Thursday, March 28, 2024

ਸੀਨੀਅਰ ਸਿਟੀਜ਼ਨਾਂ ਨੂੰ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ – ਰਾਜੇਸ਼ ਤ੍ਰਿਪਠੀ

ਭੀਖੀ, 8 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਵਧੀਕ ਡਿਪਟੀ ਕਮਿਸ਼ਨਰ (ਜ) ਮਾਨਸਾ ਰਾਜੇਸ਼ ਤ੍ਰਿਪਾਠੀ ਦੀ ਪ੍ਰਧਾਨਗੀ ਹੇਠ ਅੱਜ ਸੀਨੀਅਰ ਸਿਟੀਜ਼ਨ Rajesh Tripathiਕੌਂਸਲ ਦੇ ਮੈਂਬਰਾਂ ਨਾਲ ਮੀਟਿੰਗ ਹੋਈ, ਜਿਸ ਵਿੱਚ ਮਾਤਾ-ਪਿਤਾ ਅਤੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।
    ਤ੍ਰਿਪਾਠੀ ਨੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸਤੀਸ਼ ਕਪੂਰ ਨੂੰ ਹਦਾਇਤ ਕੀਤੀ ਕਿ ਬਜ਼ੁਰਗਾਂ ਦਾ ਕੋਈ ਵੀ ਕੰਮ ਲੰਬਿਤ ਨਾ ਰਹਿਣ ਦਿੱਤਾ ਜਾਵੇ ਅਤੇ ਇਨ੍ਹਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ `ਤੇ ਨੇਪਰੇ ਚਾੜ੍ਹਿਆ ਜਾਵੇ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਵੱਖ-ਵੱਖ ਸਰਕਾਰੀ ਦਫ਼ਤਰਾਂ ਅਤੇ ਸੇਵਾ ਕੇਂਦਰਾਂ ਆਦਿ ਵਿੱਚ ਸੀਨੀਅਰ ਸਿਟੀਜ਼ਨਾਂ ਲਈ ਵੱਖਰੀ ਲਾਈਨ ਦਾ ਹੋਣਾ ਯਕੀਨੀ ਬਣਾਇਆ ਜਾਵੇ।
    ਵਧੀਕ ਡਿਪਟੀ ਕਮਿਸ਼ਨਰ (ਜ) ਨੇ ਅਪੀਲ ਕੀਤੀ ਕਿ ਜਿਨ੍ਹਾਂ ਸੀਨੀਅਰ ਸਿਟੀਜ਼ਨਾਂ ਨੇ ਆਪਣੀ ਰਜਿਸਟ੍ਰੇਸ਼ਨ ਨਹੀਂ ਕਰਵਾਈ, ਉਹ ਜਲਦ ਹੀ ਪੁਲਿਸ ਵਿਭਾਗ ਨਾਲ ਤਾਲਮੇਲ ਕਰਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਲੈਣ।ਉਨ੍ਹਾਂ ਦੱਸਿਆ ਕਿ ਐਸ.ਪੀ (ਡੀ) ਸੀਨੀਅਰ ਸਿਟੀਜ਼ਨ ਕੌਂਸਲ ਦੇ ਨੋਡਲ ਅਫ਼ਸਰ ਲਗਾਏ ਗਏ ਹਨ।ਇਸ ਲਈ ਜੇਕਰ ਸੀਨੀਅਰ ਸਿਟੀਜ਼ਨਾਂ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਐਸ.ਪੀ (ਡੀ) ਨਾਲ ਸੰਪਰਕ ਕਰ ਸਕਦੇ ਹਨ।ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਸਰਮਾਇਆ ਹਨ ਅਤੇ ਬਜ਼ੁਰਗਾਂ ਦੇ ਤਜਰਬੇ ਵਿੱਚੋਂ ਸਾਨੂੰ ਸਾਰਿਆਂ ਨੂੰ ਬਹੁਤ ਕੁੱਝ ਸਿੱਖਣ ਨੂੰ ਮਿਲਦਾ ਹੈ।
    ਮੀਟਿੰਗ ਦੌਰਾਨ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸਤੀਸ਼ ਕਪੂਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਬਣਾਏ ਗਏ ਐਕਟ-2007 ਸਬੰਧੀ ਜਾਣਕਾਰੀ ਦੇਣ ਦੇ ਨਾਲ-ਨਾਲ ਜ਼ਿਲ੍ਹੇ ਵਿੱਚ ਇਸ ਦੇ ਲਾਗੂਕਰਨ ਬਾਰੇ ਵਿਸਥਾਰ ਪੂਰਵਕ ਦੱਸਿਆ।ਤ੍ਰਿਪਾਠੀ ਨੇ ਇਸ ਐਕਟ ਦੇ ਲਾਗੂਕਰਨ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ।ਉਨ੍ਹਾਂ ਨਾਲ ਕਮੇਟੀ ਮੈਂਬਰਾਂ ਨੇ ਆਪਣੇ-ਆਪਣੇ ਵਿਚਾਰ ਅਤੇ ਸੁਝਾਅ ਸਾਂਝੇ ਕਰਦਿਆਂ 1 ਅਕਤੂਬਰ ਨੂੰ ਵਿਸ਼ਵ ਪੱਧਰ `ਤੇ ਮਨਾਏ ਜਾਂਦੇ ਸੀਨੀਅਰ ਸਿਟੀਜ਼ਨ ਦਿਵਸ ਸਬੰਧੀ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।
    ਇਸ ਮੌਕੇ ਸੀਨੀਅਰ ਸਿਟੀਜ਼ਨ ਕੌਂਸਲ ਮਾਨਸਾ ਦੇ ਮੈਂਬਰ ਅਸ਼ੋਕ ਗਰਗ, ਰੂਲਦੁ ਰਾਮ ਬਾਂਸਲ, ਬਾਬੂ ਲਾਲ ਸ਼ਰਮਾ, ਤੀਰਥ ਸਿੰਘ ਮਿੱਤਲ, ਬਲਵੀਰ ਸਿੰਘ, ਸ਼੍ਰੀਮਤੀ ਪ੍ਰਕਾਸ਼ ਦੇਵੀ, ਸ਼੍ਰੀਮਤੀ ਕਮਲਾ ਦੇਵੀ ਅਗਰਵਾਲ ਮੌਜੂਦ ਸਨ।
 

Check Also

ਚੀਫ ਖਾਲਸਾ ਦੀਵਾਨ ਇੰਸਟੀਟਿਊਟ ਵਲੋਂ ਕੋਕਾ ਕੋਲਾ ਪਲਾਂਟ ਦੀ ਅਕਾਦਮਿਕ ਫੇਰੀ ਦਾ ਆਯੋਜਨ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਇੰਸਟੀਟਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਵਲੋਂ …

Leave a Reply