Friday, March 29, 2024

ਸ਼੍ਰੋਮਣੀ ਕਮੇਟੀ ਨੇ ਕੇਰਲਾ ਦੇ ਹੜ੍ਹ ਪੀੜਤਾਂ ਨਾਲ ਪ੍ਰਗਟਾਈ ਹਮਦਰਦੀ

Longowalਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੇਰਲਾ ਵਿਚ ਹੜ੍ਹ ਵਾਲੀ ਸਥਿਤੀ ਕਾਰਨ ਹੋਏ ਜਾਨੀ ਅਤੇ ਮਾਲੀ ਨੁਕਸਾਨ ’ਤੇ ਹਮਦਰਦੀ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਸ਼੍ਰੋਮਣੀ ਕਮੇਟੀ ਪ੍ਰਭਾਵਤਾਂ ਦੇ ਨਾਲ ਹੈ।ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਹਰ ਸੰਭਵ ਮੱਦਦ ਕੀਤੀ ਜਾਵੇਗੀ।ਲੌਂਗੋਵਾਲ ਨੇ ਅਖਿਆ ਕਿ ਸਿੱਖ ਕੌਮ ਹਮੇਸ਼ਾਂ ਹੀ ਕੁਦਰਤੀ ਆਫਤਾਂ ਸਮੇਂ ਪੀੜਤਾਂ ਦੀ ਮੱਦਦ ਲਈ ਮੋਹਰੀ ਰਹੀ ਹੈ ਅਤੇ ਕੇਰਲਾ ਵਿਚ ਆਈ ਇਸ ਕੁਦਰਤੀ ਆਫਤ ਸਮੇਂ ਵੀ ਹਮਦਰਦੀ ਭਰੀ ਭਾਵਨਾ ਰੱਖਦੀ ਹੈ।ਉਨ੍ਹਾਂ ਕਿਹਾ ਕਿ ਇਸ ਸਬੰਧੀ ਜੋ ਵੀ ਲੋੜ ਸਮਝੀ ਜਾਵੇਗੀ ਉਸ ਲਈ ਸਹਾਇਤਾ ਦੇਣ ਲਈ ਕਾਰਜ ਕੀਤੇ ਜਾਣਗੇ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply