Thursday, March 28, 2024

16 ਅਗਸਤ ਤੱਕ ਡਰੋਨ ਕੈਮਰਿਆਂ `ਤੇ ਪਾਬੰਦੀ – ਅਪਨੀਤ ਰਿਆਤ

Banned1ਭੀਖੀ, 14 ਅਗਸਤ (ਪੰਜਾਬ ਪੋਸਟ- ਕਮਲ ਜਿੰਦਲ) – ਜ਼ਿਲ੍ਹਾ ਮੈਜਿਸਟ੍ਰੇਟ ਅਪਨੀਤ ਰਿਆਤ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ 16 ਅਗਸਤ 2018 ਤੱਕ ਡਰੋਨ ਕੈਮਰਿਆਂ `ਤੇ ਪਾਬੰਦੀ ਲਗਾਈ ਹੈ।ਹੁਕਮ ਵਿੱਚ ਉਨ੍ਹਾਂ ਕਿਹਾ ਕਿ 15 ਅਗਸਤ ਨੂੰ ਸੁਤੰਤਰਤਾ ਦਿਵਸ ਮੌਕੇ `ਤੇ ਆਮ ਵੇਖਣ ਵਿੱਚ ਆਇਆ ਹੈ ਕਿ ਸਮਾਗਮ ਵਾਲੀ ਥਾਂ `ਤੇ ਫੋਟੋਗ੍ਰਾਫਰ/ਪ੍ਰੈਸ ਰਿਪੋਰਟਰ ਅਤੇ ਆਮ ਜਨਤਾ ਵਲੋਂ ਡਰੋਨ ਕੈਮਰਿਆਂ ਦੀ ਮਦਦ ਨਾਲ ਮੂਵੀ ਤਿਆਰ ਕੀਤੀ ਜਾਂਦੀ ਹੈ, ਪਰੰਤੂ ਡਰੋਨ ਕੈਮਰਿਆਂ ਦੀ ਮਦਦ ਨਾਲ ਮੂਵੀ ਤਿਆਰ ਕਰਨਾ ਸੁਰੱਖਿਆ ਦੇ ਮੱਦੇਨਜ਼ਰ ਕਾਫ਼ੀ ਖ਼ਤਰਨਾਕ ਹੈ, ਕਿਉਂਕਿ ਡਰੋਨ ਕੈਮਰਿਆਂ ਦਾ ਫਾਇਦਾ ਉਠਾਉਂਦੇ ਹੋਏ ਕੁੱਝ ਸ਼ਰਾਰਤੀ ਅਨਸਰ ਇਸ ਨਾਲ ਮੰਦਭਾਗੀ ਘਟਨਾਾਂ ਨੂੰ ਅੰਜਾਮ ਦੇ ਸਕਦੇ ਹਨ।

Check Also

ਹੋਲੇ ਮਹੱਲੇ ‘ਤੇੇ ਗੁ. ਸਿਧਾਣਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ) – ਪਹਿਲੀ ਪਾਤਿਸ਼ਾਹੀ ਨਾਲ ਸਬੰਧਤ ਇਤਿਹਾਸਕ ਸਥਾਨ ਗੁਰਦੁਆਰਾ ਸਿਧਾਣਾ ਸਾਹਿਬ …

Leave a Reply