Friday, March 29, 2024

ਏਮਜ਼ ਪ੍ਰਾਜੈਕਟ ਬਾਰੇ ਪੰਜਾਬੀਆਂ ਨੂੰ ਗੁੰਮਰਾਹ ਕਰ ਰਹੇ ਹਨ ਮਨਪ੍ਰੀਤ ਬਾਦਲ – ਹਰਸਿਮਰਤ ਬਾਦਲ

ਬਠਿੰਡਾ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਵਿੱਤ Harsimrat Kaur Badalਮੰਤਰੀ ਮਨਪ੍ਰੀਤ ਸਿੰਘ ਬਾਦਲ ਇਹ ਕਹਿ ਕੇ ਪੰਜਾਬੀਆਂ ਨੂੰ ਗੁੰਮਰਾਹ ਕਰ ਰਹੇ ਹਨ। ਕਿ ਕੇਂਦਰੀ ਸਿਹਤ ਮੰਤਰਾਲਾ ਸਾਰੀਆਂ ਮਨਜ਼ੂਰੀਆਂ ਵਾਸਤੇ ਅਦਾਇਗੀ ਕਰਨ ਲਈ, ਜਿਹਨਾਂ ਵਿਚ ਸੀਐਲਯੂ ਖਰਚੇ ਵੀ ਸ਼ਾਮਿਲ ਹਨ, ਕਾਨੂੰਨੀ ਤੌਰ ਤੇ ਪਾਬੰਦ ਹੈ।ਉਹਨਾਂ ਕਿਹਾ ਕਿ ਜਦਕਿ ਸੱਚਾਈ ਇਹ ਹੈ ਕਿ ਸੂਬਾ ਸਰਕਾਰ ਨੇ ਏਮਜ਼ ਪ੍ਰਾਜੈਕਟ ਦੇ ਬੁਨਿਆਦੀ ਢਾਂਚੇ ਅਤੇ ਸਾਰੀਆਂ ਪ੍ਰਵਾਨਗੀਆਂ ਦਾ ਖਰਚਾ ਉਠਾਉਣ ਵਾਸਤੇ ਇੱਕ ਐਮ.ਓ.ਯੂ ਸਹੀਬੰਦ ਕੀਤਾ ਸੀ।ਪ੍ਰੈਸ ਬਿਆਨ ਜਾਰੀ ਕਰਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਇਹ ਗੱਲ ਮੰਨਣਯੋਗ ਨਹੀਂ ਹੈ ਕਿ ਕਾਂਗਰਸੀ ਵਿੱਤ ਮੰਤਰੀ ਨੂੰ ਸੂਬੇ ਅਤੇ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਵਿਚਕਾਰ ਏਮਜ਼ ਪ੍ਰਾਜੈਕਟ ਉੱਤੇ ਹੋਏ ਐਮ.ਓ.ਯੂ ਬਾਰੇ ਜਾਣਕਾਰੀ ਨਹੀਂ ਹੈ।ਉਹਨਾਂ ਕਿਹਾ ਕਿ ਹੁਣ ਇੰਝ ਜਾਪਦਾ ਹੈ ਕਿ ਸਾਨੂੰ ਵਿੱਤ ਮੰਤਰੀ ਨੂੰ ਐਮ.ਓ.ਯੂ ਦੀਆਂ ਜਰੂਰੀ ਮੱਦਾਂ ਪੜਾਉਣ ਵਾਸਤੇ ਮੀਡੀਆ ਤੱਕ ਪਹੰੁਚ ਕਰਨੀ ਪਵੇਗੀ।ਇਹ ਸਪੱਸ਼ਟ ਹੈ ਕਿ ਮਨਪ੍ਰੀਤ ਬਾਦਲ ਜਾਣਬੁੱਝ ਕੇ ਸਿਆਸਤ ਕਰ ਰਿਹਾ ਹੈ ਅਤੇ ਪ੍ਰਾਜੈਕਟ ਵਾਸਤੇ ਜਰੂਰੀ ਸਹੂਲਤਾਂ ਅਤੇ ਪ੍ਰਵਾਨਗੀਆਂ ਨੂੰ ਇਸ ਲਈ ਦੇਣ ਤੋਂ ਇਨਕਾਰ ਕਰ ਰਿਹਾ ਹੈ ਤਾਂ ਕਿ ਬਠਿੰਡਾ ਵਿਚ 925 ਕਰੋੜ ਰੁਪਏ ਦੀ ਲਾਗਤ ਵਾਲਾ ਵੱਕਾਰੀ ਪ੍ਰਾਜੈਕਟ ਸਥਾਪਤ ਕਰਨ ਦਾ ਸਿਹਰਾ ਪਿਛਲੀ ਅਕਾਲੀ ਭਾਜਪਾ ਸਰਕਾਰ ਦੇ ਸਿਰ ਨਾ ਬੱਝੇ।
ਮਨਪ੍ਰੀਤ ਬਾਦਲ ਵੱਲੋਂ ਕੀਤੀਆਂ ਟਿੱਪਣੀਆਂ ਕਿ ਜਰੂਰੀ ਇਤਰਾਜ਼ਹੀਣਤਾ ਦੇ ਸਰਟੀਫਿਕੇਟਾਂ ਲਈ ਅਪਲਾਈ ਨਹੀਂ ਕੀਤਾ ਗਿਆ ਹੈ, ਦਾ ਹਵਾਲਾ ਦਿੰਦਿਆਂ ਬੀਬੀ ਬਾਦਲ ਨੇ ਕਿਹਾ ਕਿ ਕੇਂਦਰੀ ਸਿਹਤ ਮੰਤਰੀ ਜੇ.ਪੀ ਨੱਡਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਮਹੀਨੇ 3 ਅਗਸਤ ਨੂੰ ਇੱਕ ਚਿੱਠੀ ਲਿਖ ਕੇ ਦੱਸਿਆ ਸੀ ਕਿ ਕਿਸ ਤਰ੍ਹਾਂ ਇਸ ਪ੍ਰਾਜੈਕਟ ਨੂੰ ਮੁਕੰਮਲ ਕਰਨ ਵਾਲੀ ਏਜੰਸੀ ਸਾਰੇ ਦਸਤਾਵੇਜ਼ ਮੁਕੰਮਲ ਕਰਕੇ ਜਰੂਰੀ ਮਨਜ਼ੂਰੀਆਂ ਵਾਸਤੇ ਸੰਬੰਧਿਤ ਅਧਿਕਾਰੀਆਂ ਕੋਲ ਜਮ੍ਹਾਂ ਕਰਵਾ ਚੁੱਕੀ ਹੈ।ਬੀਬੀ ਬਾਦਲ ਨੇ ਕਿਹਾ ਕਿ ਜੇਕਰ ਕਾਂਗਰਸ ਸਰਕਾਰ ਨੇ ਤੁਰੰਤ ਸਾਰੀਆਂ ਜਰੂਰੀ ਪ੍ਰਵਾਨਗੀਆਂ ਦੇਣ ਦੀ ਪ੍ਰਕਿਰਿਆ ਵਿਚ ਤੇਜ਼ੀ ਨਾ ਲਿਆਂਦੀ ਤਾਂ ਉਹ ਲੋਕਾਂ ਦੀ ਕਚਿਹਰੀ ਵਿਚ ਜਾਣਗੇ ਅਤੇ ਸਰਕਾਰ ਨੂੰ ਲੋਕਾਂ ਦੇ ਹਿੱਤਾਂ ਵਾਸਤੇ ਕੰਮ ਕਰਨ ਲਈ ਮਜ਼ਬੂਰ ਕਰ ਦੇਣਗੇ।।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply