Friday, April 26, 2024

`ਮਿਸ਼ਨ ਤੰਦਰੁਸਤ ਪੰਜਾਬ` ਤਹਿਤ ਪਿੰਡ ਇਸਲਾਮਪੁਰ `ਚ ਵੰਡੇ ਭੌਂ ਸਿਹਤ ਕਾਰਡ

 ਪਠਾਨਕੋਟ, 12 ਅਗਸਤ (ਪੰਜਾਬ ਪੋਸਟ ਬਿਊਰੋ) – ਮਿੱਟੀ ਸਿਹਤ ਕਾਰਡ ਵਿੱਚ ਦਿੱਤੀਆਂ ਜਾਣਕਾਰੀਆਂ ਦੀ ਮਦਦ ਨਾਲ ਕਿਸਾਨਾਂ ਨੂੰ ਫਸਲ ਦੀ ਉੱਪਾਦਕਤਾ PPN1208201806ਵਧਾਉਣ ਅਤੇ ਖੇਤੀ ਲਾਗਤ ਖਰਚੇ ਘੱਟ ਕਰਨ ਵਿੱਚ ਮਦਦ ਮਿਲਦੀ ਹੈ। ਇਹ ਵਿਚਾਰ ਡਾ. ਅਮਰੀਕ ਸਿੰਘ ਭੌਂ ਪਰਖ ਅਫਸਰ ਨੇ ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ.ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ “ਮਿਸ਼ਨ ਤੰਦਰੁਸਤ ਪੰਜਾਬ” ਤਹਿਤ ਪਿੰਡ ਇਸਲਾਮਪੁਰ ਵਿੱਚ ਕਿਸਾਨਾਂ ਨੂੰ ਭੌ ਸਿਹਤ ਕਾਰਡ ਦੇਣ ਲਈ ਲਗਾਏ ਜਾਗਰੁਕਤਾ ਕੈਂਪ ਵਿੱਚ ਜਾਣਕਾਰੀ ਦਿੰਦਿਆਂ ਪ੍ਰਗਟਾਏ।ਇਸ ਸਮੇਂ ਡਾ. ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ, ਗੁਰਦਿੱਤ ਸਿੰਘ, ਸੁਭਾਸ ਚੰਦਰ ਖੇਤੀ ਵਿਸਥਾਰ ਅਫਸਰ, ਨਿਰਪਜੀਤ ਸਿੰਘ ਖੇਤੀ ਉਪ ਨਿਰੀਖਕ, ਅਮਨਦੀਪ ਸਿੰਘ, ਉੱਤਮ ਚੰਦ, ਬਲਜਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
ਕਿਸਾਨਾਂ ਨੂੰ ਭੌਂ ਸਿਹਤ ਕਾਰਡ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆ ਡਾ. ਅਮਰੀਕ ਸਿੰਘ ਨੇ ਕਿਹਾ ਕਿ ਵਿਭਾਗ ਵੱਲੋਂ “ਮਿਸ਼ਨ ਤੰਦਰੁਸਤ ਪੰਜਾਬ” ਤਹਿਤ ਝੋਨੇ ਦੀ ਫਸਲ ਵਿੱਚ ਯੂਰੀਆ ਅਤੇ ਡੀ.ਏ.ਪੀ ਖਾਦ ਦੀ ਵਰਤੋਂ ਸਿਫਾਰਸ਼ਾਂ ਅਨੁਸਾਰ ਕਰਨ ਬਾਰੇ ਚਲਾਈ ਮੁਹਿੰਮ ਸਦਕਾ ਬਲਾਕ ਪਠਾਨਕੋਟ ਵਿੱਚ ਡਾਇਆ ਖਾਦ ਘੱਟ ਵਰਤੋਂ ਕੀਤੀ ਹੈ।ਉਨਾਂ ਕਿਹਾ ਕਿ ਫਸਲਾਂ ਤੋਂ ਲਾਹੇਵੰਦ ਝਾੜ ਲੈਣ ਲਈ ਖਾਦਾਂ ਦੀ ਸਹੀ ਮਾਤਰਾ ਵਿੱਚ ਉਚਿਤ ਸਮੇਂ ਤੇ ਅਤੇ ਯੋਗ ਢੰਗ ਨਾਲ ਵਰਤੋ ਜਰੂਰੀ ਹੈ।ਉਨਾਂ ਕਿਹਾ ਕਿ ਝੋਨੇ ਦੀ ਫਸਲ ਨੂੰ ਨੀਮਕੋਟਡ ਯੂਰੀਆ 90 ਕਿਲੋ ਪ੍ਰਤੀ ਏਕੜ ਅਤੇ ਬਾਸਮਤੀ ਨੂੰ 36 ਕਿਲੋ ਪ੍ਰਤੀ ਏਕੜ ਦੀ ਵਰਤੋਂ ਕਰਨੀ ਚਾਹੀਦੀ ਹੈ ੳਤੇ ਯੂਰੀਆ ਖਾਦ ਝੋਨੇ ਦੀ ਲਵਾਈ ਤੋਂ 45 ਦਿਨਾਂ ਦੇ ਅੰਦਰ ਅੰਦਰ ਪਾ ਦੇਣੀ ਚਾਹੀਦੀ ਹੈ।ਜ਼ਿੰਕ ਸਲਫੇਟ ਖਾਦ ਦੀ ਵਰਤੋਂ ਤਾਂ ਹੀ ਕਰੋ, ਜੇਕਰ ਫਸਲ ਵਿੱਚ ਜ਼ਿੰਕ ਸਲਫੇਟ ਦੀ ਘਾਟ ਦਿਖਾਈ ਦਵੇ।ਉਨਾਂ ਕਿਹਾ ਕਿ ਰੇਤਲੀਆਂ ਅਤੇ ਉੱਚੀਆ ਜ਼ਮੀਨਾਂ ਵਿੱਚ ਕਾਸਤ ਕੀਤੇ ਝੋਨੇ ਦੀ ਫਸਲ ਵਿੱਚ ਖੁਰਾਕੀ ਤੱਤ ਲੋਹੇ ਦੀ ਘਾਟ ਆ ਜਾਂਦੀ ਹੈ।ਉਨਾਂ ਕਿਹਾ ਕਿ ਜੇਕਰ ਲੋਹੇ ਦੀ ਘਾਟ ਆਵੇ ਤਾਂ ਇੱਕ ਕਿਲੋ ਫੈਰਿਸ ਸਲਫੇਟ ਪ੍ਰਤੀ ਏਕੜ ਨੂੰ 100 ਲਿਟਰ ਪਾਣੀ ਦੇ ਘੋਲ ਵਿੱਚ ਛਿੜਕਾਅ ਕਰਨਾ ਚਾਹੀਦਾ।
 ਡਾ. ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ ਨੇ ਕਿਹਾ ਕਿ ਖਾਦਾਂ ਦੀ ਵਰਤੋ ਭੋ ਸਿਹਤ ਕਾਰਡ ਦੇ ਆਧਾਰ ਤੇ ਕਰਨਾ ਉਚਿਤ ਹੈ। ੁਨਾਂ ਕਿਹਾ ਕਿ ਭੌਂ ਪਰਖ ਨਾਲ ਭੂਮੀ ਦੀ ਉਪਜਾਊ ਸ਼ਕਤੀ ਅਤੇ ਸਿਹਤ ਬਾਰੇ ਜਾਣਕਾਰੀ ਮਿਲਦੀ ਹੈ ਅਤੇ ਸੰਤੁਲਿਤ ਖਾਦਾਂ ਦੀ ਵਰਤੋਂ ਨਾਲ ਉਪਜ ਵਿੱਚ ਵੀ ਵਾਧਾ ਹੁੰਦਾ ਹੈ ਅਤੇ ਭੂਮੀ ਦੀ ਉਪਜਾਊ ਸ਼ਕਤੀ ਬਣੀ ਰਹਿੰਦੀ ਹੈ। ਉਨਾਂ ਕਿਹਾ ਕਿ ਮਿੱੱਟੀ ਪਰਖ ਕਰਵਾਉਣ ਨਾਲ ਕਲਰਾਠੀਆਂ ਜਮੀਨ ਵਿੱਚ ਸੁਧਾਰ ਕਰਨ ਅਤੇ ਫਸਲਾਂ ਦੀ ਸਹੀ ਚੋਣ ਕਰਨ ਵਿੱਚ ਮਦਦ ਵੀ ਮਿਲਦੀ ਹੈ।ਗੁਰਦਿੱਤ ਸਿੰਘ ਨੇ ਕਿਸਾਨਾਂ ਨੂੰ ਕੀਟਨਾਸ਼ਕਾਂ ਦੀ ਸੁਰੱਖਿਅਤ ਵਰਤੋਂ ਬਾਰੇ ਜਾਣਕਾਰੀ ਦਿੱਤੀ।ਇਸ ਮੌਕੇ ਪਿੰਡ ਇਸਲਾਮਪੁਰ ਦੇ ਕਿਸਾਨਾਂ ਨੂੰ ਭੌਂ ਸਿਹਤ ਕਾਰਡ ਵੰਡੇ ਗਏ।

Check Also

ਮੰਡੀਆਂ ਵਿਚੋਂ ਕਣਕ ਦੀ ਚੁਕਾਈ ਨਾਲੋ ਨਾਲ ਕਰਨ ‘ਚ ਅੰਮ੍ਰਿਤਸਰ ਜਿਲ੍ਹਾ ਪੰਜਾਬ ਵਿੱਚ ਸਭ ਤੋਂ ਅੱਗੇ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਜਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਸੀਜ਼ਨ ਅਜੇ ਸ਼ੁਰੂਆਤੀ …

Leave a Reply