Friday, April 19, 2024

ਕਹਾਣੀ ਸੰਗ੍ਰਹਿ ਮਿ੍ਰਗ ਤਿ੍ਰਸ਼ਨਾ ਪੁਸਤਕ ਰਿਲੀਜ਼

PPN1408201806ਭੀਖੀ, 14 ਅਗਸਤ (ਪੰਜਾਬ ਪੋਸਟ- ਕਮਲ ਜਿੰਦਲ) – ਇਥੋਂ ਨੇੜਲੇ ਪਿੰਡ ਦੇ ਸਰਕਾਰੀ ਸੈਕੰਡਰੀ ਸਕੂਲ ਬੀਰ ਹੋਡਲਾ ਕਲਾਂ ਵਿਖੇ ਪਿ੍ਰੰਸੀਪਲ ਸੁਖਦੇਵ ਸਿੰਘ ਧਾਲੀਵਾਲ ਦੀ ਅਗਵਾਈ ਵਿੱਚ ਕਹਾਣੀਕਾਰ ਪ੍ਰੋ. ਸਰਨਜੀਤ ਕੌਰ ਅਨਹਦ ਦਾ ਕਹਾਣੀ ਸੰਗ੍ਰਹਿ ਮ੍ਰਿਗ ਤ੍ਰਿਸ਼ਨਾ ਲੋਕ ਅਰਪਣ ਕੀਤਾ ਗਿਆ।ਸਕੂਲ ਮੁੱਖੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਾਹਿਤ ਵਿੱਚ ਰੁਚੀ ਰੱਖਣੀ ਚਾਹੀਦੀ ਹੈ, ਸਕੂਲਾਂ ਦੀਆਂ ਲਾਇਬ੍ਰੇਰੀਆਂ ਵਿੱਚ ਵਡਮੱਲਾ ਖਜ਼ਾਨਾ ਮੌਜ਼ੂਦ ਹੈ।ਆਪਣੀ ਪੜ੍ਹਾਈ ਤੋਂ ਇਲਾਵਾ ਹਰ ਹਫ਼ਤੇ ਵਿਦਿਆਰਥੀਆਂ ਨੂੰ ਲਾਇਬ੍ਰੇਰੀ ਵਿਚੋਂ ਪੁਸਤਕਾਂ ਜਾਰੀ ਕਰਵਾ ਕੇ ਪੜ੍ਹਨੀਆਂ ਚਾਹੀਦੀਆਂ ਹਨ।
     ਇਸ ਸਮੇਂ ਸਾਹਿਬਦੀਪ ਪਬਲੀਕੇਸ਼ਨ ਭੀਖੀ ਵਲੋਂ ਲਗਾਈ ਪੁਸਤਕ ਪ੍ਰਦਰਸ਼ਨੀ ਤੋਂ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਪੁਸਤਕਾਂ ਦੀ ਖ਼ਰੀਦੀਆਂ।ਡਾ. ਕਰਨੈਲ ਵੈਰਾਗੀ ਨੇ ਬੱਚਿਆਂ ਨੂੰ ਸਾਹਿਤਕ ਪੁਸਤਕਾਂ ਪੜ੍ਹਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸਾਹਿਤ ਸਾਡੀ ਜ਼ਿੰਦਗੀ ਨੂੰ ਹੋਰਨਾਂ ਤੋਂ ਵੱਖਰਾ ਬਣਾਉਂਦਾ ਹੈ, ਇਸ ਲਈ ਸਾਨੂੰ ਚੰਗੀਆਂ ਪੁਸਤਕਾਂ ਪੜ੍ਹਨੀਆਂ ਚਾਹੀਦੀਆਂ ਹਨ।
ਇਸ ਮੌਕੇ ਪ੍ਰਕਾਸ਼ਕ ਕਰਨ ਭੀਖੀ, ਅਧਿਆਪਕ ਪ੍ਰਦੀਪ ਸਿੰਘ, ਬਿਕਰਮਜੀਤ ਸਿੰਘ, ਕੁਲਦੀਪ ਸਿੰਘ, ਸ਼੍ਰੀਮਤੀ ਸੁਪ੍ਰੀਤ ਕੌਰ, ਲਾਇਬ੍ਰੇਰੀਅਨ ਲਵਲੀਨ ਕੌਰ ਅਤੇ ਸਮੂਹ ਵਿਦਿਆਰਥੀ ਹਾਜ਼ਰ ਸਨ।

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …

Leave a Reply