱਸਿਆ ਕਿ ਵਰਤਮਾਨ ਸਮੇਂ ਵਿਚ ਪੜ੍ਹਾਈ ਵਿਚ ਕੁੜੀਆਂ ਮੁੰਡਿਆਂ ਤੋਂ ਮੋਹਰੀ ਹਨ ਅਤੇ ਆਪਣੀ ਪ੍ਰਤਿਭਾ ਨਾਲ ਉਹ ਕਈ ਉਪਲਬਧੀਆਂ ਹਾਸਲ ਕਰ ਰਹੀਆਂ ਹਨ।
ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਕਾਲਜ ਦੀਆਂ ਉਪਲਬਧੀਆਂ ਬਾਰੇ ਦੱਸਦਿਆ ਕਿਹਾ ਕਿ ਸੰਸਥਾ ਦਾ ਮਕਸਦ ਔਰਤ ਨੂੰ ਸਿੱਖਿਅਤ ਕਰਕੇ ਉਸ ਅੰਦਰ ਆਤਮ-ਨਿਰਭਰਤਾ ਅਤੇ ਆਤਮ-ਵਿਸ਼ਵਾਸ ਜਿਹੇ ਗੁਣ ਪੈਦਾ ਕਰਨਾ ਹੈ।ਉਨ੍ਹਾਂ ਕਿਹਾ ਕਿ ਵਿਦਿਆਰਥੀ ਵਿੱਦਿਆ ਦੇ ਨਾਲ-ਨਾਲ ਆਪਣੇ ਮੁੱਢਲੇ ਫ਼ਰਜਾਂ ਨੂੰ ਪਛਾਣਨ ਅਤੇ ਦੇਸ਼ ਦੀ ਤਰੱਕੀ ਲਈ ਉਹ ਮੋਹਰੀ ਬਣਨ ਅਤੇ ਮਨ ਨੂੰ ਸੱਚੀ-ਸੁੱਚੀ ਸੋਚ ਨੂੰ ਪਛਾਉਣ ਦੀ ਅਪੀਲ ਕੀਤੀ। ਕੀਰਤਨ ਉਪਰੰਤ ਕਾਲਜ ਦੀ ਵਿਦਿਆਰਥਣ ਅੰਕਰੀਤ ਕੌਰ ਨੇ ਕਾਲਜ ਦੇ ਗੌਰਵਮਈ ਇਤਿਹਾਸ ਬਾਰੇ ਨਵੇਂ ਆਏ ਵਿਦਿਆਰਥੀਆਂ ਨੂੰ ਜਾਣੂੰ ਕਰਵਾਇਆ।
ਛੀਨਾ ਨੇ ਕਾਰਜਕਾਰੀ ਪ੍ਰਿੰ: ਡਾ. ਮਨਪ੍ਰੀਤ ਕੌਰ ਨਾਲ ਮਿਲ ਕੇ ਯੂਨੀਵਰਸਿਟੀ ਪ੍ਰੀਖਿਆਵਾਂ ਵਿਚ ਮੈਰਿਟ ਪੁਜ਼ੀਸ਼ਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ।ਪ੍ਰਿੰ: ਡਾ. ਮਨਪ੍ਰੀਤ ਕੌਰ ਨੇ ਇਸ ਮੌਕੇ ਹਾਜ਼ਰ ਸਮੂਹ ਸਖਸ਼ੀਅਤਾਂ ਦਾ ਧੰਨਵਾਦ ਕਰਦਿਆਂ ਵਿਦਿਆਰਥਣਾਂ ਨੂੰ ਪ੍ਰੀਖਿਆ ’ਚ ਅੱਵਲ ਆਉਣ ਲਈ ਉਤਸ਼ਾਹਿਤ ਕੀਤਾ।
    ਸਮਾਗਮ ਕੌਂਸਲ ਦੇ ਜੁਆਇੰਟ ਸਕੱਤਰ ਸਰਦੂਲ ਸਿੰਘ ਮੰਨਨ, ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ, ਖ਼ਾਲਸਾ ਕਾਲਜ ਇੰਜੀਨੀਅਰ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਪ੍ਰਿੰਸੀਪਲ ਮੰਜੂ ਬਾਲਾ, ਪ੍ਰੋ: ਜਤਿੰਦਰ ਕੋਰ, ਪ੍ਰੋ: ਰਵਿੰਦਰ ਕੌਰ ਸਮੂਹ ਸਟਾਫ਼ ਤੇ ਵਿਦਿਆਰਥਣਾਂ ਹਾਜ਼ਰ ਸਨ।

Check Also

ਮੰਡੀਆਂ ਵਿਚੋਂ ਕਣਕ ਦੀ ਚੁਕਾਈ ਨਾਲੋ ਨਾਲ ਕਰਨ ‘ਚ ਅੰਮ੍ਰਿਤਸਰ ਜਿਲ੍ਹਾ ਪੰਜਾਬ ਵਿੱਚ ਸਭ ਤੋਂ ਅੱਗੇ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਜਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਸੀਜ਼ਨ ਅਜੇ ਸ਼ੁਰੂਆਤੀ …

Leave a Reply