Friday, March 29, 2024

ਇੰਪਲਾਈਜ਼ ਕਮੇਟੀ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਗੇਟ ਰੈਲੀ

PPN1108201804ਬਠਿੰਡਾ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਇੰਪਲਾਈਜ਼ ਤਾਲਮੇਲ ਕਮੇਟੀ ਵੱਲੋਂ ਥਰਮਲ ਦੇ ਮੇਨ ਗੇਟ ਤੇ ਰੈਲੀ ਕਰਦਿਆਂ ਥਰਮਲ ਨੂੰ ਪਰਾਲੀ ਤੇ ਚਲਾਉਣ ਬਾਰੇ ਸਰਕਾਰ ਦੇ ਫੈਸਲੇ ਦੀ ਜਾਣਕਾਰੀ ਮੁਲਾਜਮਾਂ ਨੂੰ ਦਿੱਤੀ ਗਈ ਅਤੇ 11 ਅਗਸਤ ਨੂੰ ਪੰਜਾਬ ਦੇ ਯੂਟੀ ਦੀ ਐਕਸ਼ਨ ਕਮੇਟੀ ਵੱਲੋਂ ਦਿੱਤੇ ਜਾ ਰਹੇ ਰੋਸ ਧਰਨੇ ਸਬੰਧੀ ਵੀ ਜਾਣਕਾਰੀ ਦਿੱਤੀ।ਆਗੂਆਂ ਨੇ ਮੰਗ ਕੀਤੀ ਕਿ ਪਿਛਲੇ ਲੰਬੇ ਸਮੇਂ ਤੋਂ ਮੁਲਾਜ਼ਮਾਂ ਦੀਆਂ ਮੰਗਾਂ ਨਹੀ ਮੰਨੀਆਂ ਗਈਆਂ, ਜਿਵੇਂ ਕਿ ਡੀ.ਏ ਦੀਆਂ ਕਿਸ਼ਤਾਂ ਸਮੇਂ ਸਿਰ ਦੇਣਾ, ਰਹਿੰਦਾ ਬਕਾਇਆ ਦੇਣਾ, ਪੇਅ ਕਮਿਸ਼ਨ ਦੀ ਰਿਪੋਰਟ ਲਾਗੂ ਕਰਨਾ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨਾ ਅਤੇ ਸਾਰੇ ਮਹਿਕਮਿਆਂ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ, ਨਵੀਂ ਭਰਤੀ ਵਾਲੇ ਮੁਲਾਜ਼ਮਾਂ ਨੂੰ ਪੂਰੀ ਤਨਖਾਹ ਦੇਣਾ, ਸਮੂਹ ਮਹਿਕਮਿਆਂ ਵਿੱਚ ਖਾਲੀ ਪਈਆਂ ਪੋਸਟਾਂ ਭਰਨਾ ਆਦਿ ਮੰਗਾਂ ਸਬੰਧੀ 11 ਅਗਸਤ 2018 ਨੂੰ ਪਟਿਆਲਾ ਵਿਖੇ ਸੂਬਾ ਪੱਧਰੀ ਧਰਨਾ ਪਾਵਰਕਾਮ ਦੇ ਹੈਡ ਆਫਿਸ ਮੂਹਰੇ ਦਿੱਤਾ ਜਾਵੇਗਾ ਅਤੇ ਮੋਤੀ ਮਹਿਲ ਵੱਲ ਮਾਰਚ ਕੀਤਾ ਜਾਵੇਗਾ।ਧਰਨੇ ਵਿੱਚ ਥਰਮਲ ਪਲਾਂਟਾਂ ਦੇ ਸੈਂਕੜੇ ਮੁਲਾਜਮ ਸ਼ਾਮਲ ਹੋਣਗੇ।
ਇਸ ਮੌਕੇ ਰੈਲੀ ਨੂੰ ਪ੍ਰਕਾਸ਼ ਸਿੰਘ, ਗੁਰਸੇਵਕ ਸਿੰਘ ਸੰਧੂ, ਜਸਵਿੰਦਰ ਸਿੰਘ ਬਰਾੜ, ਰੂਪ ਸਿੰਘ, ਜਸਵੀਰ ਸਿੰਘ, ਰਘਵੀਰ ਸਿੰਘ, ਮਦਨ ਰਾਣਾ ਆਦਿ ਨੇ ਵੀ ਸੰਬੋਧਨ ਕੀਤਾ।
 

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply