Saturday, April 20, 2024

ਐਮ.ਐਸ.ਸੀ (ਮੈਥ) ਦੇ ਵਿਦਿਆਰਥੀਆਂ ਦੇ ਨਤੀਜੇ ਸ਼ਾਨਦਾਰ

PPN1808201803ਬਠਿੰਡਾ, 18 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਕਾਲਜ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਐਮ.ਐਸ.ਸੀ (ਮੈਥੇਮੇਟਿਕਸ) ਪਹਿਲਾ ਸਮੈਸਟਰ ਦੇ ਨਤੀਜਿਆਂ ਵਿਚ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਸਫਲਤਾ ਹਾਸਲ ਕੀਤੀ ਹੈ।ਕਾਲਜ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ 93.5 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲੀ ਪੁਜੀਸ਼ਨ ਅਤੇ ਲੀਪਿਕਾ ਰਾਣੀ ਨੇ 87.9 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਦੂਜੀ, ਜਦੋਂ ਕਿ ਅਨੂ ਮਿੱਤਲ ਨੇ 85.8 ਪ੍ਰਤੀਸ਼ਤ ਅੰਕਾਂ ਨਾਲ ਕਾਲਜ ਵਿਚੋਂ ਤੀਜੀ ਪੁਜੀਸ਼ਨ ਹਾਸਲ ਕੀਤੀ ਹੈ।ਇਸ ਨਤੀਜੇ ਅਨੁਸਾਰ ਜਸ਼ਨਪ੍ਰੀਤ ਕੌਰ, ਪ੍ਰਿਅੰਕਾ ਸਿੰਗਲਾ, ਹਰਪ੍ਰੀਤ ਕੌਰ, ਗਗਨਦੀਪ ਕੌਰ ਅਤੇ ਮੋਨਿਕਾ ਨੇ 80% ਤੋਂ ਵਧੇਰੇ ਅੰਕਾਂ ਹਾਸਲ ਕੀਤੇ। ਦੱਸਣਯੋਗ ਹੈ ਕਿ ਇਸ ਨਤੀਜੇ ਵਿੱਚ 1 ਵਿਦਿਆਰਥੀ ਨੇ 90% ਤੋਂ ਵੱਧ, 9 ਨੇ 80% ਤੋਂ ਵੱਧ, 15 ਨੇ 75% ਤੋਂ ਵੱਧ, 24 ਨੇ 70% ਤੋਂ ਵੱਧ ਅਤੇ 36 ਵਿਦਿਆਰਥੀਆਂ ਨੇ 60% ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ।ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਹਨਾਂ ਸ਼ਾਨਦਾਰ ਨਤੀਜਿਆ ਦਾ ਸਿਹਰਾ ਬਾਬਾ ਫ਼ਰੀਦ ਕਾਲਜ ਦੇ ਮਿਹਨਤੀ ਅਤੇ ਯੋਗ ਸਟਾਫ਼ ਸਿਰ ਬੰਨਦਿਆਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ । 

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …

Leave a Reply