Thursday, April 25, 2024

ਚੀਫ ਖਾਲਸਾ ਦੀਵਾਨ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ 12 ਨੂੰ

10 ਉਚ ਸਖ਼ਸ਼ੀਅਤਾਂ ਨੂੰ ਦੀਵਾਨ ਵੱਲੋਂ ਕੀਤਾ ਜਾਵੇਗਾ ਸਨਮਾਨਿਤ – ਡਾ. ਸੰਤੋਖ ਸਿੰਘ

PPN1008201804ਅੰਮ੍ਰਿਤਸਰ, 10 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਿੱਖ ਜਗਤ ਦੀ ਪ੍ਰਮੁੱਖ ਸੰਸਥਾ ਚੀਫ਼ ਖਾਲਸਾ ਦੀਵਾਨ  ਚੈਰੀਟੇਬਲ  ਸੁਸਾਇਟੀ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਅਲੌਕਿਕ ਕੀਰਤਨ ਦਰਬਾਰ 12 ਅਗਸਤ ਦਿਨ ਐਤਵਾਰ ਸ਼ਾਮ 5:00 ਤੋਂ ਰਾਤ 10:00 ਵਜੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸਜਾਇਆ ਜਾ ਰਿਹਾ ਹੈ। ਜਿਸ ’ਚ ਪ੍ਰਸਿੱਧ ਰਾਗੀ, ਗੁਰੂ ਜਸ ਗਾਇਨ ਰਾਹੀਂ ਆਈ ਹੋਈ ਸੰਗਤ ਨੂੰ ਨਿਹਾਲ ਕਰਨਗੇ।
ਇਸ ਸਬੰਧੀ ਪੱਤਰਕਾਰ ਨੂੰ ਜਾਣਕਾਰੀ ਦਿੰਦਿਆਂ ਦੀਵਾਨ ਦੇ ਪ੍ਰਧਾਨ ਡਾ. ਸੰਤੋਖ ਸਿੰਘ ਨੇ ਦੱਸਿਆ ਕਿ ਦੀਵਾਨ ਦੀ ਸਰਪ੍ਰਸਤੀ ਹੇਠ 50 ਤੋਂ ਵਧੇਰੇ ਵਿੱਦਿਅਕ ਸੰਸਥਾਵਾਂ ਸ੍ਰੀ ਗੁਰੂ ਹਰਕ੍ਰਿਸ਼ਨ ਦੇ ਨਾਮ ’ਤੇ ਸਫ਼ਲਤਾ ਪੂਰਵਕ ਚੱਲ ਰਹੀਆਂ ਹਨ ਤੇ ਸਮੂਹ ਅਦਾਰਿਆਂ ’ਚ ਵਿਦਿਆਰਥੀਆਂ ਜਿੱਥੇ ਵਿੱਦਿਆ ਪੱਖੋਂ ਪ੍ਰੀਖਿਆਵਾਂ ’ਚ ਸ਼ਾਨਦਾਰ ਨਤੀਜੇ ਹਾਸਲ ਕਰ ਰਹੇ ਹਨ, ਉਥੇ ਵੱਖ ਵੱਖ ਗਤੀਵਿਧੀਆਂ ’ਚ ਵੀ ਨਾਮਣਾ ਖੱਟ ਕੇ ਅਦਾਰੇ, ਜ਼ਿਲ੍ਹੇ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਉਕਤ ਸਮਾਗਮ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ।
ਡਾ. ਸੰਤੋਖ ਸਿੰਘ ਨੇ ਦੱਸਿਆ ਕਿ ਸਮਾਗਮ ਮੌਕੇ ਪੁੱਜ ਰਹੀਆਂ ਸ਼ਖਸੀਅਤਾਂ ਜਿਨ੍ਹਾਂ ਏਅਰ ਚੀਫ ਮਾਰਸ਼ਲ ਬਰਿੰਦਰ ਸਿੰਘ ਧਨੋਆ, ਤਰਲੋਚਨ ਸਿੰਘ ਸਾਬਕਾ ਚੇਅਰਮੈਨ ਕੌਮੀ ਘੱਟਗਿਣਤੀ ਕਮਿਸ਼ਨ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਸੰਧੂ, ਗੁਰੂ ਰਾਮਦਾਸ ਮੈਡੀਕਲ ਯੂਨੀਵਰਸਟੀ ਦੇ ਡਾ. ਕੁਲਵੰਤ ਸਿੰਘ ਡੇਡ, ਇਕਬਾਲ ਸਿੰਘ ਲਾਲਪੁਰਾ ਸ੍ਰੀ ਆਨੰਦਪੁਰ ਸਾਹਿਬ, ਡਾ. ਐਸ.ਪੀ ਸਿੰਘ ਸਾਬਕਾ ਉਪ ਕੁਲਪਤੀ ਗੁਰੂ ਨਾਨਕ ਦੇਵ ਯੂਨੀਵਰਸਿਟੀ, ਡਾ. ਅਮਰਜੀਤ ਸਿੰਘ ਦੂਆ ਲੁਧਿਆਣਾ, ਇੰਜੀਨੀਅਰ ਜਸਵੰਤ ਸਿੰਘ ਗਿੱਲ ਨੂੰ ਮੈਨੇਜ਼ਮੈਂਟ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਕੀਰਤਨ ਦਰਬਾਰ ਸਮੇਂ ਭਾਈ ਅਜੀਤ ਸਿੰਘ ਸੁਖਮਨੀ ਸੇਵਾ ਸੁਸਾਇਟੀ ਵਾਲੇ, ਬੀਬੀ ਪ੍ਰਭਜੋਤ ਕੌਰ ਜੀ.ਟੀ ਰੋਡ ਸਕੂਲ ਜਥੇ ਵਾਲੇ, ਭਾਈ ਰਾਜਿੰਦਰ ਸਿੰਘ ਜਾਪ ਸੈਂਟਰਲ ਖਾਲਸਾ ਯਤੀਮਖਾਨੇ ਵਾਲੇ, ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵਾਲੇ, ਭਾਈ ਜੋਗਿੰਦਰ ਸਿੰਘ ਰਿਆੜ ਲੁਧਿਆਣੇ ਵਾਲੇ, ਭਾਈ ਮਨਦਿਰ ਸਿੰਘ ਸ੍ਰੀਨਗਰ ਵਾਲੇ, ਭਾਈ ਗੁਰਚਰਨ ਸਿੰਘ ਰਸੀਆ ਲੁਧਿਆਣੇ ਵਾਲੇ ਰਸਭਿੰਨਾ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕਰਨਗੇ।
ਇਸ ਮੋਕੇ ਤੇ ਮੀਤ ਪ੍ਰਧਾਨ ਸਰਬਜੀਤ ਸਿੰਘ, ਹਰਜਿੰਦਰ ਸਿੰਘ, ਹਰਮਿੰਦਰ ਸਿੰਘ, ਡਾ. ਧਾਰਮਵੀਰ ਸਿੰਘ, ਡਾ. ਸੁੂਖਵਿੰਦਰ ਸਿੰਘ ਵਾਲਿਆ, ਆਨਰੇਰੀ ਸਕੱਤਰ ਨਰਿੰਦਰ ਸਿੰਘ ਖੁਰਾਣਾ, ਆਨਰੇਰੀ ਸਕੱਤਰ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਆਦਿ ਹਾਜ਼ਰ ਸਨ।

 

Check Also

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹੈਲਪਲਾਈਨ ਨੰਬਰ ਜਾਰੀ

ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ …

Leave a Reply