Thursday, March 28, 2024

ਸ਼੍ਰੋਮਣੀ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ ਦੇ ਦਾਖਲੇ ਸ਼ੁਰੂ

ਅੰਮ੍ਰਿਤਸਰ, 10 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਨਵੰਬਰ 2018 ਅਤੇ ਜਨਵਰੀ 2019 ਵਿੱਚ ਲਈ SGPCਜਾਣ ਵਾਲੀ ਧਾਰਮਿਕ ਪ੍ਰੀਖਿਆ ਦੇ ਦਾਖ਼ਲਾ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਨੇ ਦੱਸਿਆ ਕਿ ਸਕੂਲਾਂ/ ਕਾਲਜਾਂ ਦੇ ਵਿਦਿਆਰਥੀਆਂ ਨੂੰ ਗੁਰਬਾਣੀ, ਸਿੱਖ ਇਤਿਹਾਸ, ਸਿੱਖ ਰਹਿਣੀ ਅਤੇ ਸਿੱਖੀ ਦੇ ਸੰਸਕਾਰਾਂ ਨਾਲ ਜੋੜਨ ਲਈ ਹਰ ਸਾਲ ਲਈ ਜਾਂਦੀ ਧਾਰਮਿਕ ਪ੍ਰੀਖਿਆ ਵਿਚ ਹਜ਼ਾਰਾਂ ਵਿਦਿਆਰਥੀ ਭਾਗ ਲੈਂਦੇ ਹਨ। ਉਨ੍ਹਾਂ ਦੱਸਿਆ ਕਿ ਧਾਰਮਿਕ ਪ੍ਰੀਖਿਆ ਲਈ ਚਾਰ ਦਰਜੇ ਬਣਾਏ ਗਏ ਹਨ, ਜਿਨ੍ਹਾਂ ਵਿੱਚੋਂ ਪਹਿਲੇ, ਦੂਸਰੇ ਦਰਜੇ ਦੀ ਪ੍ਰੀਖਿਆ ਨਵੰਬਰ 2018 ਅਤੇ ਤੀਸਰੇ, ਚੌਥੇ ਦੀ ਦਰਜੇ ਦੀ ਪ੍ਰੀਖਿਆ ਜਨਵਰੀ 2019 ਵਿਚ ਹੋਵੇਗੀ।ਨਵੰਬਰ 2018 ਦੀ ਪ੍ਰੀਖਿਆ ਲਈ ਵਿਦਿਆਰਥੀ 15 ਸਤੰਬਰ 2018 ਅਤੇ ਜਨਵਰੀ 2019 ਦੀ ਪ੍ਰੀਖਿਆ ਲਈ 30 ਨਵੰਬਰ 2018 ਤੱਕ ਦਾਖ਼ਲਾ ਫਾਰਮ ਜਮ੍ਹਾਂ ਕਰਵਾ ਸਕਦੇ ਹਨ।ਜੌੜਾਸਿੰਘਾ ਅਨੁਸਾਰ ਧਾਰਮਿਕ ਪ੍ਰੀਖਿਆ ਵਿਚ ਵੱਖ-ਵੱਖ ਦਰਜਿਆਂ ਅਧੀਨ ਛੇਵੀਂ ਕਲਾਸ ਤੋਂ ਲੈ ਕੇ ਪੋਸਟ ਗ੍ਰੈਜੂਏਸ਼ਨ ਤੱਕ ਦੇ ਵਿਦਿਆਰਥੀ ਹਿੱਸਾ ਲੈ ਸਕਦੇ ਹਨ। ਵੱਖ-ਵੱਖ ਚਾਰ ਦਰਜਿਆਂ ਦੀ ਦਾਖਲਾ ਫੀਸ ਕ੍ਰਮਵਾਰ 5/-, 10/-, 15/- ਤੇ 20/- ਰੁਪਏ ਹੈ। ਉਨ੍ਹਾਂ ਦੱਸਿਆ ਕਿ ਮੈਰਿਟ ਵਿਚ ਆਉਣ ਵਾਲੇ ਵਿਦਿਆਰਥੀਆਂ ਨੂੰ ਪਹਿਲੇ, ਦੂਜੇ, ਤੀਜੇ ਅਤੇ ਚੌਥੇ ਦਰਜੇ ਵਿਚ ਕ੍ਰਮਵਾਰ 1100/-, 2100/-, 3100/- ਅਤੇ 4100/- ਰੁਪਏ ਵਜ਼ੀਫੇ ਦੇ ਤੌਰ ’ਤੇ ਦਿੱਤੇ ਜਾਂਦੇ ਹਨ। ਇਸ ਤੋਂ ਇਲਾਵਾ ਪਹਿਲੇ, ਦੂਜੇ ਅਤੇ ਤੀਜੇ ਸਥਾਨ ਪੁਰ ਆਉਣ ਵਾਲੇ ਵਿਦਿਆਰਥੀਆਂ ਨੂੰ ਵਜ਼ੀਫੇ ਤੋਂ ਇਲਾਵਾ 5100/-, 4100/- ਅਤੇ 3100/- ਰੁਪਏ ਵਿਸ਼ੇਸ ਸਨਮਾਨ ਵਜੋਂ ਦਿੱਤੇ ਜਾਂਦੇ ਹਨ। ਧਾਰਮਿਕ ਪ੍ਰੀਖਿਆ ਦੇ ਦਾਖ਼ਲਾ ਫਾਰਮ ਧਰਮ ਪ੍ਰਚਾਰ ਕਮੇਟੀ ਦੇ ਧਾਰਮਿਕ ਪ੍ਰੀਖਿਆ ਵਿਭਾਗ ਤੋਂ ਮੁਫ਼ਤ ਪ੍ਰਾਪਤ ਕੀਤੇ ਜਾ ਸਕਦੇ ਹਨ। ਇਸ ਤੋਂ ਇਲਾਵਾ ਧਾਰਮਿਕ ਪ੍ਰੀਖਿਆ ਦਾ ਸਿਲੇਬਸ ਤੇ ਦਾਖਲਾ ਫਾਰਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵੈਬਸਾਈਟ ਤੋਂ ਵੀ ਡਾਊਨਲੋਡ ਕੀਤਾ ਜਾ ਸਕਦਾ ਹੈ। ਜਾਣਕਾਰੀ ਲਈ 0183-2553956-60 (ਐਕਸ. 305) ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਚੀਫ ਖਾਲਸਾ ਦੀਵਾਨ ਇੰਸਟੀਟਿਊਟ ਵਲੋਂ ਕੋਕਾ ਕੋਲਾ ਪਲਾਂਟ ਦੀ ਅਕਾਦਮਿਕ ਫੇਰੀ ਦਾ ਆਯੋਜਨ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਇੰਸਟੀਟਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਵਲੋਂ …

Leave a Reply