Friday, March 29, 2024

ਖੇਤੀਬਾੜੀ ਵਿਭਾਗ ਬਗਲੀ ਕਲਾਂ ਨੇ ਲਾਇਆ ਕਿਸਾਨ ਸਿਖਲਾਈ ਕੈਂਪ

PPN1008201811ਸਮਰਾਲਾ, 10  ਅਗਸਤ (ਪੰਜਾਬ ਪੋਸਟ – ਕੰਗ)  – ਖੇਤੀਬਾੜੀ ਵਿਭਾਗ ਸਮਰਾਲਾ ਵੱਲੋਂ ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਡਾ. ਪਰਮਜੀਤ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।ਜਿਸ ਦੀ ਪ੍ਰਧਾਨਗੀ ਡਾ. ਰੰਗੀਲ ਸਿੰਘ ਖੇਤੀਬਾੜੀ ਅਫਸਰ ਸਮਰਾਲਾ ਵੱਲੋਂ ਕੀਤੀ ਗਈ।
ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਗੁਰਮੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ (ਪੀ.ਪੀ) ਸਮਰਾਲਾ ਨੇ ਕਿਹਾ ਕਿ ਕਿਸਾਨ ਆਪਣੀਆਂ ਫਸਲਾਂ ਉਤੇ ਕੀੜੇਮਾਰ ਜ਼ਹਿਰਾਂ ਦੀ ਵਰਤੋ ਲੋੜ ਪੈਣ ਤੇ ਮਾਹਿਰਾਂ ਦੇ ਰਾਏ ਅਨੁਸਾਰ ਹੀ ਕਰਨ ਤਾਂ ਜੋ ਬੇਲੋੜੇ ਖਰਚੇ ਤੋਂ ਬਚਿਆ ਜਾ ਸਕੇ ਅਤੇ ਪੈਦਾ ਕੀਤੀ ਉਪਜ ਵੀ ਜ਼ਹਿਰ ਮੁਕਤ ਹੋਵੇ। ਉਹਨਾਂ ਨੇ ਕਿਸਾਨਾਂ ਨੂੰ ਬਾਸਮਤੀ ਵਿੱਚ ਐਸੀਫੇਟ, ਟਰਾਇਜ਼ੋਫਾਸ, ਕਾਰਵੈਡਾਜਿਨ, ਥਾਇਅਨਿਥਾਕਸਮ ਅਤੇ ਟਰਾਈਸਾਈਕਲਾਜ਼ੋਲ ਵਰਗੀਆਂ ਜ਼ਹਿਰਾਂ ਦੀ ਬੇਲੋੜੀ ਵਰਤੋ ਤੋਂ ਸੰਕੋਚ ਕਰਨ ਲਈ ਸਾਵਧਾਨ ਕਰਦਿਆਂ ਦੱਸਿਆ ਕਿ ਇਹਨਾਂ ਜ਼ਹਿਰਾਂ ਦਾ ਮਨੁੱਖੀ ਸਿਹਤ ਤੇ ਬੜਾ ਅਸਰ ਪੈਂਦਾ ਹੈ ਅਤੇ ਬਾਸਮਤੀ ਦੀ ਫਸਲ ਦੇ ਐਕਸਪੋਰਟ ਤੇ ਪ੍ਰਭਾਵ ਪੈਂਦਾ ਹੈ।ਜਿਸ ਕਾਰਨ ਘਰੇਲੂ ਮੰਡੀ ਵਿੱਚ ਭਾਅ ਪੂਰਾ ਨਾ ਮਿਲਣ ਕਰਕੇ ਕਿਸਾਨਾਂ ਦਾ ਆਰਥਿਕ ਨੁਕਸਾਨ ਵੀ ਹੁੰਦਾ ਹੈ।
ਡਾ. ਹਰਜਿੰਦਰ ਕੌਰ ਖੇਤੀਬਾੜੀ ਵਿਕਾਸ ਅਫਸਰ ਸਮਰਾਲਾ ਨੇ ਕਿਸਾਨਾਂ ਨੂੰ ਝੋਨੇ ਦੀਆਂ ਮੁੱਖ ਬਿਮਾਰੀਆਂ ਅਤੇ ਕੀੜੇ ਮਕੌੜਿਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਹ ਕੀੜਿਆਂ ਦੀ ਰੋਕਥਾਮ ਲਈ ਸਰਬਪੱਖੀ ਕੀਟ ਪ੍ਰਬੰਧ ਅਪਣਾਉਣ ਅਤੇ ਜ਼ਹਿਰਾਂ ਦੀ ਵਰਤੋ ਲੋੜ ਪੈਣ ਤੇ ਸਿਰਫ ਮਾਹਿਰਾਂ ਦੀ ਰਾਏ ਅਨੁਸਾਰ ਹੀ ਕਰਨ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਫਸਲ ਵਿੱਚ ਖਾਦਾ ਦੀ ਬੇਲੋੜੀ ਵਰਤੋਂ ਨਹੀਂ ਕਰਨੀ ਚਾਹੀਦੀ।ਖਾਦ ਤੌਰ ਤੇ ਯੂਰੀਆ ਦੀ ਵਰਤੋ ਘੱਟ ਕਰਨੀ ਚਾਹੀਦੀ ਹੈ। ਡਾ. ਸਨਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ ਸੇਹ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਅਤੇ ਉਸ ਤੋਂ ਹੋਣ ਵਾਲੇ ਨੁਕਸਾਨ ਅਤੇ ਪਰਾਲੀ ਨੂੰ ਖੇਤ ਵਿੱਚ ਵਾਹੁਣ ਦੇ ਲਾਭਾਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ। ਨਾਲ ਹੀ ਪਰਾਲੀ ਨੂੰ ਖੇਤ ਵਿੱਚ ਵਾਹੁਣ ਵਾਲੇ ਮਸ਼ੀਨਾਂ ਤੇ ਸਬਸਿਡੀ ਵਾਸਤੇ ਅਰਜ਼ੀ ਦੇਣ ਦੀ ਆਖਰੀ ਮਿਤੀ ਜੋ ਕਿ 22 ਅਗਸਤ 2018 ਬਾਰੇ ਜਾਣੂ ਕਰਵਾਇਆ। ਅੰਤ ਵਿੱਚ ਡਾ. ਰੰਗੀਲ ਸਿੰਘ ਖੇਤੀਬਾੜੀ ਅਫਸਰ ਸਮਰਾਲਾ ਵੱਲੋਂ ਸਾਰੇ ਕਿਸਾਨਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ ਅਤੇ ਨੌਜਵਾਨ ਕਿਸਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ।
 ਇਸ ਮੌਕੇ ਤੇ ਖੇਤੀਬਾੜੀ ਵਿਭਾਗ ਵੱਲੋਂ ਸਰਬਜੀਤ ਸਿੰਘ ਬੀ.ਡੀ.ਐਮ ਆਤਮਾ, ਤੇਜਿੰਦਰ ਸਿੰਘ ਏ.ਐਸ.ਆਈ, ਗੁਰਚਰਨ ਸਿੰਘ ਟੈਕਨੀਕਲ ਗਰੇਡ ਅਤੇ ਕਿਸਾਨਾਂ ਵਿੱਚੋਂ ਬਲਦੇਵ ਸਿੰਘ, ਜੰਗ ਸਿੰਘ, ਬੂਟਾ ਸਿੰਘ, ਬਿੱਕਰ ਸਿੰਘ, ਤਰਲੋਕ ਸਿੰਘ, ਸਤਨਾਮ ਸਿੰਘ, ਜਗਰੂਪ ਸਿੰਘ, ਬਿੱਕਰ ਸਿੰਘ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।
 

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply