Thursday, March 28, 2024

ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ – ਡਾ. ਅਨਵਰ ਭਸੌੜ

PPN1008201805ਧੂਰੀ, 10 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ) – ਆਮ ਆਦਮੀ ਪਾਰਟੀ ਦੇ ਧੂਰੀ ਹਲਕੇ ਦੇ ਆਗੂ ਤੇ ਸਮਾਜ ਸੇਵੀ ਨੌਜਵਾਨ ਡਾ: ਅਨਵਰ ਭਸੌੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿੰਨ੍ਹੇ ਵੀ ਸੜਕੀ ਹਾਦਸੇ ਹੋ ਰਹੇ ਹਨ, ਉਨ੍ਹਾਂ ਵਿੱਚੋਂ ਸਭ ਤੋਂ ਵੱਡਾ ਕਾਰਨ ਅਵਾਰਾ ਪਸ਼ੂ ਹਨ। ਥਾਂ-ਥਾਂ `ਤੇ ਅਵਾਰਾ ਪਸ਼ੂਆਂ ਦਾ ਸੜਕ `ਤੇ ਖੜ੍ਹਨਾ ਹਾਦਸਿਆਂ ਨੂੰ ਸੱਦਾ ਦੇ ਰਿਹਾ ਹੈ। ਜਦ ਕਿ ਸਰਕਾਰ ਲੰਮੇ ਸਮੇਂ ਤੋਂ ਲੈ ਕੇ ਸਾਡੇ ਕੋਲੋਂ ਗਊ ਸੈਸ ਦੇ ਨਾਂ ਤੇ ਟੈਕਸ ਵਸੂਲ ਕਰ ਰਹੀ ਹੈ, ਪਰ ਉਸ ਟੈਕਸ ਦੇ ਨਾਲ ਪੰਜਾਬ ਦੇ ਵਿੱਚ ਮੈਨੂੰ ਨਹੀਂ ਲੱਗਦਾ ਕਿ ਕਿਤੇ ਵੀ ਕੀ ਗਊਸਾਲਾ ਖੁੱਲੀ ਹੋਵੇ ਜਾ ਅਵਾਰਾ ਪਸ਼ੂਆਂ ਨੂੰ ਰੱਖਣ ਦਾ ਕੋਈ ਪ੍ਰਬੰਧ ਕੀਤਾ ਗਿਆ ਹੋਵੇ। ਜਿਹੜੀ ਸਰਕਾਰ ਦੀ ਡੇਢ ਸਾਲ ਦੀ ਕਾਰਜਕਾਰੀ ਹੈ ਉਹ ਹੁਣ ਤੱਕ ਪੂਰੀ ਨਾਕਾਮ ਰਹੀ ਹੈ। ਸਿੱਟੇ ਵਜੋਂ ਅੱਜ ਪੰਜਾਬ ਦਾ ਹਰ ਵਰਗ ਦੁੱਖੀ ਹੈ। ਪੰਜਾਬ ਦਾ ਹਰ ਵਰਗ ਰੋੜਾਂ ਤੇ ਸੰਘਰਸ਼ ਕਰਨ ਲਈ ਮਜਬੂਰ ਕਰ ਦਿੱਤਾ ਹੈ। ਚਾਹੇ ਵਾਧਦੇ ਹੋਏ ਬਿਜਲੀ ਦੇ ਬਿੱਲਾਂ ਨੂੰ ਲੈ ਕੇ, ਚਾਹੇ ਨੌਜਵਾਨੀ ਦੀ ਬੇਰੁਜਗਾਰੀ ਦੀਆਂ ਸਮੱਸਿਆਵਾਂ ਨੂੰ ਲੈ ਕੇ ਅਤੇ ਸਭ ਤੋਂ ਵੱਡੀ ਜੋ ਪੰਜਾਬ ਦੇ ਵਿੱਚ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਸਾਡੇ  ਪੰਜਾਬ ਦੇ ਹਰ ਵਰਗ ਦੇ ਲੋਕ ਸਰਕਾਰ ਤੋਂ ਦੁਖੀ ਹਨ।ਇਸ ਲਈ ਚਿੰਤਾ ਦਾ ਵਿਸ਼ਾ ਹੈ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਲੋੜੀਦੀਆਂ ਸਹੂਲਤਾਂ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾਣ, ਤਾਂ ਕਿ ਜਿਹੜੇ ਵਾਅਦੇ ਸਰਕਾਰ ਲੋਕਾਂ ਨਾਲ ਕਰਕੇ ਬਣੀ ਹੈ, ਉਹ ਪੂਰੇ ਕੀਤੇ ਜਾਣ।

 

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply