Friday, March 29, 2024

ਫਿਲਪਾਈਨ ’ਚ ਸਿੱਖ ਵਿਅਕਤੀ ਦੀ ਲੌਂਗੋਵਾਲ ਨੇ ਹੱਤਿਆ ਮੰਦਭਾਗੀ – ਲੌਂਗੋਵਾਲ

Longowalਅੰਮ੍ਰਿਤਸਰ, 13 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਫਿਲਪਾਈਨ ’ਚ ਇਕ ਸਿੱਖ ਨੌਜੁਆਨ ਦੀ ਹੱਤਿਆ ਕੀਤੇ ਜਾਣ ਨੂੰ ਮੰਦਭਾਗਾ ਕਰਾਰ ਦਿੰਦਿਆਂ ਭਾਰਤ ਦੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਵਿਦੇਸ਼ਾਂ ਅੰਦਰ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ।ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਵਿਦੇਸ਼ਾਂ ਅੰਦਰ ਸਿੱਖਾਂ ’ਤੇ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ।ਉਨਾਂ ਕਿਹਾ ਕਿ ਬੀਤੇ ਕੱਲ੍ਹ ਅਜਿਹੀ ਹੀ ਇਕ ਮੰਦਭਾਗੀ ਘਟਨਾ ਨੂੰ ਅੰਜ਼ਾਮ ਦਿੰਦਿਆਂ ਫਿਲਪਾਈਨ ਵਿਚ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਸਿਰਸੜੀ ਦੇ ਨੌਜੁਆਨ ਦੁਰਲਾਭ ਸਿੰਘ ਦੀ ਹੱਤਿਆ ਕਰ ਦਿੱਤੀ ਗਈ।ਉਨ੍ਹਾਂ ਕਿਹਾ ਕਿ ਫਿਲਪਾਈਨ ਵਿਚ ਅਕਸਰ ਹੀ ਅਜਿਹੀਆਂ ਘਟਨਾਵਾਂ ਦਾ ਪੰਜਾਬੀਆਂ ਨੂੰ ਸ਼ਿਕਾਰ ਹੋਣਾ ਪੈ ਰਿਹਾ ਹੈ।ਅਜਿਹੀਆਂ ਘਟਨਾਵਾਂ ਕਰਨ ਵਾਲੇ ਲੋਕਾਂ ਨੂੰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀ ਹਨ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply