Thursday, April 25, 2024

ਸਫਾਈ ਕਰਮਚਾਰੀਆਂ ਦੀਆਂ ਖਾਲੀ ਪਈਆਂ ਆਸਾਮੀਆਂ ਤੁਰੰਤ ਭਰੀਆਂ ਜਾਣ – ਸਵਾਮੀ ਸਦਾਨੰਦ ਮਹਾਰਾਜ

ਮੈਂਬਰ ਰਾਸ਼ਟਰੀ ਸਫ਼ਾਈ ਕਰਮਚਾਰੀ ਆਯੋਗ ਨੇ ਜਿਲ੍ਹਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਅੰਮ੍ਰਿਤਸਰ, 8 ਅਗਸਤ (ਪੰਜਾਬ ਪੋਸਟ – ਮਨਜੀਤ ਸਿੰਘ) – ਸਥਾਨਕ ਬੱਚਤ ਭਵਨ ਵਿਖੇ ਸ੍ਰੀ ਸਵਾਮੀ ਸਦਾਨੰਦ ਮਹਾਰਾਜ ਮੈਂਬਰ ਰਾਸ਼ਟਰੀ ਸਫ਼ਾਈ ਕਰਮਚਾਰੀ PPN0808201809ਆਯੋਗ ਵਲੋ ਸਫਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਜ਼ਿਲਾ੍ਹ ਅਧਿਕਾਰੀਆਂ ਨਾਲ ਇਕ ਵਿਸ਼ੇਸ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿਚ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸਨਰ ਅੰਮ੍ਰਿਤਸਰ, ਸੋਨਾਲੀ ਗਿਰੀ ਕਮਿਸ਼ਨਰ ਨਗਰ ਨਿਗਮ, ਹਿਮਾਂਸੂ ਅਗਰਵਾਲ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ ਸ਼ਕਾਇਤਾਂ, ਅਮਰੀਕ ਸਿੰਘ ਪਵਾਰ ਡੀ.ਸੀ.ਪੀ, ਸ਼੍ਰੀਮਤੀ ਜਸਵੰਤ ਕੌਰ ਐਸ.ਪੀ ਤੋ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸਵਾਮੀ ਸਦਾਨੰਦ ਮਹਾਰਾਜ ਨੇ ਕਿਹਾ ਕਿ ਸਫਾਈ ਕਰਮਚਾਰੀਆਂ ਦੇ ਲਈ ਸਰਕਾਰ ਵਲੋ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾਂ ਨੂੰ ਦੇਣਾ ਯਕੀਨੀ ਬਣਾਇਆ ਜਾਵੇ ਅਤੇ ਸਫਾਈ ਕਰਮਚਾਰੀਆਂ ਦੀਆਂ ਖਾਲੀ ਪਈਆਂ ਆਸਾਮੀਆਂ ਨੂੰ ਤੁਰੰਤ ਪੂਰਾ ਕੀਤਾ ਜਾਵੇ।ਉਨਾਂ੍ਹ ਕਿਹਾ ਕਿ ਸਫਾਈ ਕਰਮਚਾਰੀਆਂ ਦਾ ਜੋ ਪ੍ਰਾਵੀਡੈਟ ਫੰਡ ਕੱਟਿਆ ਜਾਂਦਾ ਹੈ ਉਸ ਦੀ ਕਟੋਤੀ ਨੂੰ ਯਕੀਨੀ ਬਣਾਇਆ ਜਾਵੇ।ਸਵਾਮੀ ਸਦਾਨੰਦ ਮਹਾਰਾਜ ਨੇ ਕਿਹਾ ਕਿ ਹਰੇਕ ਵਿਭਾਗ ਵਿੱਚ ਜੋ ਵੀ ਕਰਮਚਾਰੀ ਠੇਕੇ ਤੇ ਕੰਮ ਕਰਦੇ ਹਨ ਉਨ੍ਹਾਂ ਦੀ ਐਕਟ ਦੇ ਅਨੁਸਾਰ ਤਰੱਕੀ ਕੀਤੀ ਜਾਵੇ ਅਤੇ ਸੁਵਿਧਾਵਾਂ ਦਿੱਤੀਆਂ ਜਾਣ, ਹਰੇਕ ਸਫਾਈ ਕਰਮਚਾਰੀ ਲਈ ਹਰੇਕ ਵਾਰਡਾਂ ਅੰਦਰ ਇਕ ਚੈਨਜਿੰਗ ਰੂਮ ਬਣਾਇਆ ਜਾਵੇ ਅਤੇ ਉੱਥੇ ਪਖਾਨੇ,ਬਿਜਲੀ ਅਤੇ ਪਾਣੀ ਆਦਿ ਦੀ ਸੁਵਿਧਾ ਵੀ ਦਿੱਤੀ ਜਾਵੇ ਤਾਂ ਜੋ ਸਫਾਈ ਕਰਮਚਾਰੀ ਉੱਥੇ ਕੰਮ ਦੋਰਾਨ ਕੂਝ ਸਮੇਂ ਲਈ ਅਰਾਮ ਕਰ ਸਕੇ।
ਸਵਾਮੀ ਸਦਾਨੰਦ ਮਹਾਰਾਜ ਮਾਨਯੋਗ ਮੈਂਬਰ ਰਾਸ਼ਟਰੀ ਸਫ਼ਾਈ ਕਰਮਚਾਰੀ ਆਯੋਗ ਨੇ ਕਿਹਾ ਕਿ ਸਫਾਈ ਕਰਮਚਾਰੀਆਂ ਦੇ ਅਧਿਕਾਰਾਂ ਦੀ ਰਾਖੀ ਕਰਦਿਆਂ ਉਨ੍ਹਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦਿੱਤਾ ਜਾਵੇਗਾ।ਸਰਕਾਰ ਨੂੰ ਲਿਖਿਤ ਤੋਰ ਤੇ ਉਨ੍ਹਾਂ ਦੀਆਂ ਮੰਗਾਂ ਭੇਜ ਕੇ ਜਾਣੂ ਕਰਵਾਇਆ ਜਾਵੇਗਾ।ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਠੇਕੇ ਤੇ ਰੱਖੇ ਕਰਮਚਾਰੀਆਂ ਨੂੰ ਉਨ੍ਹਾਂ ਦੀ ਸਰਵਿਸ ਦੇ ਅਨੁਸਾਰ ਤਰੱਕੀ ਦਿੱਤੀ ਜਾਵੇ ਅਤੇ ਹਰੇਕ ਕਰਮਚਾਰੀ ਦੀ ਕਿਰਤ ਤੇ ਸੁਲਾਹ ਵਿਖੇਂ ਰਜਿਸਟ੍ਰੇਸਨ ਕਰਵਾਈ ਜਾਵੇ।
    ਕਰਮਚਾਰੀਆਂ ਯੂਨੀਅਨ ਦੀਆਂ ਮੰਗਾਂ ਤੇ ਚਰਚਾ ਦੋਰਾਨ ਉਨ੍ਹਾਂ ਕਿਹਾ ਕਿ ਹਰੇਕ ਕਰਮਚਾਰੀ ਨੂੰ ਉਸ ਦੀ ਜਰੂਰਤ ਦੇ ਅਨੁਸਾਰ ਸਰਕਾਰ ਵੱਲੋਂ ਦਿੱਤੀ ਜਾ ਰਹੀ ਸਹੂਲਤ ਨੂੰ ਦਿੱਤਾ ਜਾਣਾ ਯਕੀਨੀ ਬਣਾਇਆ ਜਾਵੇ।ਉਨ੍ਹਾਂ ਕਿਹਾ ਕਿ ਸੀਵਰ ਵਾਲੇ ਕਰਮਚਾਰੀਆਂ ਨੂੰ ਕੰਮ ਦੋਰਾਨ ਪਾਉਣ ਲਈ ਬੂੱਟ, ਮਾਸਕ ਆਦਿ ਸਮਾਨ ਮੂਹਈਆਂ ਕਰਵਾਇਆ ਜਾਵੇ।ਉਨ੍ਹਾਂ ਕਿਹਾ ਕਿ ਸਹਿਰ ਅੰਦਰ ਜਨਤਕ ਥਾਵਾਂ ਤੇ ਜਿੱਥੇ ਵੀ ਪਖਾਨੇ ਬਣਾਏ ਜਾਣੇ ਹਨ, ਉਸ ਦਾ ਓਪਨ ਟੈਂਡਰ ਲਗਾਇਆ ਜਾਵੇ ਅਤੇ ਇਸ ਦੇ ਨਾਲ ਪਖਾਨੇ ਦੀ ਸਾਫ ਸਫਾਈ ਲਈ ਵੀ ਕਰਮਚਾਰੀ ਨਿਯੂਕਤ ਕੀਤਾ ਜਾਵੇ।ਉਨ੍ਹਾਂ ਪੁਲਿਸ ਵਿਭਾਗ ਅਤੇ ਸਿਵਲ ਹਸਪਤਾਲ ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਉਹ ਵੀ ਅਪਣੇ ਅਪਣੇ ਖੇਤਰ ਅੰਦਰ ਕੰਮ ਕਰਨ ਵਾਲੇ ਠੇਕੇ ਤੇ ਰੱਖੇ ਕਰਮਚਾਰੀਆਂ ਦੀ ਰਜਿਸਟ੍ਰੇਸਨ ਲੈਬਰ ਵਿਭਾਗ ਤੋਂ ਜਰੂਰ ਕਰਵਾਉਂਣ ਅਤੇ ਐਕਟ ਦੇ ਅਨੁਸਾਰ ਉਨ੍ਹਾਂ ਕਰਮਚਾਰੀਆਂ ਦੀ ਤਰੱਕੀ ਵੀ ਜਰੂਰ ਕਰਨ।ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਨ੍ਹਾਂ ਨਾਲ ਸਬੰਧਤ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਹਰੇਕ ਤਿੰਨ ਮਹੀਨੇ ਬਾਅਦ ਇੱਕ ਮੀਟਿੰਗ ਕੀਤੀ ਜਾਵੇ ਅਤੇ ਉਨ੍ਹਾਂ ਦੀਆਂ ਮੰਗਾ ਤੇ ਵੀ ਚਰਚਾ ਕੀਤੀ ਜਾਵੇ।ਉਨਾਂ੍ਹ ਕਿਹਾ ਕਿ ਸਰਕਾਰ ਵਲੋ ਬਣਾਏ ਗਏ ਸੁਲੱਭ ਪਖਾਨਿਆਂ ਦਾ ਰੱਖ ਰਖਾਵ ਠੀਕ ਢੰਗ ਨਾਲ ਕੀਤਾ ਜਾਵੇ ਅਤੇ ਉਥੇ ਕੱਚੇ ਤੌਰ ਤੇ ਕੰਮ ਕਰਦੇ ਸਫਾਈ ਕਰਮਚਾਰੀਆਂ ਦਾ ਵੀ ਧਿਆਨ ਰੱਖਿਆ ਜਾਵੇ ਕਿ ਠੇਕੇਦਾਰਾਂ ਵਲੋ ਉਨਾਂ੍ਹ ਦਾ ਸੋਸ਼ਨ ਨਾ ਹੋ ਸਕੇ।  
    ਇਸ ਮੌਕੇ ਸ਼੍ਰੀਮਤੀ ਸੋਨਾਲੀ ਗਿਰੀ ਕਮਿਸ਼ਨਰ ਨਗਰ ਨਿਗਮ ਨੇ ਦੱਸਿਆ ਕਿ ਅੰਮ੍ਰਿਤਸਰ ਸ਼ਹਿਰ ਨੂੰ ਖੁੱਲੇ੍ਹ ਤੋਂ ਸੋਚ ਮੁਕਤ ਘੋਸ਼ਿਤ ਕਰ ਦਿੱਤਾ ਗਿਆ ਹੈ ਅਤੇ ਲੋਕਾਂ ਨੂੰ ਸਵੱਛਤਾ ਪ੍ਰਤੀ ਜਾਗਰੂਕ ਕਰਨ ਲਈ ਪੰਦਰਵਾੜਾ ਮੁਹਿੰਮ ਵੀ ਚਲਾਈ ਜਾ ਰਹੀ ਹੈ।ਉਨਾਂ੍ਹ ਦੱਸਿਆ ਕਿ ਸਫਾਈ ਕਰਮਚਾਰੀਆਂ ਦੀ ਸੈਲਰੀ ਸਿੱਧੇ ਉਨਾਂ੍ਹ ਦੇ ਬੈਕ ਖਾਤਿਆਂ ਵਿਚ ਜਮਾਂ੍ਹ ਕਰਵਾਈ ਜਾ ਰਹੀ ਹੈ ਅਤੇ ਸਾਰੇ ਸਫਾਈ ਕਰਮਚਾਰੀਆਂ ਨੂੰ ਲੋੜੀਦਾ ਸਮਾਨ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ।

Check Also

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹੈਲਪਲਾਈਨ ਨੰਬਰ ਜਾਰੀ

ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ …

Leave a Reply