Friday, March 29, 2024

15 ਅਗਸਤ ਨੂੰ ਅੰਮ੍ਰਿਤਸਰ `ਚ ਮਨਪ੍ਰੀਤ ਸਿੰਘ ਬਾਦਲ ਲਹਿਰਾਉਣਗੇ ਕੌਮੀ ਝੰਡਾ

ਆਜ਼ਾਦੀ ਦਿਵਸ ਪਰੇਡ ਅਤੇ ਸਭਿਆਚਾਰਕ ਪ੍ਰੋਗਰਾਮ ਦੀ ਫੁੱਲ ਡਰੈਸ ਰਿਹਰਸਲ 13 ਨੂੰ

PPN1108201813ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) – 72ਵੇਂ ਆਜ਼ਾਦੀ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਰੋਹ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਹੋਵੇਗਾ ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਸਮਾਰੋਹ ਦੇ ਮੁੱਖ ਮਹਿਮਾਨ ਵਜੋਂ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ 15 ਅਗਸਤ ਨੂੰ ਸਵੇਰੇ 9:00 ਵਜੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।ਇਸ ਸਮਾਰੋਹ ਦੀ ਫੁੱਲ ਡਰੈੱਸ ਰਿਹਰਸਲ 13 ਅਗਸਤ ਨੂੰ ਸਟੇਡੀਅਮ ਵਿਖੇ ਕੀਤੀ ਜਾਵੇਗੀ।
          ਇਸ ਸਬੰਧੀ ਅੱਜ ਗੁਰੂ ਨਾਨਕ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਦੇ ਪ੍ਰਬੰਧਾਂ ਦਾ ਜਾਇਜਾ ਲੈਣ ਉਪਰੰਤ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕੀਤੀ।
        ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੌਕੇ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ ਕੈਡਿਟਾਂ, ਐਨ.ਐਸ.ਐਸ ਸਕਾੳੂਟਸ ਤੇ ਗਰਲਜ਼ ਗਾਈਡਸ ਦੀਆਂ ਟੁਕੜੀਆਂ ਤੋਂ ਇਲਾਵਾ ਪੁਲਿਸ ਅਤੇ ਸਕੂਲੀ ਬੈਂਡ ਪਰੇਡ ਵਿਚ ਹਿੱਸਾ ਲੈਂਦੇ ਹੋਏ ਕੌਮੀ ਝੰਡੇ ਨੂੰ ਸਲਾਮੀ ਦੇਣਗੇ।ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪੀ.ਟੀ ਸ਼ੋਅ ਅਤੇ ਦੇਸ਼ ਭਗਤੀ ’ਤੇ ਆਧਾਰਿਤ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ ਅਤੇ ਗਿੱਧੇ ਅਤੇ ਭੰਗੜੇ ਦੀਆਂ ਧਮਾਲਾਂ ਪੈਣਗੀਆਂ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਆਜ਼ਾਦੀ ਦਿਵਸ ਮੌਕੇ ਹੋਣ ਵਾਲੇ ਸਮਾਗਮ ਵਿਚ ਉਹ ਆਪਣੇ ਪਰਿਵਾਰਾਂ ਸਮੇਤ ਭਰਵੀਂ ਸ਼ਮੂਲੀਅਤ ਕਰਨ।
         ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਹਿਮਾਂਸ਼ੂ ਅਗਰਵਾਲ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਮੈਡਮ ਅਲਕਾ ਕਾਲੀਆ, ਕਾਰਜਕਾਰੀ ਮੈਜਿਸਟਰੇਟ ਸ਼ਿਵਰਾਜ ਸਿੰਘ ਬੱਲ, ਡੀ.ਸੀ.ਪੀ ਅਮਰੀਕ ਸਿੰਘ ਪਵਾਰ, ਐਸ;ਡੀ:ਐਮ ਅੰਮਿ੍ਰਤਸਰ-1 ਵਿਕਾਸ ਹੀਰਾ, ਐਸ.ਡੀ.ਐਮ ਅੰਮਿ੍ਰਤਸਰ-2 ਰਾਜੇਸ਼ ਸ਼ਰਮਾ, ਰਿਜਨਲ ਟਰਾਂਸਪੋਰਟ ਅਥਾਰਟੀ ਰਜਨੀਸ਼ ਅਰੋੜਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
         

 

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply