Friday, April 19, 2024

ਦਿੱਲੀ ਕਮੇਟੀ ਆਗੁਆਂ ਵਲੋਂ ਸਾਬਕਾ ਪ੍ਰਧਾਨ ਮੰਤਰੀ ਵਾਜਪਾਈ ਦੀ ਆਤਮਿਕ ਸ਼ਾਂਤੀ ਲਈ ਅਰਦਾਸ

PPN1708201805 ਨਵੀਂ ਦਿੱਲੀ, 17 ਅਗਸਤ (ਪੰਜਾਬ ਪੋਸਟ ਬਿਊਰੋ) – ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂਆਂ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ।ਕਮੇਟੀ ਦੇ ਕਾਰਜਕਾਰੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਦੀ ਅਗਵਾਈ ਹੇਠ ਕਮੇਟੀ ਦਫ਼ਤਰ ਵਿਖੇ ਕਮੇਟੀ ਮੈਂਬਰਾਂ ਦੀ ਹੋਈ ਮੀਟਿੰਗ ’ਚ ਅਟਲ ਵੱਲੋਂ ਦੇਸ਼-ਕੌਮ ਲਈ ਕੀਤੇ ਗਏ ਕਾਰਜਾਂ ਨੂੰ ਯਾਦ ਕੀਤਾ ਗਿਆ।ਕਮੇਟੀ ਮੈਂਬਰਾਂ ਵੱਲੋਂ ਅਟਲ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਵੀ ਕੀਤੀ ਗਈ।ਕਾਲਕਾ ਨੇ ਕਿਹਾ ਕਿ ਅਟਲ ਨੇ ਪ੍ਰਧਾਨ ਮੰਤਰੀ ਦੇ ਰੂਪ ’ਚ ਪੰਜਾਬ ਅਤੇ ਸਿੱਖਾਂ ਦੀ ਭਲਾਈ ਲਈ ਵੱਡੇ ਕਾਰਜ ਕੀਤੇ ਸਨ। ਜਿਸ ’ਚ 300 ਸਾਲਾ ਖਾਲਸਾ ਦਿਹਾੜਾ ਸਾਜਨਾ ਮੌਕੇ ਕੇਂਦਰ ਸਰਕਾਰ ਵੱਲੋਂ 300 ਕਰੋੜ ਰੁਪਏ ਸ਼ਤਾਬਦੀ ਮਨਾਉਣ ਲਈ ਜਾਰੀ ਕਰਨਾ, 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਲਈ ਨਾਨਾਵਤੀ ਕਮਿਸ਼ਨ ਦੀ ਸਥਾਪਨਾ ਕਰਨਾ ਆਦਿਕ। PPN1708201806
ਕਾਲਕਾ ਨੇ ਦਾਅਵਾ ਕੀਤਾ ਕਿ ਕਮਿਸ਼ਨ ਵੱਲੋਂ ਖੋਲੇ ਗਏ ਕੇਸਾਂ ਨੂੰ ਹੀ ਅੱਜ ਵੀ ਅਦਾਲਤਾਂ ਸੁਣ ਰਹੀਆਂ ਹਨ। ਜੇਕਰ ਕਮਿਸ਼ਨ ਨੇ ਉਕਤ ਕੇਸਾਂ ਨੂੰ ਨਾ ਖੋਲਿਆ ਹੁੰਦਾ ਤਾਂ ਸ਼ਾਇਦ ਅੱਜ ਕੌਮ ਦੇ ਕਾਤਲਾਂ ਨੂੰ ਸਜਾਵਾਂ ਦਿਵਾਉਣ ਲਈ ਲੜੀ ਜਾ ਰਹੀ ਲੜਾਈ ਦਾ ਆਧਾਰ ਹੀ ਖਤਮ ਹੋ ਗਿਆ ਹੁੰਦਾ। ਕਮੇਟੀ ਦਫ਼ਤਰ ਤੋਂ ਬਾਅਦ ਕਾਲਕਾ, ਸਾਬਕਾ ਕਮੇਟੀ ਪ੍ਰਧਾਨ ਅਵਤਾਰ ਸਿੰਘ ਹਿਤ, ਕਾਰਜਕਾਰੀ ਜਨਰਲ ਸਕੱਤਰ ਅਮਰਜੀਤ ਸਿੰਘ ਫਤਹਿ ਨਗਰ, ਸਾਬਕਾ ਰਾਜਸਭਾ ਮੈਂਬਰ ਤ੍ਰਿਲੋਚਨ ਸਿੰਘ, ਸੀਨੀਅਰ ਅਕਾਲੀ ਆਗੂ ਕੁਲਦੀਪ ਸਿੰਘ ਭੋਗਲ, ਸਾਬਕਾ ਵਿਧਾਇਕ ਜਤਿੰਦਰ ਸਿੰਘ ਸ਼ੰਟੀ ਅਤੇ ਕਮੇਟੀ ਮੈਂਬਰ ਵਿਕਰਮ ਸਿੰਘ ਰੋਹਿਣੀ ਨੇ ਭਾਜਪਾ ਹੈਡਕੁਆਟਰ ਵਿਖੇ ਅਟਲ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਕਮੇਟੀ ਦਫ਼ਤਰ ਵਿਖੇ ਕਮੇਟੀ ਮੈਂਬਰ ਗੁਰਮੀਤ ਸਿੰਘ ਭਾਟੀਆ, ਮਹਿੰਦਰ ਸਿੰਘ ਭੁੱਲਰ, ਹਰਜੀਤ ਸਿੰਘ ਪੱਪਾ, ਗੁਰਮੀਤ ਸਿੰਘ ਮੀਤਾ, ਓਂਕਾਰ ਸਿੰਘ ਰਾਜਾ, ਭੁਪਿੰਦਰ ਸਿੰਘ ਭੁੱਲਰ, ਜਗਦੀਪ ਸਿੰਘ ਕਾਹਲੋ ਅਤੇ ਸਵਰਨ ਸਿੰਘ ਬਰਾੜ ਸਨ। 

Check Also

ਡਾ. ਐਸ.ਪੀ ਸਿੰਘ ਓਬਰਾਏ “ਸਿੱਖ ਗੌਰਵ ਸਨਮਾਨ“ ਨਾਲ ਸਨਮਾਨਿਤ

ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ) – ਅਕਾਲ ਪੁਰਖ ਕੀ ਫ਼ੌਜ ਵੱਲੋਂ ਆਪਣੇ 25 ਸਾਲਾ ਸਥਾਪਨਾ …

Leave a Reply